ਅਣ-ਅਧਿਕਾਰਿਤ ਬੀਜ ਦੀ ਵਿਕਰੀ ਨੂੰ ਰੋਕਣ ਲਈ ਜ਼ਿਲ੍ਹਾ ਤੇ ਬਲਾਕ ਪੱਧਰੀ ਟੀਮਾਂ ਕਾਰਜਸ਼ੀਲ
Mansa News: ਸੰਯੁਕਤ ਡਾਇਰੈਕਟਰ ਖੇਤੀਬਾੜੀ ਪੰਜਾਬ ਡਾ. ਦਿਲਬਾਗ ਸਿੰਘ ਵੱਲੋਂ ਫਸਲੀ ਵਿਭਿੰਨਤਾ ਅਧੀਨ ਨਰਮੇ ਦੀ ਫਸਲ ਹੇਠ ਰਕਬਾ ਵਧਾਉਣ ਲਈ ਜ਼ਿਲ੍ਹਾ ਮਾਨਸਾ ਵਿੱਚ ਖੇਤੀਬਾੜੀ ਵਿਭਾਗ ਮਾਨਸਾ ਵੱਲੋਂ ਕੀਤੇ ਜਾ ਰਹੇ ਕੰਮਾਂ ਦਾ ਜਾਇਜਾ ਲਿਆ ਗਿਆ।ਮੁੱਖ ਖੇਤੀਬਾੜੀ ਦਫ਼ਤਰ ਮਾਨਸਾ ਵਿਖੇ ਸਟਾਫ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਵਿਭਾਗ ਵੱਲੋਂ ਫਸਲ ਦੇ ਅਗੇਤੇ ਪ੍ਰਬੰਧਾਂ ਜਿਵੇ ਕਿ ਨਦੀਨ ਨਸ਼ਟ ਮੁਹਿੰਮ, ਛਟੀਆਂ ਦੇ ਯੋਗ ਪ੍ਰਬੰਧਨ ਆਦਿ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਰਮੇ ਦੀ ਫਸਲ ਨੂੰ ਉਤਸ਼ਾਹਿਤ ਕਰਨ ਲਈ ਨਿਰਵਿਘਨ ਸਿੰਚਾਈ ਲਈ ਪਾਣੀ ਅਤੇ ਬਿਜਲੀ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਨਰਮੇ ਦੀ ਫਸਲ ਦੀ ਬਿਜਾਈ ਬਿਨ੍ਹਾਂ ਕਿਸੇ ਰੁਕਾਵਟ ਤੋਂ ਵੱਧ ਤੋਂ ਵੱਧ ਹੋ ਸਕੇ।
ਇਹ ਵੀ ਪੜ੍ਹੋ MLA Kuljit Singh Randhawa ਨੇ ਲਾਲੜੂ ਮੰਡੀ ਵਿੱਚ ਖਰੀਦ ਕਾਰਜਾਂ ਦੀ ਸ਼ੁਰੂਆਤ ਕੀਤੀ
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਣ-ਅਧਿਕਾਰਿਤ ਬੀਜ ਦੀ ਵਿਕਰੀ ਪੰਜਾਬ ਵਿੱਚ ਰੋਕਣ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਮੁੱਖ ਖੇਤੀਬਾੜੀ ਅਫ਼ਸਰ ਨੂੰ ਹਦਾਇਤ ਕੀਤੀ ਕਿ ਇਸ ਅਧੀਨ ਵੱਧ ਤੋਂ ਵੱਧ ਫਰਮਾਂ ਦੀ ਚੈਕਿੰਗ ਕੀਤੀ ਜਾਵੇ ਅਤੇ ਅਣ-ਅਧਿਕਾਰਿਤ ਬੀਜ ਦੀ ਵਿਰਕੀ ਧਿਆਨ ਵਿੱਚ ਆਉਣ ’ਤੇ ਨਿਯਮਾਂ ਅਨੁਸਾਰ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇ।ਇਸ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ ਜ਼ਿਲ੍ਹਾ ਪੱਧਰੀ ਅਤੇ 05 ਬਲਾਕ ਪੱਧਰੀ ਟੀਮਾਂ ਅਣ-ਅਧਿਕਾਰਿਤ ਬੀਜ ਦੀ ਵਿਕਰੀ ਨੂੰ ਰੋਕਣ ਲਈ ਲਗਾਤਾਰ ਚੈਕਿੰਗ ਕਰ ਰਹੀਆਂ ਹਨ।
ਇਸ ਦੌਰਾਨ ਸੰਯੁਕਤ ਡਾਇਰੈਕਟਰ ਪੰਜਾਬ ਵੱਲੋਂ ਜੀਨਿੰਗ ਮਿੱਲਾਂ ਦਾ ਦੌਰਾ ਕਰਦਿਆਂ ਮਿੱਲ ਮਾਲਕਾਂ ਨੂੰ ਆਪਣੀਆਂ ਫੈਕਟਰੀਆਂ ਵਿੱਚ ਫਊਮੀਗੇਸ਼ਨ ਕਰਨ ਦੀ ਹਦਾਇਤ ਕੀਤੀ ਤਾਂ ਜੋ ਗੁਲਾਬੀ ਸੁੰਡੀ ਦੇ ਪਤੰਗਿਆ ਦੀ ਰੋਕਥਾਮ ਕੀਤੀ ਜਾ ਸਕੇ।ਮੁੱਖ ਖੇਤੀਬਾੜੀ ਅਫ਼ਸਰ ਨੇ ਮੌਜੂਦ ਖੇਤੀ ਅਧਿਕਾਰੀਆਂ ਨੂੰ ਸਾਰੀਆਂ ਜੀਨਿੰਗ ਮਿੱਲਾਂ ਵਿੱਚ ਲੱਗੇ ਹੋਏ ਫੀਰੋਮੋਨ ਟਰੈਪ ਦਾ ਲਗਾਤਾਰ ਸਰਵੇਖਣ ਕਰਨ ਦੀ ਹਦਾਇਤ ਕੀਤੀ ਤਾਂ ਜੋ ਗੁਲਾਬੀ ਸੁੰਡੀ ਦੇ ਹਮਲੇ ਨੂੰ ਸ਼ੁਰੂਆਤ ਵਿੱਚ ਰੋਕਿਆ ਜਾ ਸਕੇ।ਇਸ ਮੌਕੇ ਜਸਲੀਨ ਕੌਰ ਧਾਲੀਵਾਲ, ਗੁਰਪ੍ਰੀਤ ਸਿੰਘ, ਹਰਮਨਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ, ਧਰਮਪਾਲ ਸਿੰਘ ਖੇਤੀਬਾੜੀ ਉਪ ਨਿਰੀਖਕ, ਪਰਾਗਦੀਪ ਸਿੰਘ ਬੀ.ਟੀ.ਐਮ ਤੋਂ ਇਲਾਵਾ ਮਿੱਲ ਮਾਲਕ ਮੌਜੂਦ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਜ਼ਿਲ੍ਹੇ ਵਿੱਚ ਫਸਲੀ ਵਿਭਿੰਨਤਾ ਹੇਠ ਨਰਮੇ ਦਾ ਰਕਬਾ ਵਧਾਇਆ ਜਾਵੇ: ਸੰਯੁਕਤ ਡਾਇਰੈਕਟਰ"