WhatsApp Image 2024-06-20 at 13.58.11
WhatsApp Image 2024-06-23 at 07.34.50
web
WhatsApp Image 2024-04-14 at 21.42.31
WhatsApp Image 2024-04-13 at 10.53.44
WhatsApp Image 2024-04-11 at 08.11.54
WhatsApp Image 2024-02-26 at 14.41.51
previous arrow
next arrow
Punjabi Khabarsaar
ਕਿਸਾਨ ਤੇ ਮਜ਼ਦੂਰ ਮਸਲੇ

ਫਸਲੀ ਵਿਭਿੰਨਤਾ:ਖੇਤੀਬਾੜੀ ਵਿਭਾਗ ਵੱਲੋਂ ਸਾਉਣੀ ਦੀ ਮੱਕੀ ਦੇ ਬੀਜਾਂ ’ਤੇ ਦਿੱਤੀ ਜਾਵੇਗੀ

ਪ੍ਰਤੀ ਕਿਲੋਗ੍ਰਾਮ ਹਾਈਬ੍ਰਿਡ ਮੱਕੀ ਦੇ ਬੀਜ ਦੀ ਖਰੀਦ ’ਤੇ ਦਿੱਤੀ ਜਾਵੇਗੀ 100 ਰੁਪਏ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਖੇਤੀ ਵਿਭਿੰਨਤਾ ਬਾਰੇ ਯੋਜਨਾ ਨੂੰ ਸੂਬੇ ਵਿੱਚ ਵੱਡੇ ਪੱਧਰ ‘ਤੇ ਸਫ਼ਲ ਬਣਾਉਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸਾਉਣੀ ਦੀ ਮੱਕੀ ਦੇ ਹਾਈਬ੍ਰਿਡ ਬੀਜਾਂ ’ਤੇ ਸਬਸਿਡੀ ਦੇਣ ਅਤੇ 4700 ਹੈਕਟੇਅਰ ਰਕਬੇ ਉਤੇ ਮੱਕੀ ਦੀਆਂ ਪ੍ਰਦਰਸ਼ਨੀਆਂ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਬਾਰੇ ਅੱਜ ਇੱਥੇ ਇੱਕ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਵੱਲੋਂ ਪ੍ਰਮਾਣਿਤ ਅਤੇ ਸਿਫ਼ਾਰਸ਼ ਕੀਤੇ ਹਾਈਬ੍ਰਿਡ ਮੱਕੀ ਦੇ ਪ੍ਰਤੀ 1 ਕਿਲੋਗ੍ਰਾਮ ਬੀਜ ਦੀ ਖਰੀਦ ’ਤੇ ਕਿਸਾਨ 100 ਰੁਪਏ ਦੀ ਸਬਸਿਡੀ ਦਾ ਲਾਭ ਲੈ ਸਕਦੇ ਹਨ। ਹਾਈਬ੍ਰਿਡ ਸਾਉਣੀ ਦੀ ਮੱਕੀ ਦੇ ਬੀਜਾਂ ਲਈ ਸਬਸਿਡੀ ਪ੍ਰਤੀ ਕਿਸਾਨ ਵੱਧ ਤੋਂ ਵੱਧ 5 ਏਕੜ ਰਕਬਾ ਜਾਂ 40 ਕਿਲੋਗ੍ਰਾਮ ਬੀਜ ਲਈ ਮੁਹੱਈਆ ਕਰਵਾਈ ਜਾਵੇਗੀ।

ਲਾਲਜੀਤ ਭੁੱਲਰ ਵੱਲੋਂ ਜਨਤਕ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਵਾਉਣ ਅਤੇ ਸਰਕਾਰੀ ਇਮਾਰਤਾਂ ਦੀ ਸਾਂਭ-ਸੰਭਾਲ ਦੇ ਨਿਰਦੇਸ਼

ਸੂਬਾ ਦੇ ਕਿਸਾਨਾਂ ਨੂੰ ਕੁੱਲ 2300 ਕੁਇੰਟਲ ਮੱਕੀ ਦਾ ਬੀਜ ਸਬਸਿਡੀ ’ਤੇ ਉਪਲਬਧ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕੁੱਲ 4700 ਹੈਕਟੇਅਰ ਰਕਬੇ ਉਤੇ ਮੱਕੀ ਦੀਆਂ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ, ਜਿਸ ਲਈ ਕਿਸਾਨਾਂ ਨੂੰ ਖਾਦਾਂ, ਕੀਟਨਾਸ਼ਕਾਂ ਆਦਿ ਸਮੇਤ ਵੱਖ-ਵੱਖ ਸਮੱਗਰੀ ਲਈ ਪ੍ਰਤੀ ਹੈਕਟੇਅਰ 6000 ਰੁਪਏ ਦੀ ਵਿੱਤੀ ਸਹਾਇਤਾ ਵੀ ਦਿੱਤੀ ਜਾਵੇਗੀ।ਖੇਤੀਬਾੜੀ ਮੰਤਰੀ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਸੂਬੇ ਦੇ ਕਿਸਾਨਾਂ ਨੂੰ ਪਾਣੀ ਦੀ ਵੱਧ ਖ਼ਪਤ ਵਾਲੀ ਝੋਨੇ ਦੀ ਫ਼ਸਲ ਤੋਂ ਛੁਟਕਾਰਾ ਦਿਵਾਉਣ ਲਈ ਸੂਬਾ ਸਰਕਾਰ ਨੇ ਰਿਕਾਰਡ 2 ਲੱਖ ਹੈਕਟੇਅਰ ਰਕਬੇ ’ਤੇ ਸਾਉਣੀ ਦੀ ਮੱਕੀ ਦੀ ਕਾਸ਼ਤ ਕਰਨ ਦਾ ਟੀਚਾ ਮਿੱਥਿਆ ਹੈ, ਜੋ ਪਿਛਲੇ ਸਾਲ ਦੇ ਮੁਕਾਬਲੇ ਲਗਭਗ ਦੁੱਗਣਾ ਹੈ।ਸੂਬੇ ਦੇ ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਡਾਇਰੈਕਟ ਬੈਨੀਫਿਟ ਟਰਾਂਸਫਰ (ਡੀ.ਬੀ.ਟੀ.) ਸਕੀਮ ਰਾਹੀਂ ਸਬਸਿਡੀ ਦੀ ਰਕਮ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਟਰਾਂਸਫਰ ਕੀਤੀ ਜਾਵੇਗੀ। ਹਾਈਬ੍ਰਿਡ ਮੱਕੀ ਦੇ ਬੀਜਾਂ ’ਤੇ ਸਬਸਿਡੀ ਲੈਣ ਲਈ ਇਛੁੱਕ ਕਿਸਾਨ ਆਨਲਾਈਨ ਪੋਰਟਲ agrimachinerypb.com ਉਤੇ ਆਪਣੀ ਅਰਜ਼ੀ ਜਮਾਂ ਕਰਵਾ ਸਕਦੇ ਹਨ।

 

Related posts

ਨਥਾਣਾ ਵਿਖੇ ਪੰਜਵੇਂ ਦਿਨ ਵੀ ਧਰਨਾ ਰਿਹਾ ਜਾਰੀ

punjabusernewssite

18 ਕਿਸਾਨ ਜਥੇਬੰਦੀਆਂ ਵੱਲੋਂ ਪਰਾਲੀ ਦੀਆਂ ਟਰਾਲੀਆਂ ਨਾਲ ਡੀਸੀ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ 20 ਨੂੰ

punjabusernewssite

ਨਰਮੇ ਦੀ ਫ਼ਸਲ ਦੇ ਅਗਾਊਂ ਪ੍ਰਬੰਧਾਂ ਦੇ ਮੱਦੇਨਜ਼ਰ ਮੀਟਿੰਗ ਆਯੋਜਿਤ

punjabusernewssite