ਮੋਹਾਲੀ ਖੇਡ ਸਟੇਡੀਅਮ ਵਿੱਚ ਹੋਏ ਭਾਰਤ-ਅਫਗਾਨਿਸਤਾਨ ਦੇ ਮੈਚ ਦਾ ਕ੍ਰਿਕਟ ਪ੍ਰੇਮੀਆਂ ਨੇ ਮਾਣਿਆ ਆਨੰਦ

Date:

spot_img

ਬੀਸੀਸੀਆਈ ਪ੍ਰਧਾਨ ਰੋਜਰ ਬਿੰਨੀ, ਕੇਂਦਰੀ ਗ੍ਰਹਿ ਮੰਤਰੀ ਦੇ ਸਪੁੱਤਰ ਜੈ ਸ਼ਾਹ ਅਤੇ ਐਮ.ਪੀ ਰਾਘਵ ਚੱਡਾ ਦਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਪ੍ਰਧਾਨ ਅਮਰਜੀਤ ਮਹਿਤਾ ਨੇ ਕੀਤਾ ਵਿਸ਼ੇਸ਼ ਸਨਮਾਨ

ਮੋਹਾਲੀ, 15 ਜਨਵਰੀ: ਮੋਹਾਲੀ ਦੇ ਖੇਡ ਸਟੇਡੀਅਮ ਵਿੱਚ ਬੀਤੇ ਦਿਨੀਂ ਦੇਰ ਰਾਤ 7 ਵਜੇ ਤੋਂ ਸ਼ੁਰੂ ਹੋਏ ਭਾਰਤ-ਅਫਗਾਨਿਸਤਾਨ ਦੇ ਟੀ-20 ਮੈਚ ਵਿੱਚ ਭਾਰੀ ਠੰਡ ਹੋਣ ਦੇ ਬਾਵਜੂਦ ਕ੍ਰਿਕਟ ਪ੍ਰੇਮੀਆਂ ਨੇ ਭਰਪੂਰ ਆਨੰਦ ਮਾਣਿਆ। ਇਸ ਮੈਚ ਨੂੰ ਦੇਖਣ ਲਈ ਬੀਸੀਸੀਆਈ ਦੇ ਪ੍ਰਧਾਨ ਰੋਜਰ ਬਿੰਨੀ, ਕੇਂਦਰੀ ਮੰਤਰੀ ਅਮਿਤ ਸ਼ਾਹ ਦੇ ਸਪੁੱਤਰ ਅਤੇ ਬੀਸੀਸੀਆਈ ਦੇ ਜਨਰਲ ਸਕੱਤਰ ਜੈ ਸ਼ਾਹ, ਬੀਬੀਸੀਆਈ ਦੇ ਮੀਤ ਪ੍ਰਧਾਨ ਰਜੀਵ ਸ਼ੁਕਲਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਡਾ ਵਿਸ਼ੇਸ਼ ਤੌਰ ’ਤੇ ਪਹੁੰਚੇ ਹੋਏ ਸਨ, ਜਿਨ੍ਹਾਂ ਦਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ।

BIG BREAKING: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ED ਨੇ ਕੀਤਾ ਗ੍ਰਿਫ਼ਤਾਰ

ਪੀਸੀਏ ਦੇ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ ਨੇ ਪ੍ਰੈਸ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਕ੍ਰਿਕਟ ਦਾ ਬੁਖਾਰ ਕ੍ਰਿਕਟ ਪ੍ਰੇਮੀਆਂ ਦੇ ਸਿਰ ਚੜ੍ਹ ਕੇ ਬੋਲਦਾ ਹੈ, ਜਿਸ ਕਰਕੇ ਇਨੀਂ ਠੰਡ ਹੋਣ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਕ੍ਰਿਕਟ ਪ੍ਰੇਮੀਆਂ ਨੇ ਮੁਹਾਲੀ ਦੇ ਖੇਡ ਸਟੇਡੀਅਮ ਵਿੱਚ ਹੋਏ ਭਾਰਤ ਅਤੇ ਅਫਗਾਨਿਸਤਾਨ ਦੇ ਮੈਚ ਦਾ ਉਤਸ਼ਾਹ ਨਾਲ ਆਨੰਦ ਮਾਣਿਆ। ਉਨ੍ਹਾਂ ਕਿਹਾ ਕਿ ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਖੇਡ ਪ੍ਰੇਮੀਆਂ ਦੇ ਮੈਚ ਦੇਖਣ ਆਉਣ ਲਈ ਪੂਰੇ ਪ੍ਰਬੰਧ ਕੀਤੇ ਗਏ ਸਨ ਅਤੇ ਕਿਸੇ ਨੂੰ ਵੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਗਈ।

