ਸਮੂਹ ਸਰਕਾਰੀ ਅਦਾਰਿਆਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰੇ ਸਰਕਾਰ:ਮੋਰਚਾ ਆਗੂ
ਬਠਿੰਡਾ, 26 ਜਨਵਰੀ: ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਅਤੇ ਟੈਕਨੀਕਲ ਸਰਵਿਸ ਯੂਨੀਅਨ ਪੰਜਾਬ (ਭੰਗਲ) ਦੇ ਸੱਦੇ ਹੇਠ ਅੱਜ ਗਣਤੰਤਰਾ ਦਿਵਸ ਮੌਕੇ ਸਰਕਾਰੀ ਅਦਾਰਿਆਂ ਦੇ ਆਊਟਸੋਰਸ਼ਡ/ਇਨਲਿਸਟਮੈਂਟ ਅਤੇ ਰੈਗੂਲਰ/ਪੈਂਸਨਰਜ਼ ਮੁਲਾਜ਼ਮਾਂ ਨੇ ਟੀਚਰਹੋਮ ਵਿੱਚ ਇਕੱਤਰ ਹੋਣ ਉਪਰੰਤ ਡੀ.ਸੀ.ਦਫ਼ਤਰ ਤੱਕ ਕਾਲੇ ਝੰਡਿਆਂ ਨਾਲ਼ ਰੋਸ਼ ਮੁਜ਼ਾਹਰਾ ਕਰਕੇ ਸਮੂਹ ਸਰਕਾਰੀ ਅਦਾਰਿਆਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਨ ਦੀ ਮੰਗ ਕੀਤੀ। ਇਸ ਦੌਰਾਨ ਨਾਇਬ ਤਹਿਸੀਲਦਾਰ ਜਗਤਾਰ ਸਿੰਘ ਰਾਹੀਂ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਵੀ ਦਿੱਤਾ ਗਿਆ।
CM ਨੇ ਦੱਸੀ Good News: ਦੋ ਮਹੀਨਿਆਂ ਬਾਅਦ ਮੁੜ ਬਣਨਗੇ ਪਿਤਾ
ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਮੋਰਚੇ ਦੇ ਆਗੂਆਂ ਜਗਰੂਪ ਸਿੰਘ,ਗੁਰਵਿੰਦਰ ਸਿੰਘ ਪੰਨੂੰ,ਸੰਦੀਪ ਖ਼ਾਨ,ਹਰਜਿੰਦਰ ਬਰਾੜ,ਅਮਨਦੀਪ ਸਿੰਘ, ਸਤਿੰਦਰ ਸਿੰਘ ਸੋਨੀ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਵਿਸ਼ਵ ਵਪਾਰ ਸੰਸਥਾ,ਵਿਸ਼ਵ ਬੈਂਕ ਅਤੇ ਕੌਮਾਂਤਰੀ ਮੁਦਰਾ ਫੰਡ ਕੋਸ਼ ਦੇ ਇਸ਼ਾਰਿਆਂ ’ਤੇ ਲੋਕਾਂ ਨੂੰ ਸਸਤੀਆਂ ਸੇਵਾਵਾਂ/ਸਹੂਲਤਾਂ ਦੇਣ ਵਾਲੇ ਸਮੂਹ ਸਰਕਾਰੀ ਅਦਾਰਿਆਂ ਜਿਵੇਂ ਕਿ ਬਿਜਲੀ,ਪਾਣੀ,ਸਿਹਤ, ਸਿੱਖਿਆ,ਆਵਾਜਾਈ,ਦੂਰ-ਸੰਚਾਰ ਆਦਿ ਨੂੰ ਨਿੱਜੀ ਦੇਸੀ-ਵਿਦੇਸ਼ੀ ਕੰਪਨੀਆਂ ਦੇ ਹਵਾਲੇ ਕੀਤਾ ਜਾ ਰਿਹਾ ਹੈ ਅਤੇ ਇਹਨਾਂ ਜਰੂਰੀ ਸੇਵਾਵਾਂ ਦੇ ਅਦਾਰਿਆਂ ਦੇ ਨਿੱਜੀਕਰਨ ਕੀਤਾ ਜਾ ਰਿਹਾ ਹੈ।
ਬੱਚਿਆਂ ਨੂੰ ਲੱਗੀਆਂ ਮੌਜਾਂ, ਸਕੂਲਾਂ ‘ਚ ਦੋ ਦਿਨਾਂ ਦੀਆਂ ਛੁੱਟੀਆਂ
