Mansa News:ਸੀ ਪੀ ਐਫ ਕਰਮਚਾਰੀਆਂ ਯੂਨੀਅਨ ਵੱਲੋਂ 2004 ਤੋਂ ਬਾਅਦ ਭਰਤੀ ਹੋਏ ਸਰਕਾਰੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਨੂੰ ਲੈ ਕੇ 19 ਫਰਵਰੀ ਨੂੰ ਜ਼ਿਲ੍ਹਾ ਪੱਧਰ ‘ਤੇ ਧਰਨਾ ਦਿੱਤਾ ਜਾਵੇਗਾ। ਇਸ ਸਬੰਧੀ ਹੋਈ ਮੀਟਿੰਗ ਸੰਬਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਹੀਰੇਵਾਲਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਮਲਕੀਤ ਸਿੰਘ ਨੇ ਦੱਸਿਆ ਕਿ ਨਵੀਂ ਪੈਨਸ਼ਨ ਸਕੀਮ ਕਰਮਚਾਰੀਆਂ ਦੇ ਭਵਿੱਖ ਨਾਲ ਜੁੜੀ ਸੁਰੱਖਿਆ ਨੂੰ ਯਕੀਨੀ ਨਹੀਂ ਬਣਾਉਂਦੀ।ਉਨ੍ਹਾਂ ਕਿਹਾ ਕਿ 2004 ਤੋਂ ਬਾਅਦ ਭਰਤੀ ਹੋਏ ਸਰਕਾਰੀ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਤੋਂ ਵਾਝੇ ਰੱਖਣਾ ਇਨਸਾਨ ਵਾਲਾ ਕੰਮ ਨਹੀਂ ਹੈ।
ਇਹ ਵੀ ਪੜ੍ਹੋ Moga ‘ਚ ਪ੍ਰਵਾਸੀ ਮਜਦੂਰਾਂ ‘ਤੇ ਗੋ+ਲੀ+ਆਂ ਚਲਾਉਣ ਵਾਲੇ ਬਦਮਾਸ਼ ਪੁਲਿਸ ਮੁਕਾਬਲੇ ਤੋਂ ਬਾਅਦ ਕਾਬੂ
ਯੂਨੀਅਨ ਦੀ ਮੰਗ ਹੈ ਕਿ ਸਰਕਾਰ ਕਰਮਚਾਰੀਆਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਜਲਦ ਤੋਂ ਜਲਦ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰੇ, ਤਾਂ ਜੋ ਮੁਲਾਜ਼ਮ ਰਿਟਾਇਰਮੈਂਟ ਤੋਂ ਬਾਅਦ ਆਰਥਿਕ ਸੁਰੱਖਿਆ ਮਹਿਸੂਸ ਕਰ ਸਕਣ।ਆਗੂਆਂ ਨੇ ਕਿਹਾ ਕਿ 19 ਫਰਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਕਰਮਚਾਰੀ ਸ਼ਮੂਲੀਅਤ ਕਰਨਗੇ ਅਤੇ ਆਪਣੀ ਹੱਕ ਦੀ ਲੜਾਈ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਇਆ ਜਾਵੇਗਾ। ਜਦੋਂ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜ਼ਿਲ੍ਹੇ ਵਿੱਚ ਆਉਣਗੇ,ਉਹਨਾਂ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਸਭ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਇਕੱਠੇ ਹੋ ਕੇ ਇਸ ਸੰਘਰਸ਼ ਨੂੰ ਕਾਮਯਾਬ ਬਣਾਇਆ ਜਾਵੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਮਲਕੀਤ ਸਿੰਘ, ਗੁਰਲਾਲ ਸਿੰਘ, ਜਸਵਿੰਦਰ ਕੁਮਾਰ, ਹਰਵਿੰਦਰ ਸਿੰਘ, ਜਸਕਰਨ ਸਿੰਘ, ਗੁਰਦਾਸ ਸਿੰਘ, ਹਰਪ੍ਰੀਤ ਸਿੰਘ, ਜਸ਼ਨਦੀਪ ਸਿੰਘ ਅਤੇ ਰਸਦੀਪ ਸਿੰਘ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





