👉ਪੰਜਾਬ ਵਿੱਚ ਭਾਜਪਾ ਸਰਕਾਰ ਬਣਨ ‘ਤੇ ਇੱਕ ਵੀ ਨਸ਼ਾ ਵੇਚਣ ਵਾਲਾ ਨਹੀਂ ਮਿਲੇਗਾ: ਨਾਇਬ ਸਿੰਘ ਸੈਣੀ
👉ਅਬੋਹਰ ਵਿੱਚ ਵਿਸ਼ਾਲ ‘ਓਬੀਸੀ ਸਮਾਜ ਸੰਮੇਲਨ’ ਨੂੰ ਮੁੱਖ ਮੰਤਰੀ ਸੈਣੀ ਨੇ ਕੀਤਾ ਸੰਬੋਧਨ
Abohar News: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਹੈ ਕਿ ਸੂਬੇ ਵਿੱਚ ਉਨ੍ਹਾਂ ਦੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਅਬੋਹਰ ਨਗਰ ਨਿਗਮ ਚੋਣਾਂ ਵਿੱਚ ਭਾਜਪਾ ਦੀ ਸ਼ਾਨਦਾਰ ਜਿੱਤ ਸੂਬੇ ਵਿੱਚ ਆਉਣ ਵਾਲੇ ਬਦਲਾਅ ਦੀ ਸ਼ੁਰੂਆਤ ਹੈ। ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ, ਉਸ ਤੋਂ ਬਾਅਦ ਨਸ਼ਾ ਵੇਚਣ ਵਾਲਾ ਇੱਕ ਵੀ ਵਿਅਕਤੀ ਨਹੀਂ ਮਿਲੇਗਾ।ਮੁੱਖ ਮੰਤਰੀ ਸੈਣੀ ਸ਼ਨੀਵਾਰ ਨੂੰ ਪੰਜਾਬ ਦੇ ਅਬੋਹਰ ਵਿੱਚ ਆਯੋਜਿਤ ਇੱਕ ਵਿਸ਼ਾਲ ‘ਓਬੀਸੀ ਸਮਾਜ ਸੰਮੇਲਨ’ ਨੂੰ ਸੰਬੋਧਨ ਕਰ ਰਹੇ ਸਨ।ਇਸ ਦੌਰਾਨ ਉਨ੍ਹਾਂ ਦੇ ਨਾਲ ਹਰਿਆਣਾ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਰਣਬੀਰ ਗੰਗਵਾ, ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸਾਬਕਾ ਪ੍ਰਧਾਨ ਸੁਨੀਲ ਜਾਖੜ ਅਤੇ ਕਈ ਸੀਨੀਅਰ ਆਗੂ ਮੌਜ਼ੂਦ ਸਨ।ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਆਪਣੇ ਸੰਬੋਧਨ ਵਿੱਚ ਪੰਜਾਬ ਦੀ ਵੀਰ ਅਤੇ ਦੇਸ਼ ਭਗਤ ਧਰਤੀ ਨੂੰ ਪ੍ਰਣਾਮ ਕਰਦਿਆਂ ਇੱਥੋਂ ਦੇ ਕਿਸਾਨਾਂ, ਵਪਾਰੀਆਂ, ਨੌਜਵਾਨਾਂ ਅਤੇ ਮਾਵਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ।
ਇਹ ਵੀ ਪੜ੍ਹੋ 👉जनता के लिए कार्यालय और आवास चौबीसों घंटे खुला- मुख्यमंत्री
ਉਨ੍ਹਾਂ ਨੇ ਪੰਜਾਬ ਦੀ ਮੌਜੂਦਾ ਸਰਕਾਰ ਵੱਲੋਂ ਚਲਾਈ ਗਈ ‘ਜੰਗ-ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਪੂਰੀ ਤਰ੍ਹਾਂ ਫੇਲ੍ਹ ਦੱਸਿਆ ਅਤੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ਼ ਖੋਖਲੇ ਨਾਅਰਿਆਂ ਅਤੇ ਇਸ਼ਤਿਹਾਰਾਂ ਵਿੱਚ ਰੁੱਝੀ ਹੋਈ ਹੈ।ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਹਰ ਮੋਰਚੇ ‘ਤੇ ਨਾਕਾਮ ਦੱਸਦਿਆਂ ਕਿਹਾ ਕਿ ਔਰਤਾਂ ਨੂੰ 1,000 ਰੁਪਏ ਦੇਣ ਦੀ ਯੋਜਨਾ ਸਿਰਫ਼ ਇੱਕ ਸਿਆਸੀ ਹੱਥਕੰਡਾ ਸਾਬਤ ਹੋਈ, ਜਿਸ ਦੀ ਹਾਲੇ ਤੱਕ ਰਜਿਸਟ੍ਰੇਸ਼ਨ ਵੀ ਸ਼ੁਰੂ ਨਹੀਂ ਹੋਈ। ਉਨ੍ਹਾਂ ਨੇ ਪੰਜਾਬ ਸਰਕਾਰ ‘ਤੇ ਅਬੋਹਰ ਨਾਲ ਘੋਰ ਸਿਆਸੀ ਵਿਤਕਰੇ ਦਾ ਦੋਸ਼ ਲਾਇਆ ਅਤੇ ਕਿਹਾ ਕਿ ਇਸ ਨਗਰ ਨਿਗਮ ਨੂੰ ਮਹਿਜ਼ 5 ਕਰੋੜ ਰੁਪਏ ਦੇ ਕੇ ਇੱਥੋਂ ਦੀ ਜਨਤਾ ਦਾ ਅਪਮਾਨ ਕੀਤਾ ਗਿਆ ਹੈ, ਜਦੋਂਕਿ ਇਸ ਤੋਂ ਵੱਧ ਫੰਡ ਤਾਂ ਹਰਿਆਣਾ ਸਰਕਾਰ ਨੇ ਆਪਣੇ ਛੋਟੇ ਤੋਂ ਛੋਟੇ ਪਿੰਡ ਨੂੰ ਦਿੱਤੇ ਹਨ।ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ‘ਆਪ’ ਪਾਰਟੀ ਨੂੰ ਅਹਿਸਾਸ ਹੋ ਚੁੱਕਾ ਹੈ ਕਿ ਅਗਲੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਉਨ੍ਹਾਂ ਦੀ ਸੱਤਾ ਨਹੀਂ ਰਹੇਗੀ, ਇਸ ਲਈ ਕੁਝ ਲੋਕ ਦੋਵਾਂ ਹੱਥਾਂ ਨਾਲ ਪੰਜਾਬ ਨੂੰ ਲੁੱਟਣ ਵਿੱਚ ਲੱਗੇ ਹੋਏ ਹਨ। ਉਨ੍ਹਾਂ ਨੇ ‘ਆਪ’ ਪਾਰਟੀ ਨੂੰ ਲੁਟੇਰਿਆਂ ਦੀ ਟੋਲੀ ਦੱਸਿਆ ਅਤੇ ਕਿਹਾ ਕਿ ਇਨ੍ਹਾਂ ਦੇ ਮੁਖੀ ਕੇਜਰੀਵਾਲ ਦਾ ਵੀ ਇਮਾਨਦਾਰੀ ਦਾ ਚੋਲਾ ਉਤਰ ਚੁੱਕਾ ਹੈ।
ਇਹ ਵੀ ਪੜ੍ਹੋ 👉प्रधानमंत्री नरेंद्र मोदी के नेतृत्व में भारत की वैश्विक प्रतिष्ठा और राष्ट्रीय सुरक्षा को मिली नई मजबूती
ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੇ ਉਸ ਬਿਆਨ ਦਾ ਹਵਾਲਾ ਦਿੱਤਾ ਜਿਸ ਵਿੱਚ ਮਾਨ ਨੇ ਪੰਜਾਬ ਵਿੱਚ 5 ਸਾਲਾਂ ਵਿੱਚ 65 ਹਜ਼ਾਰ ਨੌਕਰੀਆਂ ਦੇਣ ਦੀ ਗੱਲ ਕਹੀ ਹੈ, ਇਸ ‘ਤੇ ਸ੍ਰੀ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ 55 ਹਜ਼ਾਰ ਨੌਕਰੀਆਂ ਤਾਂ ਪਿਛਲੇ ਇੱਕ ਸਾਲ ਵਿੱਚ ਹੀ ਆਪਣੇ ਸੂਬੇ ਦੇ ਨੌਜਵਾਨਾਂ ਨੂੰ ਦੇ ਦਿੱਤੀਆਂ ਹਨ।