ਅਦਾਲਤੀ ਕੇਸਾਂ ਦਾ ਜਲਦ ਕੀਤਾ ਜਾਵੇ ਨਿਪਟਾਰਾ:ਮਨਜੀਤ ਸਿੰਘ ਬਰਾੜ

Date:

spot_img

ਮਾਲ ਵਿਭਾਗ ਦੇ ਕੰਮਾਂ ਦਾ ਕੀਤਾ ਸਲਾਨਾ ਨਿਰੀਖਣ
ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ
Bathinda News (ਸੁਖਜਿੰਦਰ ਸਿੰਘ ਮਾਨ) :ਸਬ ਡਵੀਜ਼ਨਾਂ ਅਤੇ ਤਹਿਸੀਲ ਦਫਤਰਾਂ ਵਿੱਚ ਚੱਲਣ ਵਾਲੇ ਅਦਾਲਤੀ ਕੇਸਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨਾ ਲਾਜ਼ਮੀ ਬਣਾਇਆ ਜਾਵੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਵੀਜ਼ਨਲ ਕਮਿਸ਼ਨਰ ਫਰੀਦਕੋਟ ਰੇਂਜ ਮਨਜੀਤ ਸਿੰਘ ਬਰਾੜ ਨੇ ਐਸਡੀਐਮ ਦਫਤਰ ਤਲਵੰਡੀ ਸਾਬੋ, ਰਾਮਪੁਰਾ, ਤਹਿਸੀਲ ਦਫਤਰ ਤਲਵੰਡੀ ਸਾਬੋ, ਰਾਮਪੁਰਾ ਅਤੇ ਸਬ ਤਹਿਸੀਲ ਭਗਤਾ ਦਾ ਦੌਰਾ ਕਰਕੇ ਮਾਲ ਵਿਭਾਗ ਦੇ ਸਬੰਧਤ ਸਲਾਨਾ ਕੰਮ-ਕਾਜ ਦਾ ਨਿਰੀਖਣ ਕਰਨ ਮੌਕੇ ਕੀਤਾ।

ਇਹ ਵੀ ਪੜ੍ਹੋ  ਨਸ਼ਿਆਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਮੋਹਾਲੀ ਪੁਲਿਸ ਵੱਲੋਂ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸਿਆ

ਦੌਰੇ ਦੌਰਾਨ ਸ੍ਰੀ ਮਨਜੀਤ ਸਿੰਘ ਬਰਾੜ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮਾਲ ਵਿਭਾਗ ਨਾਲ ਸਬੰਧਤ ਬਕਾਇਆ ਪਏ ਕੇਸਾਂ ਦੀ ਰਿਕਵਰੀ ਕਰਨੀ ਲਾਜ਼ਮੀ ਬਣਾਈ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਦਫਤਰੀ ਰਿਕਾਰਡ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨਾ ਕੀਤੀ ਜਾਵੇ ਅਤੇ ਸਾਰੇ ਦਸਤਾਵੇਜ਼ਾਂ ਨੂੰ ਮੇਨਟੇਨ ਕਰਨਾ ਯਕੀਨੀ ਬਣਾਇਆ ਜਾਵੇ।ਇਸ ਮੌਕੇ ਡਵੀਜ਼ਨਲ ਕਮਿਸ਼ਨਰ ਫਰੀਦਕੋਟ ਰੇਂਜ ਬਰਾੜ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਦਫਤਰਾਂ ਵਿੱਚ ਰੋਜਾਨਾ ਸਮੂਹ ਸਟਾਫ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਦਫਤਰਾਂ ਵਿੱਚ ਕੰਮ-ਕਾਜ ਲਈ ਆਉਣ ਵਾਲੇ ਹਰ ਇਕ ਵਿਅਕਤੀ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇ ਅਤੇ ਬਜ਼ੁਰਗਾਂ ਦੇ ਦਫਤਰੀ ਕੰਮ-ਕਾਜ ਨੂੰ ਪਹਿਲ ਦੇ ਆਧਾਰ ‘ਤੇ ਕਰਨਾ ਨੂੰ ਪਹਿਲ ਦਿੱਤੀ ਜਾਵੇ।

ਇਹ ਵੀ ਪੜ੍ਹੋ  ਅਪਰੇਸ਼ਨ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਜਿਲ੍ਹਾ ਜੇਲ ਮਾਨਸਾ ਦੀ ਕੀਤੀ ਗਈ ਅਚਨਚੇਤ ਚੈਕਿੰਗ

ਇਸ ਤੋਂ ਪਹਿਲਾ ਡਵੀਜ਼ਨਲ ਕਮਿਸ਼ਨਰ ਫਰੀਦਕੋਟ ਰੇਂਜ ਸ੍ਰੀ ਮਨਜੀਤ ਸਿੰਘ ਬਰਾੜ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੂੰ ਸਿਰੋਪਾਓ ਤੇ ਤਖਤ ਸ਼੍ਰੀ ਦਮਦਮਾ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਵੀ ਕੀਤਾ ਗਿਆ।ਇਸ ਦੌਰਾਨ ਐਸਡੀਐਮ ਹਰਜਿੰਦਰ ਸਿੰਘ ਜੱਸਲ, ਐਸਡੀਐਮ ਰਾਮਪੁਰਾ ਗਗਨਦੀਪ ਸਿੰਘ ਤੋਂ ਇਲਾਵਾ ਸਬੰਧਤ ਤਹਿਸੀਲਦਾਰ, ਨਾਇਬ ਤਹਿਸੀਲਦਾਰ ਭਗਤਾ ਅਤੇ ਜਸਵੀਰ ਸਿੰਘ ਸੁਪਰਡੈਂਟ, ਕਮਿਸ਼ਨਰ ਦਫ਼ਤਰ ਫਰੀਦਕੋਟ ਆਦਿ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Bathinda Police ਦੀ PCR ਟੀਮ ਦੀ ਬਹਾਦਰੀ; ਮੋਬਾਈਲ ਖੋਹ ਕੇ ਭੱਜਣ ਵਾਲੇ ਦੋ ਮੁਲਜ਼ਮ ਕਾਬੂ

👉ਗਸ਼ਤ ਦੌਰਾਨ ਮਿਲੀ ਸੂਚਨਾ ’ਤੇ ਤੁਰੰਤ ਕਾਰਵਾਈ ਕਰਦਿਆਂ ਪੀਸੀਆਰ...

CM Bhagwant Mann ਦੇ ਜਨਮ ਦਿਨ ‘ਤੇ PM Modi ਨੇ ਦਿੱਤੀ ਵਧਾਈ

Chandigarh News: CM Bhagwant Mann; ਪੰਜਾਬ ਦੇ ਮੁੱਖ ਮੰਤਰੀ...

ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਵਿੰਦਰ ਸਿੰਘ ਦੀ ਤਸਵੀਰ:-ਐਡਵੋਕੇਟ ਧਾਮੀ

ਕਿਹਾ, ਨਸ਼ਿਆਂ ਵਿਰੁੱਧ ਸੰਘਰਸ਼ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ...