ਜਿਲ੍ਹਾ ਚੋਣ ਅਧਿਕਾਰੀ ਪੁਲਿਸ ਸੁਪਰਡੈਂਟਾਂ ਨਾਲ ਕਰਨ ਤਾਲਮੇਲ-ਅਨੁਰਾਗ ਅਗਰਵਾਲ
ਚੰਡੀਗੜ੍ਹ, 2 ਜੂਨ: ਲੰਘੀ 25 ਮਈ ਨੂੰ ਹਰਿਆਣਾ ਵਿਚ ਲੋਕ ਸਭਾ ਦੀਆਂ 10 ਸੀਟਾਂ ਲਈ ਹੋਈ ਵੋਟਿੰਗ ਦੀ ਗਿਣਤੀ ਹੁਣ 4 ਜੂਨ ਨੁੰ ਹੋਣ ਜਾ ਰਹੀ ਹੈ। ਇਸ ਦੌਰਾਨ ਵਖ ਵਖ ਸਿਆਸੀ ਪਾਰਟੀਆਂ ਤੇ ਉਮੀਦਵਾਰਾਂ ਵੱਲੋਂ ਗਿਣਤੀ ਕੇਂਦਰਾਂ ਵਿਚ ਬਿਠਾਏ ਜਾਣ ਵਾਲੇ ਗਿਣਤੀ ਏਜੰਟਾਂ ਦੀ ਚੋਣ ਕਮਿਸ਼ਨ ਵੱਲੋਂ ਪੁਲਿਸ ਵੈਰੀਫ਼ਿਕੇਸ਼ਨ ਕਰਵਾਈ ਜਾਵੇਗੀ। ਇਸ ਸਬੰਧ ਵਿਚ ਸੂਬੇ ਦੇ ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ ਨੇ ਇੱਕ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਕਰਨ ਤੋਂ ਬਾਅਦ ਦਸਿਆ ਕਿ ‘‘ ਗਿਣਤੀ ਏਜੰਟਾਂ ਦੀ ਪੁਲਿਸ ਤਸਦੀਕ ਲਈ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਧਿਕਾਰੀਆਂ ਨੂੰ ਪੁਲਿਸ ਸੁਪਰਡੈਂਟਾਂ ਨਾਲ ਤਾਲਮੇਲ ਕਰਨ ਲਈ ਹਿਦਾਇਤਾਂ ਦਿੱਤੀਆਂ ਗਈਆਂ ਹਨ। ’’
ਪੰਜਾਬ ਦੀ ਇਕ ਹੋਰ ਕੈਬਨਿਟ ਮੰਤਰੀ ਇਸ ਮਹੀਨੇ ਵਿਆਹ ਦੇ ਬੰਧਨ ‘ਚ ਬੱਝਣਗੇ
ਉਨ੍ਹਾਂ ਨੇ ਸਪਸ਼ਟ ਕੀਤਾ ਕਿ ਰਾਜ ਵਿਚ ਲੋਕ ਸਭਾ ਦੇ ਚੋਣ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਹੋਏ ਹਨ ਅਤੇ 2004 ਦੇ ਬਾਅਦ ਇਹ ਪਹਿਲਾ ਮੌਕਾ ਸੀ ਕਿ ਕਿਸੇ ਵੀ ਪੋਲਿੰਗ ਬੂਥ ’ਤੇ ਮੁੜ ਚੋਣ ਕਰਨ ਦੀ ਜਰੂਰਤ ਨਹੀਂ ਪਈ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਗਿਣਤੀ ਦੇ ਦਿਨ ਵੀ ਸਾਰੇ ਨਾਗਰਿਕਾਂ ਤੇ ਡਿਊਟੀ ’ਤੇ ਲੱਗੇ ਕਰਮਚਾਰੀਆਂ ਤੇ ਸੁਰੱਖਿਆ ਕਰਮਚਾਰੀਆਂ ਦਾ ਇਸੀ ਤਰ੍ਹਾ ਦਾ ਸਹਿਯੋਗ ਮਿਲੇਗਾ ਅਤੇ ਇਹ ਚੋਣ ਕਮਿਸ਼ਨ ਦੀ ਨਿਰਪੱਖ ਪਾਰਦਰਸ਼ੀ ਢੰਗ ਨਾਲ ਚੋਣ ਕਰਵਾਉਣ ਦੇ ਟੀਚੇ ਨੁੰ ਸਫਲ ਬਣਾਏਗਾ। ਮੁੱਖ ਚੋਣ ਅਧਿਕਾਰੀ ਨੇ ਦਸਿਆ ਕਿ ਚੋਣ ਕਮਿਸ਼ਨ ਵੱਲੋਂ ਚੋਣ ਨਤੀਜੇ ਸਬੰਧੀ ਹੈਲਪਲਾਇਨ ਐਪ ਵੀ ਜਾਰੀ ਕੀਤਾ ਹੈ ਜਿਸ ’ਤੇ ਕੋਈ ਵੀ ਨਾਗਰਿਕ ਆਪਣੇ ਮੋਬਾਇਲ ’ਤੇ ਇਸ ਨੂੰ ਅਪਲੋਡ ਕਰ ਪੂਰੇ ਦੇਸ਼ ਦੇ ਚੋਣ ਨਤੀਜਿਆਂ ਦੀ ਜਾਣਕਾਰੀ ਹਾਸਲ ਕਰ ਸਕਦਾ ਹੈ।
Share the post "ਲੋਕ ਸਭਾ ਚੋਣਾਂ:ਹਰਿਆਣਾ ’ਚ ਗਿਣਤੀ ਏਜੰਟਾਂ ਦੀ ਹੋਵੇਗੀ ਪੁਲਿਸ ਤਸਦੀਕ:ਮੁੱਖ ਚੋਣ ਅਧਿਕਾਰੀ"