Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਸੂਬੇ ਵਿੱਚ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਬਹੁ-ਨੁਕਾਤੀ ਰਣਨੀਤੀ ਬਣਾਉਣ ‘ਤੇ ਜ਼ੋਰ

9 Views

ਚੰਡੀਗੜ੍ਹ, 19 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਨਸ਼ਿਆਂ ਦੀ ਲਾਹਣਤ ਨੂੰ ਜੜ੍ਹੋਂ ਪੁੱਟਣ ਦੇ ਦਿਸ਼ਾ ਨਿਰਦੇਸ਼ਾਂ ’ਤੇ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਬੁੱਧਵਾਰ ਨੂੰ ਇਸ ਦਿਸ਼ਾ ਵਿੱਚ ਸਾਰੇ ਪ੍ਰਮੁੱਖ ਵਿਭਾਗਾਂ ਦਰਮਿਆਨ ਤਾਲਮੇਲ ਅਤੇ ਸਹਿਯੋਗ ਦੇ ਸਿਧਾਂਤਾਂ ’ਤੇ ਅਧਾਰਤ ਬਹੁ-ਨੁਕਾਤੀ ਰਣਨੀਤੀ ਤਿਆਰ ਕਰਨ ਲਈ ਕਿਹਾ। ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਸ੍ਰੀ ਵਰਮਾ ਨੇ ਸੂਬੇ ਵਿੱਚ ਨਸ਼ਿਆਂ ਤੋਂ ਪ੍ਰਭਾਵਿਤ ਥਾਂਵਾਂ ਦੀ ਸ਼ਨਾਖ਼ਤ ਕਰਨ ਦੇ ਨਾਲ-ਨਾਲ ਸੂਬੇ ’ਚ ਪਾਬੰਦੀਸ਼ੁਦਾ ਦਵਾਈਆਂ ਵੇਚਣ ਵਾਲੇ ਕੈਮਿਸਟਾਂ ਵਿਰੁੱਧ ਸਖ਼ਤ ਕਾਰਵਾਈ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਸਿਹਤ ਵਿਭਾਗ ਨੂੰ ਨਵੀਂ ਭਰਤੀ ਅਤੇ ਪਦ-ਉੱਨਤੀਆਂ ਰਾਹੀਂ ਡਰੱਗ ਕੰਟਰੋਲਰਾਂ ਦੀ ਸਮਰੱਥਾ ਵਧਾਉਣ ਲਈ ਵੀ ਕਿਹਾ।

ਮਾਲ ਵਿਭਾਗ ਦੇ ਲੰਬਿਤ ਕੇਸਾਂ ਨੂੰ ਤਹਿ ਸਮੇਂ ਅਨੁਸਾਰ ਨਿਪਟਾਉਣਾ ਬਣਾਇਆ ਜਾਵੇ ਯਕੀਨੀ:ਡਿਪਟੀ ਕਮਿਸ਼ਨਰ

ਮੁੱਖ ਸਕੱਤਰ ਨੇ ਅੱਗੇ ਕਿਹਾ ਕਿ ਐਨ.ਡੀ.ਪੀ.ਐਸ ਐਕਟ ਨੂੰ ਪੂਰੀ ਮੁਸਤੈਦੀ ਤੇ ਤਨਦੇਹੀ ਨਾਲ ਲਾਗੂ ਕੀਤਾ ਜਾਵੇ ਅਤੇ ਨਸ਼ਾ ਤਸਕਰਾਂ ਨੂੰ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਣ ਅਤੇ ਉਨ੍ਹਾਂ ਦੀ ਜਾਇਦਾਦ ਜ਼ਬਤ ਕਰਨ ਨੂੰ ਵੀ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਮਾਲ ਵਿਭਾਗ ਅਤੇ ਪੁਲਿਸ ਨੂੰ ਇੱਕ ਦੂਜੇ ਨਾਲ ਮਿਲ ਕੇ ਕੰਮ ਕਰਨ ਲਈ ਕਿਹਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਡਰੱਗ ਮਨੀ ਰਾਹੀਂ ਹਾਸਲ ਕੀਤੀ ਗਈ ਹਰ ਜਾਇਦਾਦ ਨੂੰ ਜ਼ਬਤ ਕੀਤਾ ਜਾਵੇ। ਅਨੁਰਾਗ ਵਰਮਾ ਨੇ ਸੂਬੇ ਵਿੱਚ ਖੇਡ ਗਤੀਵਿਧੀਆਂ ਵਿੱਚ ਵਾਧਾ ਕਰਕੇ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਦੇਣ ’ਤੇ ਵੀ ਜ਼ੋਰ ਦਿੱਤਾ। ਮੁੱਖ ਸਕੱਤਰ ਸ੍ਰੀ ਵਰਮਾ ਨੇ ਉਚੇਰੀ ਸਿੱਖਿਆ ਅਤੇ ਸਕੂਲ ਸਿੱਖਿਆ ਵਿਭਾਗਾਂ ਨੂੰ ਕਿਹਾ ਕਿ ਉਹ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂੰ ਕਰਾਉਣ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਜਿਉਣ ਲਈ ਪ੍ਰੇਰਨ ਲਈ ਵੀ ਕਿਹਾ।