ਮੁੱਖ ਮੰਤਰੀ ਨੇ ਹਰਿਆਣਾ ਸਰਕਾਰ ਵੱਲੋਂ ਲਾਗੂ ਕੀਤੀਆਂ ਯੋਜਨਾਵਾਂ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਜੇਕਰ ਪੰਜਾਬ ਦੇ ਲੋਕਾਂ ਨੇ ਵੀ ਵਿਧਾਨ ਸਭਾ ਚੋਣਾਂ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀਆਂ ਨੀਤੀਆਂ ‘ਤੇ ਭਰੋਸਾ ਜਤਾਇਆ ਤਾਂ ਇਹ ਸਾਰੀਆਂ ਯੋਜਨਾਵਾਂ ਪੰਜਾਬ ਵਿੱਚ ਵੀ ਲਾਗੂ ਹੋਣਗੀਆਂ। ਉਨ੍ਹਾਂ ਨੇ ਅੱਗੇ ਕਿਹਾ ਕਿ ਇੰਨਾ ਹੀ ਨਹੀਂ, ਇਸ ਸੂਬੇ ਵਿੱਚ ਕਿਸਾਨਾਂ ਦੀਆਂ ਫ਼ਸਲਾਂ ਨੂੰ ਐਮਐਸਪੀ ‘ਤੇ ਖ਼ਰੀਦ ਕੇ, ਫ਼ਸਲ ਦੇ ਖ਼ਰਾਬੇ ‘ਤੇ ਉਚਿਤ ਮੁਆਵਜ਼ਾ ਦੇ ਕੇ ਅਤੇ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਉਦਯੋਗਾਂ ਦੇ ਅਨੁਕੂਲ ਮਾਹੌਲ ਦੇ ਕੇ ਪੰਜਾਬ ਨੂੰ ਦੇਸ਼ ਵਿੱਚ ਨੰਬਰ ਵਨ ਸੂਬਾ ਬਣਾਵਾਂਗੇ।
ਇਹ ਵੀ ਪੜ੍ਹੋ 👉हरियाणा के खेल राज्य मंत्री का बड़ा एक्शन: नियमों की अनदेखी करने वाली 10 खेल नर्सरियां बंद
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਗੇ ਕਿਹਾ ਕਿ ਜਦੋਂ ਤੋਂ ਦੇਸ਼ ਦੀ ਬਾਗਡੋਰ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਹੱਥਾਂ ਵਿੱਚ ਆਈ ਹੈ, ਉਦੋਂ ਤੋਂ ਸਮਾਜਿਕ ਨਿਆਂ ਨੂੰ ਸਿਰਫ਼ ਇੱਕ ਨਾਅਰੇ ਵਜੋਂ ਨਹੀਂ, ਸਗੋਂ ਨੀਤੀ ਅਤੇ ਨੀਅਤ ਦੋਵਾਂ ਵਜੋਂ ਲਾਗੂ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਖ਼ੁਦ ਓ.ਬੀ.ਸੀ. ਸਮਾਜ ਤੋਂ ਹਨ। ਉਨ੍ਹਾਂ ਨੇ ਹਮੇਸ਼ਾ ਸਮਾਜ ਦੇ ਵਾਂਝੇ, ਪਿਛੜੇ ਅਤੇ ਗਰੀਬ ਵਰਗਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਦਾ ਕੰਮ ਕੀਤਾ ਹੈ।ਉਨ੍ਹਾਂ ਨੇ ਉਦਾਹਰਣ ਦੇ ਕੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਨੇ ਓ.ਬੀ.ਸੀ. ਸਮਾਜ ਨੂੰ ਸਿਰਫ਼ ਇੱਕ ਵੋਟ ਬੈਂਕ ਵਜੋਂ ਨਹੀਂ ਦੇਖਿਆ, ਸਗੋਂ ਉਸ ਨੂੰ ਲੀਡਰਸ਼ਿਪ ਦਾ ਮੌਕਾ ਦੇ ਕੇ ਸਸ਼ਕਤ ਬਣਾਇਆ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਵਿੱਚ ਉਨ੍ਹਾਂ ਦੇ ਮੰਤਰੀ ਮੰਡਲ ਵਿੱਚ 27 ਓ.ਬੀ.ਸੀ. ਮੰਤਰੀ ਹਨ। ਅੱਜ ਦੇਸ਼ ਦੇ ਭਾਜਪਾ ਸ਼ਾਸਤ 5 ਰਾਜਾਂ ਵਿੱਚ ਓ.ਬੀ.ਸੀ. ਸਮਾਜ ਦੇ ਮੁੱਖ ਮੰਤਰੀ ਹਨ। ਇਹ ਪੂਰੇ ਓ.ਬੀ.ਸੀ. ਸਮਾਜ ਦੇ ਗੌਰਵ ਅਤੇ ਸਨਮਾਨ ਦਾ ਪ੍ਰਤੀਕ ਹੈ।
