👉ਗਿਆਨੀ ਹਰਪ੍ਰੀਤ ਸਿੰਘ ਧੜੇ ਦਾ ਦਾਅਵਾ; ਸਰਨਾ ਭਰਾਵਾਂ ਜ਼ਰੀਏ ਸੁਖਬੀਰ ਬਾਦਲ ਕਾਂਗਰਸ ਨਾਲ ਕਰਨਾ ਚਾਹੁੰਦਾ ਸਿਆਸੀ ਗਠਜੋੜ
👉ਧਾਮੀ ਨੇ ਕਿਹਾ, ਰਾਹੁਲ ਗਾਂਧੀ ਨੂੰ ਸਿਰੋਪਾ ਦੇਣ ਦੇ ਮਾਮਲੇ ਦੀ ਕੀਤੀ ਜਾ ਰਹੀ ਹੈ ਪੜਤਾਲ
Sri Amritsar Sahib News: ਬੀਤੇ ਕੱਲ ਪੰਜਾਬ ‘ਚ ਹੜ੍ਹਾਂ ਦਾ ਜਾਇਜ਼ਾ ਲੈਣ ਆਏ ਕਾਂਗਰਸ ਦੇ ਕੌਮੀ ਆਗੂ ਸ਼੍ਰੀ ਰਾਹੁਲ ਗਾਂਧੀ ਨੂੰ SGPC ਦੇ ਪ੍ਰਬੰਧਾਂ ਹੇਠ ਆਉਂਦੇ ਗੁਰੂਦੁਆਰਾ ਸ੍ਰੀ ਸਮਾਧ ਬਾਬਾ ਬੁੱਢਾ ਜੀ ਸਾਹਿਬ ਰਮਦਾਸ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਿਰੋਪਾਓ ਦੇਣ ਦਾ ਮਾਮਲਾ ਗਰਮਾਉਂਦਾ ਜਾ ਰਿਹਾ। ਇਸ ਮਾਮਲੇ ਵਿਚ ਸਿੱਖ ਪੰਥ ਤੇ ਖਾਸਕਰ ਮੌਜੂਦਾ ਤੇ ਪੁਰਾਣੇ ਅਕਾਲੀ ਦਲਾਂ ਵਿਚਕਾਰ ਇੱਕ ਦੂਜੇ ‘ਤੇ ਦੂਸ਼ਣਬਾਜ਼ੀ ਦਾ ਦੌਰ ਸ਼ੁਰੂ ਹੋ ਗਿਆ ਹੈ। ਜਦਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮਾਮਲੇ ਦੀ ਪੜ੍ਹਤਾਲ ਕਰਕੇ ਅਜਿਹਾ ਕਰਨ ਵਾਲਿਆਂ ਵਿਰੁਧ ਸਖ਼ਤ ਕਾਰਵਾਈ ਦਾ ਐਲਾਨ ਕੀਤਾ ਹੈ।ਪੁਨਰ ਸੁਰਜੀਤੀ ਅਕਾਲੀ ਦਲ ਨਾਲ ਜੁੜੇ ਐਸਜੀਪੀਸੀ ਮੈਬਰਾਂ ਨੇ ਇੱਥੇ ਇੱਕ ਜਾਰੀ ਸਾਂਝੇ ਬਿਆਨ ਵਿੱਚ ਕਿਹਾ ਕਿ, ‘‘ਜੋ ਲੋਕਾਂ ਚ ਚਰਚਾ ਸੀ, ਉਹ ਪੂਰੀ ਹੋਣ ਜਾ ਰਹੀ ਹੈ। ਇਸ ਚਰਚਾ ਵਿੱਚ ਲਗਾਤਾਰ ਕਿਹਾ ਜਾ ਰਿਹਾ ਸੀ ਕਿ, ਸ਼ਰਨਾਂ ਭਰਾਵਾਂ ਨੇ ਸ੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੂੰ ਨੇੜੇ ਲਿਆਉਣ ਦਾ ਬੀੜਾ ਚੁੱਕਿਆ ਹੈ। ਉਸੇ ਕੜੀ ਤਹਿਤ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਾਹ ਢੇਰੀ ਕਰਨ ਵਾਲੇ ਗਾਂਧੀ ਪਰਿਵਾਰ ਦੇ ਫ਼ਰਜੰਦ ਰਾਹੁਲ ਗਾਂਧੀ ਨੂੰ ਸ੍ਰੌਮਣੀ ਕਮੇਟੀ ਦੇ ਗੁਰੂਦੁਆਰਾ ਸਾਹਿਬ ਵਿੱਚ ਸਿਰੋਪਾ ਦਿੱਤਾ ਗਿਆ।”
