ਰਿਸ਼ਤੇ ਵਿੱਚ ਲੱਗਦੀ ‘ਸੱਸ’ ਨਾਲ ਬਲਾਤਕਾਰ ਦੇ ਦੋਸ਼ਾਂ ਹੇਠ ਪੁਲਿਸ ਮੁਲਾਜ਼ਮ ਨੂੰ ਅਦਾਲਤ ਨੇ ਸੁਣਾਈ ਸਜ਼ਾ

0
1011

Bathinda News: ਬਠਿੰਡਾ ਦੀ ਸੈਸ਼ਨ ਕੋਰਟ ਵੱਲੋਂ ਬੀਤੇ ਕੱਲ ਇੱਕ ਮਹੱਤਵਪੂਰਨ ਫੈਸਲਾ ਸੁਣਾਉਂਦੇ ਹੋਏ ਇੱਕ ਪੁਲਿਸ ਮੁਲਾਜ਼ਮ ਨੂੰ ਆਪਣੀ ਰਿਸ਼ਤੇ ਵਿੱਚ ਲੱਗਦੀ ਸੱਸ ਨਾਲ ਬਲਾਤਕਾਰ ਕਰਨ ਦੇ ਦੋਸ਼ਾਂ ਹੇਠਾਂ 10 ਸਾਲ ਦੀ ਸਜ਼ਾ ਸੁਣਾਈ ਹੈ। ਇਸ ਸਬੰਧ ਵਿੱਚ ਥਾਣਾ ਸੰਗਤ ਦੀ ਪੁਲਿਸ ਵੱਲੋਂ 11 ਮਈ 2022 ਨੂੰ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਪੀੜਤ ਦੀ ਸ਼ਿਕਾਇਤ ‘ਤੇ ਬਲਾਤਕਾਰ ਦੇ ਦੋਸ਼ਾਂ ਹੇਠ ਪਰਚਾ ਦਰਜ ਕੀਤਾ ਗਿਆ ਸੀ।

ਇਹ ਵੀ ਪੜ੍ਹੋ  ਸੁਧਾਰ ਲਹਿਰ ਨਾਲ ਸਬੰਧਤ ਰਹੇ ਅਕਾਲੀ ਆਗੂਆਂ ਵੱਲੋਂ ਪੰਥਕ ਰੌਸ਼ਨੀ ਲਈ ਸੱਤ ਮਤੇ ਕੀਤੇ ਪਾਸ

ਜਿਸ ਤੋਂ ਬਾਅਦ ਮਾਮਲਾ ਅਦਾਲਤ ਵਿੱਚ ਪੁੱਜਾ ਅਤੇ ਦੋਨਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਵਧੀਕ ਸੈਸ਼ਨ ਜੱਜ ਦੀ ਅਦਾਲਤ ਨੇ ਇਹ ਫੈਸਲਾ ਸੁਣਾਇਆ ਹੈ। ਦੋਸ਼ੀ ਪੁਲਿਸ ਮੁਲਾਜ਼ਮ ਦਾ ਨਾਮ ਗੁਰਦੀਪ ਸਿੰਘ ਹੈ, ਜੋ ਕਿ ਮਾਨਸਾ ਜ਼ਿਲ੍ਹਾ ਪੁਲਿਸ ਵਿੱਚ ਬਤੌਰ ਕਾਂਸਟੇਬਲ ਡਿਊਟੀ ਨਿਭਾ ਰਿਹਾ ਸੀ। ਪੀੜਤ ਨੇ ਦਾਅਵਾ ਕੀਤਾ ਸੀ ਕਿ ਮੁਲਜਮ ਉਸਦੀ ਭੈਣ ਦਾ ਜਵਾਈ ਸੀ ਜਿਸਦੇ ਚਲਦੇ ਰਿਸ਼ਤੇਦਾਰੀ ਹੋਣ ਕਾਰਨ ਉਹ ਅਕਸਰ ਹੀ ਉਸ ਤੇ ਘਰ ਆਉਂਦਾ ਜਾਂਦਾ ਸੀ। ਇਹ ਪੁਲਿਸ ਮੁਲਾਜ਼ਮ ਇੱਕ ਸਾਬਕਾ ਮੰਤਰੀ ਸੁਰੱਖਿਆ ਗਾਰ ਦੇ ਵਿੱਚ ਤੈਨਾਤ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here