ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ ਭਲਕੇ 23 ਨੂੰ, ਤਿਆਰੀਆਂ ਮੁਕੰਮਲ: ਸਿਬਿਨ ਸੀ

0
19

ਚੰਡੀਗੜ੍ਹ, 22 ਨਵੰਬਰ: 20 ਨਵੰਬਰ ਨੂੰ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਲਈ ਹੋਈਆਂ ਜਿਮਨੀ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਭਲਕੇ 23 ਨੂੰ ਕੀਤੀ ਜਾਵੇਗੀ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਵੇਗੀ ਅਤੇ ਇਸ ਬਾਬਤ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਾਰੇ ਗਿਣਤੀ ਕੇਂਦਰਾਂ ਦੀ ਨਿਗਰਾਨੀ ਸੀ.ਸੀ.ਟੀ.ਵੀ. ਕੈਮਰਿਆਂ ਜ਼ਰੀਏ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਗਿਣਤੀ ਕੇਂਦਰਾਂ ਦੇ ਆਲੇ-ਦੁਆਲੇ ਤਿੰਨ-ਪਰਤੀ ਸੁਰੱਖਿਆ ਪ੍ਰਣਾਲੀ ਕਾਇਮ ਕੀਤੀ ਗਈ ਹੈ ਜਿਸ ਲਈ ਪੰਜਾਬ ਪੁਲਿਸ ਦੇ ਜਵਾਨ ਤੇ ਅਧਿਕਾਰੀ ਅਤੇ ਕੇਂਦਰੀ ਹਥਿਆਰਬੰਦ ਸੈਨਿਕ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ Big News: ਆਪ ਨੇ ਅਮਨ ਅਰੋੜਾ ਨੂੰ ਬਣਾਇਆ ਨਵਾਂ ਪ੍ਰਧਾਨ, ਬੁੱਧ ਰਾਮ ਦੀ ਥਾਂ ਵੀ ਇਸ ਵਿਧਾਇਕ ਨੂੰ ਦਿੱਤੀ ਜਿੰਮੇਵਾਰੀ

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਵਿੱਚ ਇਸ ਵਾਰ ਕੁੱਲ 45 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਵੋਟਾਂ ਦੀ ਗਿਣਤੀ ਲਈ ਹਰੇਕ ਵਿਧਾਨ ਸਭਾ ਹਲਕੇ ਵਿੱਚ ਇਕ ਇਕ ਕੇਂਦਰ ਸਥਾਪਿਤ ਕੀਤਾ ਗਿਆ ਹੈ। ਵਿਧਾਨ ਸਭਾ ਹਲਕਾ 10-ਡੇਰਾ ਬਾਬਾ ਨਾਨਕ ਵਿੱਚ ਵੋਟਾਂ ਦੀ ਗਿਣਤੀ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟਸ ਇੰਜੀਨੀਅਰਿੰਗ ਵਿੰਗ, ਹਰਦੋਛੰਨੀ ਰੋਡ ਗੁਰਦਾਸਪੁਰ ਵਿਖੇ 18 ਰਾਊਂਡਾਂ ਵਿੱਚ ਹੋਵੇਗੀ। ਵਿਧਾਨ ਸਭਾ ਹਲਕਾ 44-ਚੱਬੇਵਾਲ (ਐਸ.ਸੀ.) ਵਿੱਚ ਵੋਟਾਂ ਦੀ ਗਿਣਤੀ ਜਿਮ ਹਾਲ ਐਜੂਕੇਸ਼ਨ ਬਲਾਕ ਰਿਆਤ ਐਂਡ ਬਾਹਰਾ ਗਰੁੱਪ ਆਫ਼ ਇੰਸਟੀਚਿਊਟਸ ਚੰਡੀਗੜ੍ਹ ਰੋਡ ਹੁਸ਼ਿਆਰਪੁਰ ਵਿਖੇ 15 ਰਾਊਂਡਾਂ ਵਿੱਚ ਕੀਤੀ ਜਾਵੇਗੀ।

ਇਹ ਵੀ ਪੜ੍ਹੋ ਵਿਵਾਦ ਉੱਠਣ ਤੋਂ ਬਾਅਦ ਕੈਨੇਡਾ ਨੇ ਏਅਰਪੋਰਟ ’ਤੇ ਭਾਰਤੀਆਂ ਦੇ ਪਹਿਲਾਂ ਪੁੱਜਣ ਦੇ ਆਦੇਸ਼ ਵਾਪਸ ਲਏ

ਇਸੇ ਤਰ੍ਹਾਂ 84-ਗਿੱਦੜਬਾਹਾ ਹਲਕੇ ਵਿੱਚ ਵੋਟਾਂ ਦੀ ਗਿਣਤੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਭਾਰੂ ਰੋਡ ਗਿੱਦੜਬਾਹਾ ਵਿਖੇ 13 ਰਾਊਂਡਾਂ ਵਿੱਚ ਕੀਤੀ ਜਾਵੇਗੀ। ਸਿਬਿਨ ਸੀ ਨੇ ਦੱਸਿਆ ਕਿ ਬਰਨਾਲਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਐੱਸ.ਡੀ. ਕਾਲਜ ਆਫ਼ ਐਜੂਕੇਸ਼ਨ, ਬਰਨਾਲਾ ਵਿਖੇ 16 ਰਾਊਂਡਾਂ ਵਿੱਚ ਕੀਤੀ ਜਾਵੇਗੀ। ਸਿਬਿਨ ਸੀ ਨੇ ਅੱਗੇ ਦੱਸਿਆ ਕਿ ਐੱਸਡੀਐੱਮ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਰਿਟਰਨਿੰਗ ਅਧਿਕਾਰੀ ਹਨ, ਜਦਕਿ ਹੁਸ਼ਿਆਰਪੁਰ ਦੇ ਏਡੀਸੀ (ਜੀ) ਵਿਧਾਨ ਸਭਾ ਹਲਕਾ ਚੱਬੇਵਾਲ (ਐਸ.ਸੀ) ਦੇ ਰਿਟਰਨਿੰਗ ਅਧਿਕਾਰੀ ਹਨ। ਉੱਥੇ ਹੀ ਐੱਸਡੀਐੱਮ ਗਿੱਦੜਬਾਹਾ ਨੂੰ ਵਿਧਾਨ ਸਭਾ ਹਲਕਾ ਗਿੱਦੜਬਾਹਾ ਦਾ ਰਿਟਰਨਿੰਗ ਅਧਿਕਾਰੀ ਅਤੇ ਐੱਸਡੀਐਮ ਬਰਨਾਲਾ ਵਿਧਾਨ ਸਭਾ ਹਲਕਾ ਬਰਨਾਲਾ ਦੇ ਰਿਟਰਨਿੰਗ ਅਧਿਕਾਰੀ ਹਨ।

 

LEAVE A REPLY

Please enter your comment!
Please enter your name here