Crime News: ‘ਮੈਨੂੰ ਤੇ ਮੇਰੇ ਬੱਚਿਆ ਨੂੰ ਧੱਮਕਾਉਂਦਾ ਸੀ.. ਬਸ ਕਰਤਾ ਕੰਮ’, ਨੌਜਵਾਨ ਨੇ ਕੈਮਰੇ ਸਾਹਮਣੇ ਲਈ ਕ.ਤ.ਲ ਦੀ ਜ਼ਿੰਮ੍ਹੇਵਾਰੀ, Watch Video

Date:

spot_img

Crime News: ਨੂਰਪੁਰ ਬੇਦੀ ਤੋਂ ਇੱਕ ਬੇਹੱਦ ਮੰਦਭਾਗੀ ਅਤੇ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੇ ਦੇਰ ਸ਼ਾਮ ਕੁਝ ਅਣਪਛਾਤੇ ਹਮਲਾਵਰਾਂ ਨੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕ, 25 ਸਾਲਾ ਮ੍ਰਿਤਕ ਨੌਜਵਾਨ ਦੀ ਪਛਾਣ ਹਰਮੋਲ ਸਿੰਘ ਪੁੱਤਰ ਜਸਵੀਰ ਸਿੰਘ, ਵਾਸੀ ਪਿੰਡ ਸ਼ਾਹਪੁਰ ਬੇਲਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਹਰਮੋਲ ਸਿੰਘ ਆਪਣੇ ਇੱਕ ਸਾਥੀ ਨਾਲ ਆਜਮਪੁਰ ਨੇੜੇ ਸਥਿਤ ਭੁੱਲਰ ਇਲੈਕਟ੍ਰਾਨਿਕਸ ਸ਼ੋਰੂਮ ਤੋਂ ਸਾਮਾਨ ਲੈ ਕੇ ਬਾਹਰ ਨਿਕਲਿਆ ਹੀ ਸੀ ਕਿ ਸੜਕ ‘ਤੇ ਪਹਿਲਾਂ ਤੋਂ ਮੌਜੂਦ ਕੁਝ ਅਣਪਛਾਤੇ ਨੌਜਵਾਨਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ।

ਇਹ ਵੀ ਪੜ੍ਹੋ 👉Patiala News: ਪਟਿਆਲਾ SSP ਦਫ਼ਤਰ ਦਾ ਘਿਰਾਓ ਕਰੇਗੀ ਕਿਸਾਨ ਜਥੇਬੰਦੀਆਂ

ਗੋਲੀਆਂ ਦਾ ਸ਼ਿਕਾਰ ਹੋਏ ਹਰਮੋਲ ਸਿੰਘ ਨੂੰ ਤੁਰੰਤ ਸਿੰਘਪੁਰ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਪਰ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਨੂਰਪੁਰ ਬੇਦੀ ਪੁਲਸ ਥਾਣੇ ਦੇ ਐੱਸ.ਐੱਚ.ਓ. ਰੋਹਿਤ ਸ਼ਰਮਾ ਪੁਲਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਪੁਲਸ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਰੂਪਨਗਰ ਵਿਖੇ ਭੇਜ ਦਿੱਤਾ ਗਿਆ ਹੈ। ਪੁਲਸ ਵੱਲੋਂ ਦੋਸ਼ੀਆਂ ਦੀ ਭਾਲ ਲਈ ਇਲਾਕੇ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img

Share post:

Popular

More like this
Related

हरियाणा में अग्नि सुरक्षा को लेकर चलेगा व्यापक अभियान

अग्नि सुरक्षा जागरूकता, निरीक्षण और सुरक्षा मानकों का होगा...