SSP ਡਾ. ਅਖਿਲ ਚੌਧਰੀ ਦੀ ਅਗਵਾਈ ਹੇਠ ਕ੍ਰਾਈਮ ਅਤੇ ਕਾਨੂੰਨ ਵਿਵਸਥਾ ਦੀ ਸਮੀਖਿਆ ਮੀਟਿੰਗ, ਨਸ਼ਿਆਂ ਅਤੇ ਅਪਰਾਧਾਂ ਖ਼ਿਲਾਫ਼ ਸਖ਼ਤ ਰਣਨੀਤੀ

0
52
+1

👉ਆਮ ਪਬਲਿਕ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਨ ਦੇ ਨਿਰਦੇਸ਼

Muktsar News: ਡਾ. ਅਖਿਲ ਚੌਧਰੀ ਆਈ.ਪੀ.ਐਸ.ਵੱਲੋਂ ਜਿਲ੍ਹਾ ਨੂੰ ਨਸ਼ਾ ਮੁਕਤ ਬਣਾਉਣ ਅਤੇ ਚੰਗੀ ਪੁਲਿਸਿੰਗ ਲਈ ਦਿਨ ਪ੍ਰਤੀ ਦਿਨ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਜਿਲ੍ਹਾ ਪੁਲਿਸ ਮੁਖੀ ਵੱਲੋਂ ਡੀ.ਪੀ.ਓ., ਵਿਖੇ ਸਾਰੇ ਗਜਟਿਡ ਅਫਸਰਾਨ, ਮੁੱਖ ਅਫਸਰਾਨ ਥਾਣਾ, ਇੰਚਾਰਜ ਚੌਂਕੀਆਂ ਅਤੇ ਯੂਨਿਟ ਇੰਚਾਰਜਾਂ ਨਾਲ ਮੀਟਿੰਗ ਕਰਕੇ, ਨਸ਼ੇ ਦੇ ਖਾਤਮਾ ਕਰਨ, ਪਬਲਿਕ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਨ ਅਤੇ ਚੰਗੀ ਪੁਲਿਸਿੰਗ ਸਬੰਧੀ ਸਖਤ ਦਿਸ਼ਾ ਨਿਰਦੇਸ਼ ਦਿੱਤੇ ਗਏ।ਜਾਣਕਾਰੀ ਅਨੁਸਾਰ ਜਿਲ੍ਹਾ ਪੁਲਿਸ ਮੁਖੀ ਵੱਲੋਂ ਨਸ਼ੇ ਦੇ ਮੁੱਦੇ ਤੇ ਵਿਸ਼ੇਸ਼ ਰਣਨਿਤੀ ਬਣਾ ਕੇ, ਨਸ਼ੇ ਦੇ ਖਾਤਮੇ ਲਈ ਸਾਰੇ ਗਜਟਿਡ ਅਫਸਰਾਨ ਅਤੇ ਮੁੱਖ ਅਫਸਰਾਨ ਥਾਣਾ ਨੂੰ ਦਿਸ਼ਾ ਨਿਰਦੇਸ਼ ਦਿੱਤੇ ਗਏ। ਉਹਨਾ ਕਿਹਾ ਕਿ ਜੋ ਨੌਜਵਾਨ ਕਿਸੇ ਕਾਰਨ ਕਰਕੇ ਗਲਤ ਸੰਗਤ ਵਿੱਚ ਪੈ ਕੇ ਨਸ਼ਾ ਕਰਨ ਲੱਗ ਗਏ ਹਨ, ਉਹਨਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ  High Court ਵੱਲੋਂ ਵੀ Xen buttar ਦੀ ਜਮਾਨਤ ਅਰਜ਼ੀ ਰੱਦ; ਮਾਮਲਾ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ

ਉਹਨਾਂ ਕਿਹਾ ਕਿ ਪਬਲਿਕ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਅਤੇ ਪਾਰਦਰਸ਼ਤਾ ਨੂੰ ਪਹਿਲ ਦਿੰਦੇ ਹੋਏ ਸਾਰੇ ਗਜਟਿਡ ਅਫਸਰਾਨ ਅਤੇ ਮੁੱਖ ਅਫਸਰਾਨ ਥਾਣਾ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਪਬਲਿਕ ਦੀਆਂ ਸ਼ਿਕਾਇਤਾਂ ਦਾ ਪਾਰਦਰਸ਼ੀ ਢੰਗ ਨਾਲ ਜਲਦੀ ਤੋਂ ਜਲਦੀ ਨਿਪਟਾਰਾ ਕੀਤਾ ਜਾਵੇ।ਜਾਣਕਾਰੀ ਅਨੁਸਾਰ ਜਿਲ੍ਹਾ ਪੁਲਿਸ ਮੁਖੀ ਵੱਲੋਂ ਮੁੱਖ ਅਫਸਰਾਨ ਥਾਣਾ ਨੂੰ ਸਖਤ ਦਿਸ਼ਾ ਨਿਰਦੇਸ਼ ਦਿੰਦੇ ਹੋਏ ਕਿਹਾ ਗਿਆ ਹੈ ਕਿ ਨਸ਼ਾ ਤਸਕਰਾਂ ਖਿਲਾਫ ਮੁਹਿੰਮ ਨੂੰ ਹੋਰ ਤੇਜ ਕੀਤਾ ਜਾਵੇ ਅਤੇ ਨਸ਼ੇ ਦਾ ਧੰਦਾਂ ਕਰਨ ਵਾਲੇ ਵਿਅਕਤੀਆਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਜਿਹੜੇ ਵਿਅਕਤੀਆਂ ਨੇ ਨਸ਼ੇ ਦੇ ਕਾਰੋਬਾਰ ਤੋਂ ਜਾਇਦਾਦ ਬਣਾਈ ਗਈ ਹੈ, ਅਜਿਹੀ ਜਾਇਦਾਦ ਦੀ ਪਹਿਚਾਣ ਕਰਵਾ ਕੇ, ਜਾਇਦਾਦ ਨੂੰ ਜਬਤ ਕਰਵਾਇਆ ਜਾ ਰਿਹਾ ਹੈ।ਔਰਤਾਂ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਉਹਨਾਂ ਮੁੱਖ ਅਫਸਰਾਨ ਥਾਣਾ ਨੂੰ ਹਦਾਇਤ ਕੀਤੀ ਕਿ ਔਰਤਾਂ ਅਤੇ ਬੱਚਿਆਂ ਵਿਰੁੱਧ ਅਪਰਾਧ ਦੇ ਕੇਸਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾਵੇ।

ਇਹ ਵੀ ਪੜ੍ਹੋ  ਨਸ਼ਾ ਤਸਕਰੀ ਦੇ ਦੋਸ਼ਾਂ ਹੇਠ ਫ਼ੜੀ ਮਹਿਲਾ ਕਾਂਸਟੇਬਲ ਦੇ ‘ਦੋਸਤ’ ਵਿਰੁਧ ਇੱਕ ਹੋਰ ਪਰਚਾ ਦਰਜ਼

ਸਕੂਲਾਂ ਵਿੱਚ ਛੁੱਟੀ ਸਮੇਂ ਮਹਿਲਾ ਪੁਲਿਸ ਕਰਮਚਾਰੀ ਤਾਇਨਾਤ ਕਰਨ ਸਬੰਧੀ ਮੁੱਖ ਅਫਸਰਾਨ ਥਾਣਾ ਨੂੰ ਹਦਾਇਤ ਕੀਤੀ ਗਈ।ਜਿਲ੍ਹਾ ਪੁਲਿਸ ਦਫਤਰ ਤੋਂ ਹਾਸਿਲ ਕੀਤੀ ਗਈ ਜਾਣਕਾਰੀ ਮੁਤਾਬਿਕ ਸਾਲ 2025 ਦੌਰਾਨ ਪੁਲਿਸ ਵੱਲੋਂ 520 ਮੁਕੱਦਮਿਆਂ ਦਾ ਨਿਪਟਾਰਾ ਕੀਤਾ ਗਿਆ, ਪਬਲਿਕ ਦੀਆਂ ਲਗਬਗ 1350 ਦਰਖਾਸਤਾਂ ਦਾ ਨਿਪਟਾਰਾ ਕੀਤਾ ਗਿਆ ਅਤੇ ਪਬਲਿਕ ਨਾਲ ਹੋਏ ਸਾਇਬਰ ਫਰਾਡ ਕੇਸਾਂ ਵਿੱਚ ਲਗਬਾਗ 80 ਲੱਖ ਰੁਪਏ ਰੀਫੰਡ ਕਰਵਾਏ ਗਏ।ਜਿਲ੍ਹਾ ਪੁਲਿਸ ਮੁਖੀ ਵੱਲੋਂ ਕਿਹਾ ਗਿਆ ਕਿ ਚੰਗੀ ਪੁਲਿਸਿੰਗ ਨੂੰ ਧਿਆਨ ਵਿੱਚ ਰੱਖਦਿਆਂ ਉਹਨਾਂ ਵੱਲੋਂ ਮੁੱਖ ਅਫਸਰਾਨ ਥਾਣਾ ਲਈ ਵਿਸ਼ੇਸ਼ ਟਾਰਗੇਟ ਫਿਕਸ ਕੀਤੇ ਗਏ ਹਨ ਤੇ ਇਹ ਉਪਰਾਲੇ ਆਮ ਪਬਲਿਕ ਦੀ ਭਲਾਈ ਅਤੇ ਸੁਰੱਖਿਆ ਲਈ ਕੀਤੇ ਜਾ ਰਹੇ ਹਨ। ਪੁਲਿਸ ਵਿਭਾਗ ਪਬਲਿਕ ਦੀਆਂ ਉਮੀਦਾਂ ਤੇ ਖਰਾ ਉਤਰਨ ਲਈ ਵਚਨਬੱਧ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here