ਸੂਬੇ ਦੇ 150 ਸਕੂਲਾਂ ਦੀਆਂ ਇਮਾਰਤਾਂ ਦਾ 400 ਕਰੋੜ ਰੁਪਏ ਦੀ ਲਾਗਤ ਨਾਲ ਜਲਦ ਸ਼ੁਰੂ ਹੋਵੇਗਾ ਨਿਰਮਾਣ ਕੰਮ – ਨਾਇਬ ਸਿੰਘ ਸੈਣੀ

Date:

spot_img

👉ਕੱਚੀ ਛੱਤ ਪੱਕੀ ਕਰਨ ਲਈ ਜਲਦ ਪੋਰਟਲ ਰਾਹੀਂ ਯੋਗ ਪਰਿਵਾਰਾਂ ਦੇ ਬਿਨੈ ਕਰਵਾਏਗੀ ਸਰਕਾਰ
Haryana News: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਰਕਾਰ ਨੇ ਸੂਬੇ ਦੇ ਸਕੂਲਾਂ ਦਾ ਸਰਵੇਖਣ ਕਰਵਾ ਕੇ 150 ਅਜਿਹੇ ਸਕੂਲਾਂ ਦੀ ਪਛਾਣ ਕੀਤੀ ਹੈ ਜਿਨ੍ਹਾਂ ਦੀਆਂ ਇਮਾਰਤਾਂ ਦਾ ਨਿਰਮਾਣ ਮੁੜ ਤੋਂ ਕਰਵਾਇਆ ਜਾਵੇਗਾ। ਇਹਨਾਂ ਇਮਾਰਤਾਂ ਦਾ ਜਲਦ ਨਿਰਮਾਣ ਕਰਵਾਏ ਜਾਣ ਲਈ ਸਰਕਾਰ ਨੇ 400 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਚੰਗੀਆਂ ਇਮਾਰਤਾਂ ਵਿੱਚ ਬਿਹਤਰ ਸਿੱਖਿਆ ਪ੍ਰਾਪਤ ਕਰਕੇ ਸਾਡੇ ਨੌਜਵਾਨ ਵਿਕਸਤ ਭਾਰਤ ਦੇ ਸੰਕਲਪ ਨੂੰ ਪੂਰਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਇਸ ਦੇ ਨਾਲ ਹੀ ਜਿਨ੍ਹਾਂ ਪਰਿਵਾਰਾਂ ਦੇ ਮਕਾਨਾਂ ਦੀਆਂ ਛੱਤਾਂ ਕੱਚੀਆਂ ਹਨ, ਉਨ੍ਹਾਂ ਨੂੰ ਪੱਕੀਆਂ ਕਰਨ ਲਈ 80 ਹਜ਼ਾਰ ਰੁਪਏ ਯੋਗ ਪਰਿਵਾਰ ਨੂੰ ਦਿੱਤੇ ਜਾਣਗੇ। ਇਸ ਲਈ ਜਲਦ ਹੀ ਪੋਰਟਲ ‘ਤੇ ਅਰਜ਼ੀਆਂ ਮੰਗੀਆਂ ਜਾਣਗੀਆਂ।ਮੁੱਖ ਮੰਤਰੀ ਨਾਇਬ ਸਿੰਘ ਸੈਣੀ ਐਤਵਾਰ ਨੂੰ ਲਾਡਵਾ ਵਿਧਾਨ ਸਭਾ ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਬੋਲ ਰਹੇ ਸਨ। ਮੁੱਖ ਮੰਤਰੀ ਨੇ ਪਿੰਡ ਬੀੜ ਖੈਰੀ ਵਿੱਚ ਵਿਕਾਸ ਕਾਰਜਾਂ ਲਈ 21 ਲੱਖ ਰੁਪਏ ਅਤੇ ਲਾਇਬ੍ਰੇਰੀ ਵਿੱਚ ਪੁਸਤਕਾਂ ਲਈ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ।