ਇਹ ਵੀ ਪੜ੍ਹੋ Patiala News; ਅਦਾਲਤ ਦੇ ਹੁਕਮਾਂ ‘ਤੇ ਭਾਈ ਸੰਦੀਪ ਸਿੰਘ ਸ਼ਨੀ ਦਾ ਅੱਜ ਹੋਵੇਗਾ ਮੈਡੀਕਲ ਕਾਲਜ਼ ‘ਚ ਡਾਕਟਰੀ ਮੁਆਇੰਨਾ
ਐਸਜੀਪੀਸੀ ਮੈਂਬਰਾਂ ਨੇ ਕਿਹਾ ਕਿ ਆਪਣੇ ਪ੍ਰਬੰਧ ਹੇਠ ਆਉਂਦੇ ਗੁਰਦੁਆਰਾ ਸਾਹਿਬ ਤੋਂ ਰਾਹੁਲ ਗਾਂਧੀ ਨੂੰ ਸਿਰੋਪਾ ਦਿਵਾ ਕੇ ਇਹ ਅੰਦਾਜਾ ਲਗਾਉਣ ਦੀ ਕਾਰਵਾਈ ਕੀਤੀ ਕੀਤੀ ਗਈ ਹੈ, ਕਿ ਜੇਕਰ ਸਿੱਖਾਂ ਨੇ ਇਸ ਵੱਡੀ ਕਾਰਵਾਈ ਦਾ ਵਿਰੋਧ ਨਾ ਕੀਤਾ ਤਾਂ ਫਿਰ ਗਾਂਧੀ ਪਰਿਵਾਰ ਅਤੇ ਕਾਂਗਰਸ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਮ ਮੁਆਫ਼ੀ ਦਾ ਰਸਤਾ ਸਾਫ ਕੀਤਾ ਜਾਵੇ। ਇਹ ਸਾਰਾ ਕੁਝ ਉਸੇ ਪ੍ਰਸੰਗ ਹੇਠ ਕੀਤਾ ਜਾ ਰਿਹਾ ਹੈ, ਜਿਸ ਪ੍ਰਸੰਗ ਹੇਠ ਡੇਰੇ ਸਿਰਸੇ ਨੂੰ ਮੁਆਫੀ ਦਿਵਾਈ ਗਈ ਸੀ ਅਤੇ ਮੁਆਫੀ ਨੂੰ ਸਹੀ ਸਾਬਿਤ ਕਰਨ ਲਈ ਐਸਜੀਪੀਸੀ ਦੀ ਗੋਲਕ ਤੱਕ ਵਰਤੀ ਗਈ ਸੀ। ਜਾਰੀ ਬਿਆਨ ਵਿੱਚ ਐਸਜੀਪੀਸੀ ਮੈਬਰਾਂ ਨੇ ਕਿਹਾ ਕਿ, ਇਸ ਤੋਂ ਪਹਿਲਾਂ ਕਾਂਗਰਸ ਦੀ ਸ਼ਮੂਲੀਅਤ ਵਾਲੇ ਇੰਡੀਆ ਗਠਜੋੜ ਵਾਲੇ ਕੇਂਦਰੀ ਸਿਆਸੀ ਧੜੇ ਨਾਲ ਤਾਮਿਲਨਾਡੂ ਵਿੱਚ ਮੀਟਿੰਗ ਕਰ ਚੁੱਕਾ ਹੈ। ਏਸੇ ਦੀ ਇਵਜ ਵਿੱਚ ਸੁਖਬੀਰ ਬਾਦਲ ਵਾਲੇ ਧੜੇ ਦੇ ਵੱਡੇ ਆਗੂ ਦਾਅਵਾ ਤੱਕ ਕਰ ਚੁੱਕੇ ਹਨ ਕਿ ਕਾਂਗਰਸ ਹੁਣ ਪਹਿਲਾਂ ਵਾਲੀ ਨਹੀਂ ਰਹੀ।ਐਸਜੀਪੀਸੀ ਮੈਬਰਾਂ ਨੇ ਕਿਹਾ ਕਿ ਅੱਜ ਬਾਦਲ ਪਰਿਵਾਰ ਦੇ ਹੁਕਮਾਂ ਤੋਂ ਬਿਨਾਂ ਐਸਜੀਪੀਸੀ ਵਿੱਚ ਪੱਤਾ ਵੀ ਨਹੀਂ ਹਿੱਲਦਾ, ਇਸ ਕਰਕੇ ਸਪਸ਼ਟ ਕੀਤਾ ਜਾਵੇ ਕਿ ਇਹ ਸਿਰੋਪਾਉ ਕਿਸ ਦੇ ਹੁਕਮਾਂ ਤੇ ਦਿੱਤਾ ਗਿਆ।
