ਜਲ ਸਪਲਾਈ ਵਿਭਾਗ ਦੇ ਠੇਕਾ ਮੁਲਾਜਮ 24 ਨਵੰਬਰ ਨੂੰ ਮੰਤਰੀ ਦੇ ਹਲਕੇ ਪ੍ਰਵਾਰਾਂ ਸਹਿਤ ਦੇਣਗੇ ਧਰਨਾ

0
95
+1

ਪਟਿਆਲਾ, 9 ਨਵੰਬਰ: ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਜਿਲ੍ਹਾ ਪਟਿਆਲਾ ਬਰਾਚ ਦੇ ਪ੍ਰਧਾਨ ਅਵਤਾਰ ਸਿੰਘ, ਬਰਾਚ ਜਰਨਲ ਸਕੱਤਰ ਰਾਜਪਾਲ ਖਾਂ, ਬ੍ਰਾਂਚ ਖਜਾਨਚੀ ਲਖਵਿੰਦਰ ਸਿੰਘ ਨੇ ਇੱਥੇ ਜਾਰੀ ਬਿਆਨ ਵਿਚ ਦਸਿਆ ਕਿ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਵਿਚ ਫੈਸਲਾ ਕੀਤਾ ਗਿਆ ਹੈ ਕਿ ਠੇਕਾ ਮੁਲਾਜਮ 24 ਨਵੰਬਰ ਨੂੰ ਮੰਤਰੀ ਦੇ ਹਲਕੇ ਪ੍ਰਵਾਰਾਂ ਸਹਿਤ ਧਰਨਾ ਦਿੱਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ’ਚ ਪਿਛਲੇ 15-20 ਸਾਲਾਂ ਦੇ ਲੰੰਮੇ ਸਮੇਂ ਤੋਂ ਇਕ ਵਰਕਰ ਦੇ ਰੂਪ ਵਿਚ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਅਧਾਰਿਤ

ਇਹ ਵੀ ਪੜ੍ਹੋ‘ਆਪ’ ਸਰਕਾਰ ਦੇ ਵਿਧਾਇਕ ਹੀ ਨਹੀਂ ਇਨ੍ਹਾਂ ਦੇ ਕੈਬਨਿਟ ਮੰਤਰੀ ਵੀ ਆਯੋਗ : ਰਾਜਾ ਵੜਿੰਗ

ਮੁਲਾਜਮਾਂ ਦੀਆਂ ਹੱਕੀ ਅਤੇ ਜਾਇਜ ਮੰਗਾਂ ਜਿਵੇਂ ਕਿ ਇਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਅਧਾਰਿਤ ਮੁਲਾਜਮਾਂ ਨੂੰ ਤਜਰਬੇ ਦੇ ਅਧਾਰ ’ਤੇ ਸਬੰਧਤ ਵਿਭਾਗ ਵਿਚ ਮਰਜ ਕਰਕੇ ਪੱਕੇ ਰੁਜਗਾਰ ਦਾ ਪ੍ਰਬੰਧ ਕਰਨ ਵਾਲੀ ਪ੍ਰਪੋਜਲ ਨੂੰ ਲਾਗੂ ਕਰਨਾ ਅਤੇ ਜਦੋਂ ਤੱਕ ਇਸ ਪੱਕੇ ਰੁਜਗਾਰ ਦਾ ਪ੍ਰਬੰਧ ਕਰਨ ਵਾਲੀ ਮੰਗ ਦਾ ਹੱਲ ਨਹੀਂ ਕੀਤਾ ਜਾਂਦਾ, ਉਸ ਸਮੇਂ ਤੱਕ ਇਨਲਿਸਟਮੈਂਟ ਅਤੇ ਆਊਟਸੋਰਸ ਵਰਕਰਾਂ ਦੀਆਂ ਤਨਖਾਹਾਂ ਵਿਚ ਕਿਰਤ ਕਾਨੂੰਨ ਦੇ ਅਧੀਨ ਵਧੀਆ ਉਜਰਤਾਂ ਮੁਤਾਬਿਕ ਤਨਖਾਹ ’ਚ ਵਾਧਾ ਕਰਨ, ਈ.ਪੀ.ਐਫ., ਈ.ਐਸ.ਆਈ. ਅਤੇ 8.33 ਪ੍ਰਤੀਸ਼ਤ ਬੋਨਸ ਲਾਗੂ ਕਰਨਾ, ਜਲ ਸਪਲਾਈ ਸਕੀਮਾਂ ’ਤੇ ਸਕਾਡਾ ਸਿਸਟਮ ਲਗਾ ਕੇ ਨਿੱਜੀਕਰਨ/

ਇਹ ਵੀ ਪੜ੍ਹੋਲੁਧਿਆਣਾ ਦੇ ਚਰਚਿਤ ਜੁੱਤਾ ਕਾਰੋਬਾਰੀ ਪ੍ਰਿੰਕਲ ਅਤੇ ਉਸਦੀ ਪਾਟਨਰ ’ਤੇ ਹਮਲਾ,ਕਈ ਗੋਲੀਆਂ ਚਲਾ ਕੀਤਾ ਗੰਭੀਰ ਜਖ਼ਮੀ

ਪੰਚਾਇਤੀਕਰਨ ਕਰਨ ਦੀਆਂ ਲੋਕ ਨੀਤੀਆਂ ਨੂੰ ਰੱਦ ਕਰਨਾ ਸਮੇਤ ਮੰਗ-ਪੱਤਰ ਵਿਚ ਦਰਜ ਤਮਾਮ ਮੰਗਾਂ ਦਾ ਹੱਲ ਕਰਵਾਉਣ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਦੇ ਵਿਧਾਨ ਸਭਾ ਹਲਕੇ ਸਾਹਨੇਵਾਲਾ ਜਿਲ੍ਹਾ ਲੁਧਿਆਣਾ ਵਿੱਚ ਜੱਥੇਬੰਦੀ ਵੱਲੋਂ ਮਿਤੀ 24 ਨਵੰਬਰ 2024 ਨੂੰ ਸੂਬਾ ਪੱਧਰੀ ਪਰਿਵਾਰਾਂ ਅਤੇ ਬਚਿਆ ਸਮੇਤ ਧਰਨਾ ਦਿੱਤਾ ਜਾਵੇਗਾਂ,ਜਿਸ ਵਿਚ ਜਿਲਾ ਪਟਿਆਲਾ ਬਰਾਚ ਪਾਤੜਾਂ ਦੇ ਵਰਕਰ ਪਰਿਵਾਰਾਂ ਬੱਚਿਆਂ ਸਮੇਤ ਵੱਡੀ ਗਿਣਤੀ ਵਿਚ ਪਹੁੰਚਣਗੇ।

 

+1

LEAVE A REPLY

Please enter your comment!
Please enter your name here