ਨਸ਼ਿਆ ਖਿਲਾਫ ਜ਼ਿਲ੍ਹੇ ਅੰਦਰ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਵਲੋਂ ਲਗਾਤਾਰ ਚੈਕਿੰਗ ਜਾਰੀ:ਡੀਆਈਜੀ ਹਰਜੀਤ ਸਿੰਘ

Date:

spot_img

👉ਪਿੰਡ ਚੱਕ ਫਤਿਹ ਸਿੰਘ ਵਾਲਾ ਵਿਖੇ ਕੀਤਾ ਸਰਚ ਅਭਿਆਨ
Bathinda News : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਨਸ਼ਿਆਂ ਦੇ ਖਿਲਾਫ ਵਿੱਢੀ ਗਈ ਮੁਹਿੰਮ ‘‘ਯੁੱਧ ਨਸ਼ਿਆ ਵਿਰੁੱਧ’’ ਦੇ ਤਹਿਤ ਜ਼ਿਲ੍ਹੇ ਅੰਦਰ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਵਲੋਂ ਸਰਚ ਅਭਿਆਨ ਚਲਾ ਕੇ ਪੁਲਿਸ ਪਾਰਟੀਆਂ ਵਲੋਂ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਅੱਜ ਜ਼ਿਲ੍ਹੇ ਦੇ ਪਿੰਡ ਚੱਕ ਫਤਿਹ ਸਿੰਘ ਵਾਲਾ ਵਿਖੇ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਦੇ ਮੱਦੇਨਜ਼ਰ ਚੈਕਿੰਗ ਕੀਤੀ ਗਈ। ਇਹ ਜਾਣਕਾਰੀ ਡੀਆਈਜੀ ਬਠਿੰਡਾ ਰੇਂਜ ਸ ਹਰਜੀਤ ਸਿੰਘ ਨੇ ਸਾਂਝੀ ਕੀਤੀ।

ਇਹ ਵੀ ਪੜ੍ਹੋ  ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ 24 ਘੰਟਿਆ ਵਿੱਚ ਹਰਿੰਦਰ ਦਾ ਕਤਲ ਕਰਨ ਵਾਲੇ 02 ਗ੍ਰਿਫਤਾਰ

ਇਸ ਸਬੰਧ ਹੋਰ ਜਾਣਕਾਰੀ ਦਿੰਦਿਆਂ ਡੀਆਈਜੀ ਬਠਿੰਡਾ ਰੇਂਜ ਨੇ ਦੱਸਿਆ ਕਿ ਇਸ ਸਰਚ ਅਭਿਆਨ ਵਿੱਚ 200 ਦੇ ਕਰੀਬ ਫੋਰਸ ਤਾਇਨਾਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਰਚ ਅਭਿਆਨ ਵਿੱਚ 4 ਮੁਕੱਦਮੇ ਦਰਜ਼ ਕੀਤੇ ਗਏ ਅਤੇ 4 ਨਸ਼ਾ ਤਸ਼ਕਰ ਗ੍ਰਿਫਤਾਰ ਕੀਤੇ ਗਏ, ਜਿਨ੍ਹਾਂ ਤੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਤੋਂ ਇਲਾਵਾ 45 ਨਸ਼ੀਲੀ ਗੋਲੀਆਂ ਵੀ ਬਰਾਮਦ ਕੀਤੀਆਂ ਗਈਆਂ ਹਨ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡੀਆਈਜੀ ਬਠਿੰਡਾ ਰੇਂਜ ਸ ਹਰਜੀਤ ਸਿੰਘ ਨੇ ਦੱਸਿਆ ਕਿ ਬਠਿੰਡਾ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਹੈਲਪ-ਲਾਈਨ ਨੰਬਰ 91155-02252 ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ  BSF ਦੀ ਕਾਮਯਾਬੀ; ਡ੍ਰੋਨ ਰਾਹੀਂ ਸਪਲਾਈ ਕੀਤੀ ਜਾ ਰਹੀ ਕਰੋੜਾਂ ਦੀ ਹੈਰੋਇਨ ਤੇ 2 ਪਿਸਤੌਲ ਬਰਾਮਦ

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿਹਾ ਕਿ ਨਸ਼ੇ ਦਾ ਕਾਲਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਸੂਚਨਾ ਇਸ ਨੰਬਰ ’ਤੇ ਜਾਂ ਵਟਸਐਪ ਰਾਹੀਂ ਦਿੱਤੀ ਜਾ ਸਕਦੀ ਹੈ, ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।ਇਸ ਮੌਕੇ ਐਸਪੀ ਸਿਟੀ ਨਰਿੰਦਰ ਸਿੰਘ, ਡੀਐਸਪੀ ਭੁੱਚੋ ਰਵਿੰਦਰ ਸਿੰਘ ਰੰਧਾਵਾਂ, ਐਸਐਚਓ ਨਥਾਣਾ ਐਸਆਈ ਦਿਲਬਾਗ ਸਿੰਘ ਅਤੇ ਐਸਐਚਓ ਨੇਹੀਆਵਾਲਾ ਐਸਆਈ ਅਮਰਿੰਦਰ ਸਿੰਘ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਬੇਸਬਾਲ ਅੰਡਰ-17 ਲੜਕਿਆਂ ਵਿੱਚ ਫਿਰੋਜ਼ਪੁਰ ਬਣਿਆ ਚੈਂਪੀਅਨ

Bathinda News: ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਬਠਿੰਡਾ ਸ੍ਰੀਮਤੀ ਮਮਤਾ...

Punjab Police ਵੱਲੋਂ ਕਿਸ਼ੋਰ ਕੁੜੀਆਂ ਲਈ ਸਸ਼ਕਤੀਕਰਨ ਅਤੇ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

👉ਉੱਚ ਜੋਖ਼ਮ ਵਾਲੇ ਖੇਤਰਾਂ ਵਿੱਚ ਕਾਰਵਾਈਯੋਗ ਦਖ਼ਲ ਦੀ ਸ਼ੁਰੂਆਤ...

Minister Harbhajan Singh ETO ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

👉ਲੋਕ ਨਿਰਮਾਣ ਮੰਤਰੀ ਵੱਲੋਂ ਪ੍ਰਾਜੈਕਟ ਸਬੰਧੀ ਸਮਾਂ ਸੀਮਾਂ ਤੈਅ...