ਇਹ ਵੀ ਪੜ੍ਹੋ ਪੰਜਾਬ ਵਿਚ 385 ਕਰੋੜ ਰੁਪਏ ਦਾ ਜਾਅਲੀ ਬਿਲਿੰਗ ਘੁਟਾਲਾ ਬੇਪਰਦ, Bathinda ਦੇ 2 ਵਪਾਰੀਆਂ ਸਹਿਤ 7 ਵਿਰੁੱਧ ਪਰਚਾ ਦਰਜ
ਉਧਰ, ਦੂਜੇ ਪਾਸੇ ਵਿਰੋਧੀਆਂ ਵੱਲੋਂ ਇਹ ਮੁੱਦਾ ਚੁੱਕਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਹੁਲ ਗਾਂਧੀ ਨੂੰ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਰਮਦਾਸ ਵਿਖੇ ਸਿਰੋਪਾ ਦੇਣ ਦੇ ਮਾਮਲੇ ਵਿਚ ਕਿਹਾ ਕਿ ਬੀਤੇ ਵਿਚ ਅੰਤ੍ਰਿੰਗ ਕਮੇਟੀ ਵੱਲੋਂ ਕੀਤੇ ਫੈਸਲੇ ਮੁਤਾਬਕ ਗੁਰਦੁਆਰਾ ਸਾਹਿਬਾਨ ਦੇ ਦਰਬਾਰ ਅੰਦਰ ਖ਼ਾਸ ਸ਼ਖ਼ਸੀਅਤਾਂ ਨੂੰ ਸਿਰੋਪਾ ਦੇਣ ੳਤੇ ਪਾਬੰਦੀ ਹੈ। ਗੁਰੂ ਦਰਬਾਰ ਵਿਚ ਕੇਵਲ ਧਾਰਮਿਕ ਸ਼ਖ਼ਸੀਅਤਾਂ, ਰਾਗੀ ਸਿੰਘਾਂ ਤੇ ਸਿੱਖ ਮਹਾਂਪੁਰਖਾਂ ਨੂੰ ਇਹ ਸਨਮਾਨ ਦੇਣ ਤੱਕ ਹੀ ਸੀਮਤ ਕੀਤਾ ਹੋਇਆ ਹੈ।ਗੁਰਦੁਆਰਾ ਬਾਬਾ ਬੁੱਢਾ ਸਾਹਿਬ ਰਮਦਾਸ ਦੀ ਘਟਨਾ ਸਬੰਧੀ ਪੜਤਾਲ ਕਰਵਾਈ ਜਾ ਰਹੀ ਹੈ। ਭਲਕ ਤੱਕ ਇਸ ਦੀ ਮੁਕੰਮਲ ਰਿਪੋਰਟ ਲਈ ਜਾਵੇਗੀ। ਜੇਕਰ ਕੋਈ ਦੋਸ਼ੀ ਪਾਇਆ ਗਿਆਂ ਤਾਂ ਕਾਰਵਾਈ ਜਰੂਬ ਹੋਵੇਗੀ।ਉਨ੍ਹਾਂ ਕਿਹਾ ਕਿ ਸਿੱਖਾਂ ਦੀ ਨਸਲਕੁਸ਼ੀ ਦੀ ਦੋਸ਼ੀ ਕਾਂਗਰਸ ਦੇ ਆਗੂ ਅਤੇ ਗਾਂਧੀ ਪਰਿਵਾਰ ਦੇ ਮੈਂਬਰ ਰਾਹੁਲ ਗਾਂਧੀ ਨੂੰ ਗੁਰਦੁਆਰਾ ਸਾਹਿਬ ਤੋਂ ਸਿਰੋਪਾ ਤਾਂ ਕਿਸੇ ਵੀ ਤਰ੍ਹਾਂ ਪ੍ਰਵਾਨ ਨਹੀਂ ਕੀਤਾ ਜਾ ਸਕਦਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













