ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਕੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰੇ ਸਰਕਾਰ:ਮੋਰਚਾ ਆਗੂ
ਬਠਿੰਡਾ, 10 ਅਗਸਤ: ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਵੱਲੋਂ ਸਮੁੱਚੇ ਪੰਜਾਬ ਵਿੱਚ ਤਿੰਨ ਜ਼ੋਨ ਪੱਧਰੀ ਤਿਆਰੀ ਕਨਵੈਨਸ਼ਨਾਂ ਕਰਨ ਦੇ ਉਲੀਕੇ ਸੰਘਰਸ਼ ਪ੍ਰੋਗਰਾਮ ਦੇ ਤਹਿਤ ਅੱਜ ਬਠਿੰਡਾ,ਸੰਗਰੂਰ, ਬਰਨਾਲਾ,ਮਾਨਸਾ,ਸ੍ਰੀ ਮੁਕਤਸ਼ਰ ਸਾਹਿਬ,ਫਾਜਿਲਕਾ,ਫਰੀਦਕੋਟ,ਫਿਰੋਜ਼ਪੁਰ ਅਤੇ ਮੋਗਾ ਜਿਲਿਆਂ ਦੇ ਹਰ ਪੱਧਰ ਦੇ ਠੇਕਾ ਮੁਲਾਜ਼ਮ ਆਗੂਆਂ ਦੀ ਟੀਚਰ ਹੋਮ ਵਿੱਚ ਜ਼ੋਨ ਪੱਧਰੀ ਕਨਵੈਨਸ਼ਨ ਕੀਤੀ ਗਈ। ਇਸ ਉਪਰੰਤ ਹਨੂੰਮਾਨ ਚੌਂਕ ਤੱਕ ਰੋਸ਼ ਮਾਰਚ ਕੀਤਾ ਗਿਆ। ਇਸ ਦੌਰਾਨ ਮੋਰਚੇ’ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ,ਗੁਰਵਿੰਦਰ ਸਿੰਘ ਪੰਨੂੰ,ਜਸਵੀਰ ਸਿੰਘ ਜੱਸੀ,ਰਾਜੇਸ਼ ਕੁਮਾਰ ਮੌੜ,ਸੁਰਿੰਦਰ ਕੁਮਾਰ,ਜਸਪ੍ਰੀਤ ਸਿੰਘ ਗਗਨ,ਬਲਜੀਤ ਸਿੰਘ ਭੱਟੀ,ਵਰਿੰਦਰ ਸਿੰਘ ਬੀਬੀਵਾਲਾ,ਜਗਸੀਰ ਸਿੰਘ ਭੰਗੂ ਅਤੇ ਖੁਸ਼ਦੀਪ ਸਿੰਘ ਭੁੱਲਰ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ’ਆਪ ਸਰਕਾਰ’ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਲਾਰੇ-ਲੱਪਿਆਂ ਵਿੱਚ ਰੱਖਕੇ ਆਪਣਾ ਸਮਾਂ ਲੰਘਾ ਰਹੀ ਹੈ।
ਮੈਂ ਨਾਇਕ ਨਹੀਂ,ਖ਼ਲਨਾਇਕ ਹੂੰ,ਗਾਣੇ ’ਤੇ ਨੱਚਣ ਵਾਲਾ ਦਿੱਲੀ ਦਾ ‘ਜੇਲ੍ਹਰ’ ਮੁਅੱਤਲ, ਜਾਣੋਂ ਵਜਾਹ
ਵੱਖ-ਵੱਖ ਸਰਕਾਰੀ ਵਿਭਾਗਾਂ ਜਿਵੇਂ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ,ਪਾਵਰਕਾਮ ਅਤੇ ਟਰਾਂਸਕੋ ਸਮੇਤ ਸਮੂਹ ਸਰਕਾਰੀ ਥਰਮਲ ਪਲਾਂਟਾਂ ਅਤੇ ਹਾਈਡਲ ਪ੍ਰਾਜੈਕਟਾਂ,ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ,ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟਾਂ,ਲੋਕ ਨਿਰਮਾਣ ਵਿਭਾਗ (ਬਿਜਲੀ ਵਿੰਗ) ਅਤੇ ਸਿਹਤ ਵਿਭਾਗ ਆਦਿ ਵਿੱਚ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ ਲਈ ’ਆਪ ਸਰਕਾਰ’ ਵੱਲੋਂ ਆਪਣੇ ਢਾਈ ਸਾਲਾਂ ਦੇ ਕਾਰਜ਼ਕਾਲ ਵਿੱਚ ਹਜ਼ੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ।ਇਸ ਸਮੇਂ ਹਾਜ਼ਿਰ ਆਗੂਆਂ ਨੇ ਅਗਲੇ ਸੰਘਰਸ਼ ਦਾ ਐਲਾਨ ਕਰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਆਊਟਸੋਰਸ਼ਡ/ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦਾ ਜਲਦ ਕੋਈ ਸਾਰਥਿਕ ਹੱਲ ਨਾ ਕੀਤਾ ਤਾਂ ਪੰਜਾਬ ਵਿੱਚ ਹੋਣ ਵਾਲੀਆਂ ਜਿਮਨੀ ਚੋਣਾਂ ਦੌਰਾਨ ਪ੍ਰਚਾਰ ਕਰਨ ਸਮੇਂ ਮੁੱਖ ਮੰਤਰੀ ਪੰਜਾਬ ਦਾ ਕਾਲੇ ਝੰਡਿਆਂ ਨਾਲ਼ ਵਿਰੋਧ ਕੀਤਾ ਜਾਵੇਗਾ।
ਡੇਰਾ ਜਗਮਾਲਵਾਲੀ ਗੱਦੀ ਵਿਵਾਦ: ਮਹਾਤਮਾ ਬੀਰੇਂਦਰ ਨੂੰ ਦਿੱਤੀ ਪਗੜੀ
ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ। ਘੱਟੋ-ਘੱਟ ਉਜਰਤਾਂ ਦੇ ਕਾਨੂੰਨ 1948 ਤਹਿਤ ਅਤੇ ਪੰਦਰਵੀਂ ਲੇਬਰ ਕਾਨਫ਼ਰੰਸ ਦੇ ਫਾਰਮੂਲੇ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਘੱਟੋ-ਘੱਟ 30 ਹਜ਼ਾਰ ਰੁਪਏ ਨਿਸ਼ਚਿਤ ਕੀਤੀ ਜਾਵੇ,ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ,ਨਵੇਂ ਤਿੰਨ ਫੌਜਦਾਰੀ ਕਾਨੂੰਨਾਂ ਸਮੇਤ ਸਮੂਹ ਕਾਲੇ ਕਾਨੂੰਨਾਂ ਨੂੰ ਰੱਦ ਕੀਤੀ ਜਾਵੇ,ਇਸ ਸਮੇਂ ਹੋਰਨਾਂ ਤੋਂ ਇਲਾਵਾ ਟੀ.ਐੱਸ.ਯੂ.ਭੰਗਲ ਤੋਂ ਸੂਬਾ ਮੀਤ ਪ੍ਰਧਾਨ ਚੰਦਰ ਸ਼ਰਮਾ,ਸਤਿੰਦਰ ਸੋਨੀ ਅਤੇ ਸਵਰਨ ਸਿੰਘ ਆਦਿ ਹਾਜ਼ਿਰ ਆਗੂਆਂ ਨੇ ਸਮੂਹ ਸੰਘਰਸ਼ਸ਼ੀਲ ਤਬਕਿਆਂ ਨੂੰ ਜਮਹੂਰੀ ਜਨਤਕ ਜਥੇਬੰਦੀਆਂ ਵੱਲੋੰ ਸਮੁੱਚੇ ਪੰਜਾਬ 15 ਅਗਸਤ ਨੂੰ ਜ਼ਿਲਾ/ਤਹਿਸੀਲ ਪੱਧਰ ਤੇ ਕੀਤੇ ਜਾ ਰੋਸ਼ ਪ੍ਰਦਰਸ਼ਨਾਂ ਵਿੱਚ ਵੱਧ ਚੜਕੇ ਹਿੱਸਾ ਲੈਣ ਦਾ ਸੱਦਾ ਦਿੱਤਾ ਗਿਆ।