ਪੰਜਾਬ ਨੇ ਮਾਈਨਿੰਗ ਤੋਂ 472.50 ਕਰੋੜ ਰੁਪਏ ਦੀ ਰਿਕਾਰਡ ਕਮਾਈ ਕੀਤੀ: ਚੇਤਨ ਸਿੰਘ ਜੌੜਾਮਾਜਰਾ

ਇਸ ਦੌਰਾਨ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਵੱਲੋਂ ਨਿਭਾਈ ਜਾ ਰਹੀ ਜਿੰਮੇਵਾਰੀ ਅਤੇ ਮੈਚ ਦੇਖਣ ਲਈ ਆਉਣ ਵਾਲੇ ਖੇਡ ਪ੍ਰੇਮੀਆਂ ਲਈ ਕੀਤੇ ਗਏ ਪ੍ਰਬੰਧਾਂ ਤੋਂ ਖੁਸ਼ ਹੋ ਕੇ ਬੀਸੀਸੀਆਈ ਪ੍ਰਧਾਨ ਰੋਜਰ ਬਿੰਨੀ, ਰਾਜਸਭਾ ਮੈਂਬਰ ਰਾਘਵ ਚੱਡਾ ਅਤੇ ਕੇਂਦਰੀ ਮੰਤਰੀ ਅਮਿਤ ਸ਼ਾਹ ਦੇ ਸਪੁੱਤਰ ਤੇ ਬੀਸੀਸੀਆਈ ਦੇ ਜਨਰਲ ਸਕੱਤਰ ਜੈ ਸ਼ਾਹ ਵੱਲੋਂ ਸ੍ਰੀ ਅਮਰਜੀਤ ਮਹਿਤਾ ਨੂੰ ਵਧਾਈਆਂ ਦਿੱਤੀਆਂ ਗਈਆਂ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Punjab ਨੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ

👉ਪੀ.ਆਈ.ਐੱਲ.ਬੀ.ਐੱਸ. ਮੋਹਾਲੀ ਵਿਖੇ ਸਫਲ ਲਿਵਰ ਟ੍ਰਾਂਸਪਲਾਂਟ ਤੋਂ ਬਾਅਦ ਪ੍ਰਾਪਤ...

ਖੇਡਾਂ ਵਤਨ ਪੰਜਾਬ ਦੀਆਂ 2026:ਬਠਿੰਡਾ ਦੇ ਤਿੰਨ ਬਲਾਕਾਂ ਦੀਆਂ ਬਲਾਕ ਪੱਧਰੀ ਖੇਡਾਂ ਸਮਾਪਤ

👉ਖਿਡਾਰੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਦਿਖਾਇਆ ਸ਼ਾਨਦਾਰ ਪ੍ਰਦਰਸ਼ਨ Bathinda...

Guru Kashi University ਵੱਲੋਂ ਆਤਮ-ਹੱਤਿਆ ਰੋਕਥਾਮ ਸੰਬੰਧੀ ਸੈਮੀਨਾਰ ਦਾ ਆਯੋਜਨ

Talwandi Sabo News: Guru Kashi University ਦੇ ਰੇਖੀ ਸੈਂਟਰ...

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂ ਸ਼ਾਮ ਲਈ ਦੋ ਬੱਸਾਂ ਰਵਾਨਾ

👉ਵਿਧਾਇਕ ਕੁਲਵੰਤ ਸਿੰਘ ਨੇ ਹਰੀ ਝੰਡੀ ਦੇ ਕੇ ਕੀਤਾ...