ਸ੍ਰੀ ਨਾਇਬ ਸਿੰਘ ਸੈਣੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਓ.ਬੀ.ਸੀ. ਕਮਿਸ਼ਨ ਨੂੰ ਸੰਵਿਧਾਨਕ ਦਰਜਾ ਦਿੱਤਾ ਗਿਆ, ਇਹ ਇੱਕ ਇਤਿਹਾਸਕ ਕਦਮ ਸੀ, ਜਿਸ ਨੇ ਇਸ ਸਮਾਜ ਨੂੰ ਅਧਿਕਾਰਾਂ ਦੀ ਨਵੀਂ ਸ਼ਕਤੀ ਪ੍ਰਦਾਨ ਕੀਤੀ। ਮੈਡੀਕਲ ਅਤੇ ਉੱਚ ਸਿੱਖਿਆ ਵਿੱਚ ਓ.ਬੀ.ਸੀ. ਵਰਗ ਨੂੰ 27 ਫ਼ੀਸਦੀ ਰਾਖਵਾਂਕਰਨ ਦੇ ਕੇ ਸਿੱਖਿਆ ਦੇ ਦੁਆਰ ਹੋਰ ਖੋਲ੍ਹੇ ਗਏ। ਅੱਜ ਦੇਸ਼ ਦੀਆਂ ਯੂਨੀਵਰਸਿਟੀਆਂ, ਇੰਜੀਨੀਅਰਿੰਗ ਅਤੇ ਮੈਡੀਕਲ ਸੰਸਥਾਵਾਂ ਵਿੱਚ ਓ.ਬੀ.ਸੀ. ਵਰਗ ਦੇ ਨੌਜਵਾਨਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ।ਉਨ੍ਹਾਂ ਨੇ ਓ.ਬੀ.ਸੀ. ਸਮਾਜ ਨੂੰ ਇੱਕਜੁੱਟ ਹੋ ਕੇ ਭਾਰਤੀ ਜਨਤਾ ਪਾਰਟੀ ਨਾਲ ਜੁੜਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਤੁਸੀਂ ਸਾਰੇ ਮਿਲ ਕੇ ਪਾਰਟੀ ਨੂੰ ਪੰਜਾਬ ਵਿੱਚ ਮਜ਼ਬੂਤ ਬਣਾਓ।ਹਰਿਆਣਾ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਉਨ੍ਹਾਂ ਨੂੰ ਇਸ ਸੰਮੇਲਨ ਦੀਆਂ ਤਿਆਰੀਆਂ ਦੇ ਸਿਲਸਿਲੇ ਵਿੱਚ ਕਈ ਪਿੰਡਾਂ ਵਿੱਚ ਜਾਣ ਦਾ ਮੌਕਾ ਮਿਲਿਆ ਹੈ, ਨੌਜਵਾਨ ਨਸ਼ਿਆਂ ਦੇ ਮੱਕੜਜਾਲ ਵਿੱਚ ਫਸੇ ਹੋਏ ਹਨ। ਮਾਵਾਂ, ਭੈਣਾਂ ਜਦੋਂ ਆਪਣੀ ਪੀੜਾ ਬਿਆਨ ਕਰਦੀਆਂ ਹਨ ਤਾਂ ਉਨ੍ਹਾਂ ਦਾ ਦੁੱਖ ਅਸਹਿ ਦਿਖਾਈ ਦਿੰਦਾ ਹੈ। ਜਨਤਾ ਸਰਕਾਰ ਦੇ ਬਦਲਾਅ ਦੀ ਉਡੀਕ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਹੀ ਪੰਜਾਬ ਨੂੰ ਇਸ ਨਸ਼ੇ ਦੇ ਦਲਦਲ ਵਿੱਚੋਂ ਕੱਢ ਸਕਦੀ ਹੈ।ਇਸ ਮੌਕੇ ‘ਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸਾਬਕਾ ਪ੍ਰਧਾਨ ਸੁਨੀਲ ਜਾਖੜ, ਵਿਧਾਇਕ ਸੰਦੀਪ ਜਾਖੜ ਅਤੇ ਗੁਰਬੀਰ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਸਰਦਾਰ ਸੁਖਵਿੰਦਰ ਸਿੰਘ ਕੰਬੋਜ ਸਮੇਤ ਹੋਰ ਆਗੂਆਂ ਨੇ ਵੀ ਆਪਣੇ ਵਿਚਾਰ ਰੱਖੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।