ਇਹ ਵੀ ਪੜ੍ਹੋ ਕਿਸਾਨਾਂ ਦੀ ਝੋਨੇ ਦੀ ਫ਼ਸਲ ਦੇ ਇੱਕ-ਇੱਕ ਦਾਣੇ ਦੀ ਹੋਵੇਗੀ ਖ਼ਰੀਦ – ਮੁੱਖ ਮੰਤਰੀ

ਇਸੇ ਤਰ੍ਹਾਂ ਪਿੰਡ ਅੰਟਹੇੜੀ ਵਿੱਚ ਕਮਿਊਨਿਟੀ ਸੈਂਟਰ ਬਣਾਉਣ ਲਈ 50 ਲੱਖ ਰੁਪਏ ਦੀ ਰਾਸ਼ੀ ਅਤੇ ਸ਼ਮਸ਼ਾਨ ਘਾਟ ਦਾ ਸੁੰਦਰੀਕਰਨ ਕਰਨ ਦਾ ਐਲਾਨ ਕੀਤਾ ਹੈ। ਪਿੰਡ ਬਰਗਟ ਜਾਟਾਨ ਅਤੇ ਪਿੰਡ ਬਰਗਟ ਥਲੀਪੁਰ ਨੂੰ 21-21 ਲੱਖ ਰੁਪਏ ਪਿੰਡ ਦੇ ਵਿਕਾਸ ਕਾਰਜਾਂ, 2-2 ਲੱਖ ਰੁਪਏ ਲਾਇਬ੍ਰੇਰੀ ਦੀਆਂ ਪੁਸਤਕਾਂ ਲਈ ਅਤੇ 11 ਲੱਖ ਰੁਪਏ ਸ਼ਿਵ ਮੰਦਰ ਦੇ ਲੰਗਰ ਹਾਲ ਲਈ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਗ੍ਰਾਮ ਪੰਚਾਇਤ ਵੱਲੋਂ ਰੱਖੀਆਂ ਗਈਆਂ ਮੰਗਾਂ ਨੂੰ ਸਬੰਧਤ ਵਿਭਾਗ ਕੋਲ ਭੇਜ ਕੇ ਪੂਰਾ ਕਰਵਾਇਆ ਜਾਵੇਗਾ।ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕਾਂਗਰਸ ਦੇ ਸ਼ਾਸਨ ਵਿੱਚ ਸੂਬੇ ਦੇ ਨਾਗਰਿਕਾਂ ਨੂੰ ਬਿਜਲੀ ਦੇ ਦਰਸ਼ਨ ਵੀ ਕਈ-ਕਈ ਦਿਨਾਂ ਵਿੱਚ ਹੁੰਦੇ ਸਨ। ਪਰ ਸੂਬਾ ਸਰਕਾਰ ਨੇ ਹਰੇਕ ਪਿੰਡ ਤੱਕ 24 ਘੰਟੇ ਬਿਜਲੀ ਪਹੁੰਚਾਉਣ ਦਾ ਕੰਮ ਕੀਤਾ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ 1.80 ਲੱਖ ਆਮਦਨ ਵਾਲੇ ਪਰਿਵਾਰਾਂ ਨੂੰ 2 ਕਿਲੋਵਾਟ ਦਾ ਸੋਲਰ ਪੈਨਲ ਮੁਫ਼ਤ ਵਿੱਚ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਨਾਲ ਨਾਗਰਿਕਾਂ ਦੇ ਘਰਾਂ ਦਾ ਬਿੱਲ ਜ਼ੀਰੋ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਚੋਣ ਵਾਅਦਿਆਂ ਨੂੰ ਪੂਰਾ ਕਰਦੇ ਹੋਏ ਕਿਡਨੀ ਦੇ ਮਰੀਜ਼ਾਂ ਦਾ ਡਾਇਲਸਿਸ ਮੁਫ਼ਤ ਵਿੱਚ ਕਰਵਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਆਯੁਸ਼ਮਾਨ ਯੋਜਨਾ ਤਹਿਤ 5 ਲੱਖ ਰੁਪਏ ਤੱਕ ਦਾ ਇਲਾਜ ਮੁਫ਼ਤ ਵਿੱਚ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਹਨਾਂ ਯੋਜਨਾਵਾਂ ਨਾਲ ਸੂਬੇ ਦਾ ਗਰੀਬ ਅਤੇ ਅੰਤਿਮ ਲਾਈਨ ਵਿੱਚ ਖੜ੍ਹਾ ਵਿਅਕਤੀ ਮਜ਼ਬੂਤ ਹੋਇਆ ਹੈ। ਇਸ ਤੋਂ ਇਲਾਵਾ ਹਰ 20 ਕਿਲੋਮੀਟਰ ‘ਤੇ ਕਾਲਜ ਸਥਾਪਿਤ ਕੀਤਾ ਹੈ।

ਇਹ ਵੀ ਪੜ੍ਹੋ ਹੁਣ 1.80 ਲੱਖ ਆਮਦਨ ਵਾਲੇ ਪਰਿਵਾਰਾਂ ਨੂੰ ਵੀ ਮਿਲੇਗਾ ਲਾਡੋ ਲਕਸ਼ਮੀ ਯੋਜਨਾ ਦਾ ਲਾਭ – ਮੁੱਖ ਮੰਤਰੀ

ਵਿਭਾਗਾਂ ਨੇ ਸਥਾਪਿਤ ਕੀਤੇ ਆਪਣੇ-ਆਪਣੇ ਸਟਾਲ ਅਤੇ ਹੈਲਪ ਡੈਸਕ
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਲਾਡਵਾ ਵਿਧਾਨ ਸਭਾ ਵਿੱਚ ਆਯੋਜਿਤ ਪ੍ਰੋਗਰਾਮਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੈਲਪ ਡੈਸਕ ਸਥਾਪਿਤ ਕੀਤੇ ਗਏ। ਸੇਵਾ ਸੰਕਲਪ ਮੁਹਿੰਮ ਤਹਿਤ ਪਿੰਡ ਕਾਲੀਰਾਨੋ, ਸੁਲਤਾਨਪੁਰ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਆਪਣੇ-ਆਪਣੇ ਸਟਾਲ ਲਗਾ ਕੇ ਆਮ ਜਨਤਾ ਦੀਆਂ ਸ਼ਿਕਾਇਤਾਂ ਨੂੰ ਸੁਣਿਆ ਅਤੇ ਵੱਖ-ਵੱਖ ਯੋਜਨਾਵਾਂ ਨਾਲ ਸਬੰਧਤ ਯੋਗ ਲਾਭਪਾਤਰੀਆਂ ਦੇ ਫਾਰਮ/ਅਰਜ਼ੀਆਂ ਵੀ ਲਈਆਂ। ਇਸ ਦੌਰਾਨ ਸੂਰਿਆ ਘਰ ਯੋਜਨਾ ਤਹਿਤ ਸੋਲਰ ਪੈਨਲ, ਹਰਿਆਣਾ ਰਾਜ ਗ੍ਰਾਮੀਣ ਆਜੀਵਿਕਾ ਮਿਸ਼ਨ, ਪਸ਼ੂ ਪਾਲਣ ਵਿਭਾਗ, ਜ਼ਿਲ੍ਹਾ ਸਮਾਜ ਭਲਾਈ ਵਿਭਾਗ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੀ ਲਾਡੋ ਲਕਸ਼ਮੀ ਯੋਜਨਾ, ਪਰਿਵਾਰ ਪਹਿਚਾਣ ਪੱਤਰ, ਆਯੁਸ਼ ਵਿਭਾਗ, ਸਿਹਤ ਵਿਭਾਗ, ਪੀ.ਐਮ. ਮਾਤਰ ਵੰਦਨਾ ਯੋਜਨਾ, ਐਮ.ਐਸ.ਐਮ.ਈ. ਵਿਭਾਗ ਸਮੇਤ ਹੋਰ ਵਿਭਾਗਾਂ ਨੇ ਆਪਣੇ ਸਟਾਲ ਸਥਾਪਿਤ ਕਰਕੇ ਆਪਣੇ-ਆਪਣੇ ਵਿਭਾਗ ਨਾਲ ਸਬੰਧਤ ਯੋਜਨਾਵਾਂ ਨੂੰ ਆਮ ਜਨਤਾ ਦੇ ਸਾਹਮਣੇ ਰੱਖਿਆ।ਇਸ ਮੌਕੇ ਡਿਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਣਾ, ਪੂਰਵ ਵਿਧਾਇਕ ਕੁਲਵੰਤ ਬਾਜ਼ੀਗਰ, ਸਰਪੰਚ ਰਾਮਕਰਨ, ਸਰਪੰਚ ਮਨੀਸ਼ਾ ਰਾਣੀ, ਸਰਪੰਚ ਮੁਕੇਸ਼ ਦੇਵੀ, ਸੰਦੀਪ ਸਿੰਘ, ਸਰਪੰਚ ਸੁਰੇਸ਼ ਸਮੇਤ ਹੋਰ ਪਤਵੰਤੇ ਸੱਜਣ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਲੋਕ ਰੰਗ ਮੰਚ ਵੱਲੋਂ ਕਾਮੇਡੀ ਨਾਟਕ “Return Back – ਬੋਲਾਂਗੇ ਸੱਚ” ਦਾ ਸਫਲ ਮੰਚਨ

Bathinda News: ਲੋਕ ਸਾਹਿਤ, ਸੱਭਿਆਚਾਰ ਅਤੇ ਕਲਾ ਨੂੰ ਸਮਰਪਿਤ...

ਕਿਸਾਨਾਂ ਦੀ ਝੋਨੇ ਦੀ ਫ਼ਸਲ ਦੇ ਇੱਕ-ਇੱਕ ਦਾਣੇ ਦੀ ਹੋਵੇਗੀ ਖ਼ਰੀਦ – ਮੁੱਖ ਮੰਤਰੀ

👉ਮੇਰੀ ਫ਼ਸਲ ਮੇਰਾ ਬਿਓਰਾ ਪੋਰਟਲ 'ਤੇ 21 ਤੋਂ 27...