ਇਸੇ ਤਰ੍ਹਾਂ ਮੋਦੀ ਹਕੂਮਤ ਨੇ ਕਿਰਤ ਕਾਨੂੰਨਾਂ ਵਿੱਚ ਤਬਦੀਲੀ ਕਰਕੇ ਮਜ਼ਦੂਰ ਜਮਾਤ ਵੱਲੋਂ ਖੂਨ ਵਹਾਕੇ ਪ੍ਰਾਪਤ ਕੀਤੇ 08 ਘੰਟੇ ਦਿਹਾੜੀ ਦੇ ਅਧਿਕਾਰ ਨੂੰ 12 ਘੰਟੇ ਦਿਹਾੜੀ ਕਰਨ ਫ਼ੈਸਲਾ ਕੀਤਾ ਹੈ। ਸੂਬੇ ਦੀ ’ਆਪ’ ਸਰਕਾਰ ਨੂੰ ਘੇਰਦਿਆਂ ਆਗੂਆਂ ਨੇ ਦੋਸ਼ ਲਗਾਇਆ ਕਿ ਬਿਜਲੀ ਖੇਤਰ ਦੇ ਗਰਿੱਡਾਂ ਨੂੰ ਧੜਾ-ਧੜ ਕੰਪਨੀਆਂ ਹਵਾਲੇ ਕੀਤਾ ਜਾ ਰਿਹਾ ਹੈ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪੰਚਾਇਤੀਕਰਨ ਕਰਨ ਦੀ ਨੀਅਤ ਨਾਲ਼ ਪਿੰਡਾਂ ਦੀਆਂ ਪਾਣੀ ਦੀਆਂ ਟੈਂਕੀਆਂ ਨੂੰ ਪੰਚਾਇਤਾਂ ਹਵਾਲੇ ਕੀਤਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਇੱਕ ਪਾਸੇ ਅੱਜ ’ਗਣਤੰਤਰ ਦਿਵਸ’ ਮੌਕੇ ਹਾਕਮਾਂ ਵੱਲੋਂ ਦੇਸ ਆਜ਼ਾਦ ਹੋਣ ਅਤੇ ਦੇਸ ਵਾਸੀਆਂ ਨੂੰ ਸੰਵਿਧਾਨ ਮੁਤਬਿਕ ਕੁੱਲ ਸਹੂਲਤਾਂ ਦੇਣ ਦੀਆਂ ਟਾਹਰਾਂ ਮਾਰੀਆਂ ਜਾ ਰਹੀਆਂ ਹਨ
ਪੰਜਾਬ ਦਾ ਇਤਿਹਾਸ ਖੂਨੀ ਸਾਕਿਆਂ ਦਾ ਇਤਿਹਾਸ ਹੈ:ਹਰਭਜਨ ਸਿੰਘ ਈਟੀਓ
ਪਰ ਦੂਜੇ ਪਾਸੇ ਹਾਕਮਾਂ ਵੱਲੋੰ ਦੇਸ਼ ਦੇ ਕੁੱਲ ਪੈਦਾਵਾਰੀ ਸਰੋਤਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਕੇ ਕਿਸਾਨਾਂ-ਮਜਦੂਰਾਂ-ਮੁਲਾਜਮਾਂ-ਠੇਕਾ ਮੁਲਾਜ਼ਮਾਂ ਨੂੰ ਮਿਲਦੇ ਨਿਗੂਣੇ ਰੁਜ਼ਗਾਰ ਨੂੰ ਖੋਹਕੇ ਕਿਰਤ ਦੀ ਲੁੱਟ ਕਰਨ ਦੀ ਖੁੱਲ ਦਿੱਤੀ ਜਾ ਰਹੀ ਹੈ। ਇਸ ਮੌਕੇ ਐਲਾਨ ਕੀਤਾ ਕਿ ਜੇਕਰ ਮੁੱਖ ਮੰਤਰੀ ਪੰਜਾਬ ਵੱਲੋੰ ’ਮੋਰਚੇ’ ਦੀ ਸੂਬਾ ਕਮੇਟੀ ਨੂੰ ਮੀਟਿੰਗ ਦਾ ਸਮਾਂ ਦੇਕੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ’ਮੋਰਚੇ’ ਦੇ ਬੈਨਰ ਹੇਠ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਵੱਲੋਂ 27 ਫਰਵਰੀ ਨੂੰ ਪਰਿਵਾਰਾਂ ਸਮੇਤ ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇ ਨੂੰ ਮੁਕੰਮਲ ਜਾਮ ਕੀਤਾ ਜਾਵੇਗਾ।
Share the post "ਠੇਕਾ ਮੁਲਾਜ਼ਮਾਂ ਵੱਲੋੰ ’ਗਣਤੰਤਰ ਦਿਵਸ’ ਮੌਕੇ ਨਿੱਜੀਕਰਨ ਦੇ ਖਿਲਾਫ਼ ਕੀਤਾ ਰੋਸ਼ ਪ੍ਰਦਰਸ਼ਨ"