ਚਿੱਟੀ ਮੱਖੀ ਦੀ ਰੋਕਥਾਮ ਲਈ ਨਦੀਨ ਨਸ਼ਟ ਮੁਹਿੰਮ ਚਲਾਉਣ ਦੇ ਆਦੇਸ਼
Bathinda News:ਫਸਲੀ ਵਿਭਿੰਨਤਾ ਅਧੀਨ ਝੋਨੇ ਦੀ ਫਸਲ ਹੇਠੋਂ ਰਕਬਾ ਕੱਢ ਕੇ ਵੱਧ ਤੋਂ ਵੱਧ ਰਕਬਾ ਨਰਮੇ ਦੀ ਫਸਲ ਹੇਠ ਲਿਆਉਣ ਤੇ ਕਾਮਯਾਬ ਕਰਨ ਲਈ ਕਿਸਾਨਾਂ ਨਾਲ ਤਾਲਮੇਲ ਕਰਨਾ ਲਾਜ਼ਮੀ ਬਣਾਇਆ ਜਾਵੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਨਦੀਨ ਨਸ਼ਟ ਮੁਹਿੰਮ ਤਹਿਤ ਅਧਿਕਾਰੀਆਂ ਨੂੰ 31 ਮਾਰਚ 2025 ਤੱਕ ਨਦੀਨ ਨਸ਼ਟ ਮੁਕੰਮਲ ਕਰਨ ਮੌਕੇ ਦਿੱਤੇ।ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਆਉਣ ਵਾਲੀ ਨਰਮੇ ਦੀ ਫਸਲ ਦੇ ਅਗਾਊਂ ਪ੍ਰਬੰਧ ਕਰਨ ਦੇ ਮੱਦੇਨਜ਼ਰ ਚਿੱਟੀ ਮੱਖੀ ਨਾਲ ਹੋਣ ਵਾਲੇ ਸੰਭਾਵੀ ਹਮਲੇ ਦੀ ਰੋਕਥਾਮ ਲਈ ਚਿੱਟੀ ਮੱਖੀ ਦੇ ਪਨਾਹਗਾਰ ਨਦੀਨਾਂ ਨੂੰ ਨਸ਼ਟ ਕਰਨ ਲਈ ਕਿਸਾਨਾਂ ਨਾਲ ਵੱਧ ਤੋਂ ਵੱਧ ਰਾਬਤਾ ਕਾਇਮ ਕਰਨ ਦੀ ਹਦਾਇਤ ਕੀਤੀ।
ਇਹ ਵੀ ਪੜ੍ਹੋ ਬਠਿੰਡਾ ਦੀਆਂ 8 ਮਾਰਕੀਟ ਕਮੇਟੀਆਂ ਨੂੰ ਮਿਲੇ ਨਵੇਂ ਚੇਅਰਮੈਨ, ਪਾਰਟੀ ਨੇ ਟਕਸਾਲੀਆਂ ਨੂੰ ਦਿੱਤੀ ਤਰਜ਼ੀਹ
ਉਨ੍ਹਾਂ ਇਹ ਵੀ ਕਿਹਾ ਕਿ ਚਿੱਟੀ ਮੱਖੀ ਦੀ ਰੋਕਥਾਮ ਲਈ ਵੱਧ ਤੋਂ ਵੱਧ ਪਿੰਡ ਪੱਧਰੀ ਕੈਂਪ ਲਗਾਉਣ ਦੇ ਆਦੇਸ਼ ਦਿੱਤੇ।ਇਸ ਦੌਰਾਨ ਮੁੱਖ ਖੇਤੀਬਾੜੀ ਅਫਸਰ ਡਾ. ਜਗਦੀਸ਼ ਸਿੰਘ ਨੇ ਨਦੀਨ ਨਸ਼ਟ ਮੁਹਿੰਮ ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਪਨਾਹਗਾਰ ਨਦੀਨਾਂ ਦੀ ਜਾਣਕਾਰੀ ਦਿੱਤੀ ਕਿ ਕੰਘੀ ਬੂਟੀ, ਪੀਲੀ ਬੂਟੀ, ਪੁੱਠ ਕੰਡਾ, ਧਤੂਰਾ, ਭੰਗ, ਗਾਜਰ ਘਾਹ, ਮਕੋਹ, ਗੁੱਤ ਪੱਟਣਾ ਅਤੇ ਜੰਗਲੀ ਸੂਰਜਮੁਖੀ ਉਪਰ ਆਫ ਸੀਜ਼ਨ ਦੌਰਾਨ ਚਿੱਟੀ ਮੱਖੀ ਆਪਣੀ ਜੀਵਨ ਪ੍ਰਕਿਰਿਆ ਪੂਰੀ ਕਰਦੀ ਹੈ ਅਤੇ ਨਦੀਨ ਨਸ਼ਟ ਕਰਨ ਨਾਲ ਨਰਮੇ ਦੀ ਫਸਲ ਉਪਰ ਅਗੋਤੇ ਚਿੱਟੀ ਮੱਖੀ ਦੇ ਹਮਲੇ ਤੋਂ ਬਚਾਅ ਹੋ ਜਾਂਦਾ ਹੈ।
ਇਹ ਵੀ ਪੜ੍ਹੋ CM Mann ਵੱਲੋਂ ਮਾਰਕੀਟ ਕਮੇਟੀਆਂ ਤੋਂ ਬਾਅਦ ਇੰਮਪਰੂਮੈਂਟ ਟਰੱਸਟਾਂ ਦੇ ਚੇਅਰਮੈਨ ਤੇ ਟਰੱਸਟੀ ਨਿਯੁਕਤ
ਇਸ ਤੋਂ ਇਲਾਵਾ ਉਨ੍ਹਾਂ ਖੇਤੀਬਾੜੀ ਵਿਭਾਗ ਵੱਲੋਂ ਲਗਾਤਾਰ ਪਿੰਡਾਂ ਵਿੱਚ ਜਾ ਕੇ ਪਿਛਲੇ ਸਾਲ ਦੇ ਪਏ ਛਿਟੀਆਂ ਦੇ ਢੇਰਾਂ ਵਿੱਚ ਪਲ ਰਹੀ ਗੁਲਾਬੀ ਸੁੰਡੀ ਨੂੰ ਸੁਚੱਜੇ ਤਰੀਕੇ ਨਾਲ ਛਿਟੀਆਂ ਦੇ ਪ੍ਰਬੰਧਨ ਕਰਨ ਲਈ ਕਿਸਾਨਾਂ ਨੂੰ ਲਗਾਤਾਰ ਪ੍ਰੇਰਿਆ ਜਾ ਰਿਹਾ ਹੈ ਤਾਂ ਜੋ ਗੁਲਾਬੀ ਸੁੰਡੀ ਦੇ ਅਗੇਤੇ ਹਮਲੇ ਤੋਂ ਨਰਮੇ ਦੀ ਫਸਲ ਨੂੰ ਬਚਾਇਆ ਜਾ ਸਕੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਮੈਡਮ ਪੂਨਮ ਸਿੰਘ, ਐਸਡੀਐਮ ਤਲਵੰਡੀ ਸਾਬੋ ਹਰਜਿੰਦਰ ਸਿੰਘ ਜੱਸਲ, ਐਸਡੀਐਮ ਰਾਮਪੁਰਾ ਗਗਨਦੀਪ ਸਿੰਘ, ਐਸਡੀਐਮ ਮੌੜ ਸੁਖਰਾਜ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਆਦਿ ਹਾਜ਼ਰ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਨਰਮੇ ਦੀ ਫਸਲ ਨੂੰ ਕਾਮਯਾਬ ਕਰਨ ਦੇ ਮੱਦੇਨਜ਼ਰ ਕਿਸਾਨਾਂ ਨਾਲ ਕੀਤਾ ਜਾਵੇ ਤਾਲਮੇਲ : ਡਿਪਟੀ ਕਮਿਸ਼ਨਰ"