ਸ੍ਰੀ ਮੁਕਤਸਰ ਸਾਹਿਬ, 23 ਮਈ: ਭਾਰਤ ਦੇ ਚੋਣ ਕਮਿਸ਼ਨ ਵਲੋਂ ਹਰਿਆਣਾ ਵਿੱਚ ਕਰਵਾਈਆਂ ਜਾ ਰਹੀਆਂ ਸਭਾ ਚੋਣਾ ਨੂੰ ਮੁੱਖ ਰੱਖਦੇ ਹੋਏ ਜਿਲ੍ਹਾ ਮੈਜਿਸਟਰੇਟ ਹਰਪ੍ਰੀਤ ਸਿੰਘ ਸੂਦਨ ਨੇ ਪੰਜਾਬ ਐਕਸਾਈਜ਼ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਇੱਕ ਵਿਸ਼ੇਸ਼ ਹੁਕਮ ਰਾਹੀ ਜ਼ਿਲ੍ਹੇ ਦੀਆਂ ਹਰਿਆਣਾ ਨਾਲ ਲਗਦੀਆਂ ਹੱਦਾਂ ਵਿੱਚ ਤਿੰਨ ਕਿਲੋਮੀਟਰ ਦੇ ਘੇਰੇ ਅੰਦਰ ਮਿਤੀ 23 ਮਈ ਸ਼ਾਮ 6.00 ਵਜੇ ਤੋਂ ਮਿਤੀ 25 ਮਈ 2024 ਨੂੰ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ 4 ਜੂਨ 2024 ਨੂੰ ਡਰਾਈ ਡੇ ਘੋਸਿਤ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਕਾਂਗਰਸ ਦੇ ਵੱਡੇ ਨੇਤਾ ਰਹੇ ਹਰਮਿੰਦਰ ਜੱਸੀ ਹੋਏ ਭਾਜਪਾ ਵਿੱਚ ਸ਼ਾਮਿਲ
ਇਹਨਾਂ ਹੁਕਮਾਂ ਅਨੁਸਾਰ ਅੰਗਰੇਜੀ ਅਤੇ ਦੇਸੀ ਸ਼ਰਾਬ, ਸਪਿਰਿਟ, ਅਲਕੋਹਲ ਜਾਂ ਹੋਰ ਕੋਈ ਵੀ ਵਸਤੂ ਜਿਸ ਨਾਲ ਸ਼ਰਾਬ ਵਰਗਾ ਨਸ਼ਾ ਹੁੰਦਾ ਹੋਵੇ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਿਕਰੀ ਜਮਾਖੋਰੀ ਵੰਡ ਜਾਂ ਸ਼ਰਾਬ ਪਿਲਾਉਣ ਵਾਲੇ ਹੋਟਲਾਂ ਢਾਬਿਆਂ, ਅਹਾਤਿਆਂ, ਰੈਸਟੋਰੈਂਟ, ਬੀਅਰ ਬਾਰ, ਕਲੱਬ ਜਾਂ ਕੋਈ ਹੋਰ ਜਨਤਕ ਥਾਵਾਂ ਤੇ ਉਕਤ ਦਿਨਾਂ ਨੂੰ ਵੇਚਣ /ਸਰਵ ਕਰਨ ਤੇ ਪੂਰਨ ਪਾਬੰਦੀ ਰਹੇਗੀ। ਕਲੱਬਾਂ, ਸਟਾਰ ਹੋਟਲਾਂ, ਰੈਸਟੋਰੈਂਟਾਂ ਆਦਿ ਅਤੇ ਕਿਸੇ ਵੱਲੋਂ ਵੀ ਚਲਾਏ ਜਾ ਰਹੇ ਹੋਟਲ ਭਾਵੇਂ ਕਿ ਉਹਨਾਂ ਨੂੰ ਸ਼ਰਾਬ ਰੱਖਣ ਤੇ ਸਪਲਾਈ ਕਰਨ ਦੇ ਵੱਖ-ਵੱਖ ਕੈਟਾਗਰੀਆਂ ਦੇ ਲਾਇਸੰਸ ਜਾਰੀ ਹੋਏ ਹੋਣ ਉੱਪਰ ਵੀ ਸ਼ਰਾਬ ਸਰਵ ਕਰਨ ਤੇ ਪਾਬੰਦੀ ਲਗਾਈ ਗਈ ਹੈ। ਹੁਕਮਾਂ ਦੀ ਉਲੰਘਣਾ ਕਰਨ ਤੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Share the post "ਜ਼ਿਲ੍ਹੇ ਦੀਆਂ ਹਰਿਆਣਾ ਨਾਲ ਲਗਦੀਆਂ ਹੱਦਾਂ ਦੇ ਤਿੰਨ ਕਿਲੋਮੀਟਰ ਦੇ ਘੇਰੇ ਅੰਦਰ ਰਹਿਣਗੇ ਠੇਕੇ ਬੰਦ: ਜ਼ਿਲ੍ਹਾ ਮੈਜਿਸਟਰੇਟ"