ਨਸ਼ਿਆਂ ਵਿਰੁਧ ਜੰਗ,ਹੁਣ ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਤੋਂ ਇਕ ਹਫ਼ਤੇ ਅੰਦਰ ਹੋਣਗੀਆਂ ਜਾਇਦਾਦਾਂ ਜਬਤ:ਮੁੱਖ ਮੰਤਰੀ

ਉਨ੍ਹਾਂ ਨੇ ਆਂਗਣਵਾੜੀ ਵਰਕਰਾਂ ਅਤੇ ਸਟਾਫ਼ ਨੂੰ ਐਂਟੀ ਡਰੱਗ ਮਾਸ ਕੰਟੈਕਟ ਪ੍ਰੋਗਰਾਮ ਦਾ ਹਿੱਸਾ ਬਣਾਉਣ ਲਈ ਵੀ ਕਿਹਾ ਤਾਂ ਜੋ ਨਸ਼ਿਆਂ ਨੂੰ ਠੱਲ੍ਹ ਪਾਈ ਜਾ ਸਕੇ।ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਖੇਡਾਂ ਸਰਵਜੀਤ ਸਿੰਘ, ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਰਾਜੀ ਪੀ. ਸ੍ਰੀਵਾਸਤਵਾ, ਡੀ.ਜੀ.ਪੀ. ਗੌਰਵ ਯਾਦਵ, ਵਿਸ਼ੇਸ਼ ਡੀਜੀਪੀ (ਵਿਸ਼ੇਸ਼ ਟਾਸਕ ਫੋਰਸ) ਕੁਲਦੀਪ ਸਿੰਘ, ਸਕੱਤਰ ਸਿਹਤ ਅਜੋਏ ਸ਼ਰਮਾ, ਸਕੱਤਰ ਗ੍ਰਹਿ ਗੁਰਕੀਰਤ ਕ੍ਰਿਪਾਲ ਸਿੰਘ, ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਸਟਰੇਸ਼ਨ ਅਭਿਨਵ ਤ੍ਰਿਖਾ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਨੈ ਬੁਬਲਾਨੀ, ਉਚਾਰੀ ਸਿੱਖਿਆ ਦੇ ਡਾਇਰੈਕਟਰ ਅੰਮ੍ਰਿਤ ਸਿੰਘ, ਏ.ਡੀ.ਜੀ.ਪੀ. (ਇੰਟੈਲੀਜੈਂਸ) ਆਰ.ਕੇ.ਜੈਸਵਾਲ, ਐਸ.ਸੀ.ਈ.ਆਰ.ਟੀ ਅਤੇ ਐਲੀਮੈਂਟਰੀ ਸਿੱਖਿਆ ਦੇ ਡਾਇਰੈਕਟਰ ਅਮਨਿੰਦਰ ਕੌਰ ਬਰਾੜ ਅਤੇ ਪੇਂਡੂ ਵਿਕਾਸ ਦੇ ਵਧੀਕ ਡਾਇਰੈਕਟਰ ਸੰਜੀਵ ਗਰਗ ਸ਼ਾਮਲ ਸਨ।

 

Related posts

ਹੁਣ ਦਫ਼ਤਰਾਂ ਦੇ ਗੇੜੇ ਲਗਾਉਣ ਦੀ ਲੋੜ ਨਹੀਂ; ਪੰਜਾਬ ਦੇ ਨਾਗਰਿਕਾਂ ਨੂੰ ਮੋਬਾਈਲ ਫੋਨਾਂ ’ਤੇ ਮਿਲਣਗੇ ਸਰਟੀਫ਼ਿਕੇਟ

punjabusernewssite

ਲੁਧਿਆਣਾ ਤੋਂ ਦਿੱਲੀ ਤੱਕ ਦਾ ਸਫ਼ਰ ਮਹਿਜ ਇਕ ਘੰਟੇ ‘ਚ ਕਰ ਸਕਦੇ ਹੋ ਪੂਰਾ, CM ਮਾਨ ਨੇ ਕਰਤਾ ਵੱਡਾ ਐਲਾਨ

punjabusernewssite

ਮੰਡੀ ਬੋਰਡ ਵੱਲੋਂ ਕਣਕ ਦੀ ਖਰੀਦ ਸਬੰਧੀ ਮਸਲਿਆਂ ਦੇ ਨਿਪਟਾਰੇ ਲਈ ਵਿਸ਼ੇਸ਼ ਕੰਟਰੋਲ ਰੂਮ ਸਥਾਪਤ

punjabusernewssite