Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਮੁੱਖ ਸਕੱਤਰ ਵੱਲੋਂ ਐਸ.ਟੀ.ਐਫ. ਨੂੰ ਨਸ਼ਿਆਂ ਦੇ ਵਪਾਰ ਵਿੱਚ ਸ਼ਾਮਲ ਵੱਡੇ ਤਸਕਰਾਂ ਖਿਲਾਫ਼ ਕਾਰਵਾਈ ਹੋਰ ਤੇਜ਼ ਕਰਨ ਦੇ ਨਿਰਦੇਸ਼

9 Views

ਚੰਡੀਗੜ੍ਹ, 26 ਜੂਨ: ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਨਸ਼ਿਆਂ ਦੀ ਅਲਾਮਤ ਨੂੰ ਠੱਲ੍ਹ ਪਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ। ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ-ਕੌਰਡ) ਦੀ ਸੂਬਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਸ੍ਰੀ ਵਰਮਾ ਨੇ ਪੰਜਾਬ ਪੁਲਿਸ ਦੀ ਵਿਸ਼ੇਸ਼ ਟਾਸਕ ਫੋਰਸ (ਐਸ.ਟੀ.ਐਫ.) ਨੂੰ ਵੱਡੇ ਪੱਧਰ ‘ਤੇ ਨਸ਼ਿਆ ਦਾ ਵਪਾਰ ਕਰਨ ਵਾਲੇ ਨਸ਼ਾ ਤਸਕਰਾਂ ’ਤੇ ਪੈਣੀ ਨਜ਼ਰ ਰੱਖਣ ਅਤੇ ਉਨ੍ਹਾਂ ਵੱਲੋਂ ਕੀਤੇ ਅਪਰਾਧਾਂ ਲਈ ਸਖ਼ਤ ਸਜ਼ਾ ਯਕੀਨੀ ਬਣਾਉਣ ਵਾਸਤੇ ਕਿਹਾ ਹੈ। ਐਨ.ਡੀ.ਪੀ.ਐਸ ਐਕਟ ਦੀ ਧਾਰਾ 31 ਦੇ ਪ੍ਰਚਾਰ ਦੀ ਲੋੜ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਆਦਤਨ ਅਪਰਾਧੀਆਂ ਨੂੰ ਸਜ਼ਾ ਦੇਣ ਲਈ ਇਸ ਐਕਟ ਦੀਆਂ ਸਖ਼ਤ ਧਾਰਾਵਾਂ ਬਾਰੇ ਪ੍ਰਚਾਰ ਕਰਨਾ ਸਮੇਂ ਦੀ ਲੋੜ ਹੈ।

ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ: ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 83 ਕਿਲੋ ਹੈਰੋਇਨ, 100 ਕੁਇੰਟਲ ਭੁੱਕੀ, 1 ਕੁਇੰਟਲ ਗਾਂਜਾ, 4.52 ਲੱਖ ਨਸ਼ੀਲੀਆਂ ਗੋਲੀਆਂ ਕੀਤੀਆਂ ਨਸ਼ਟ

ਸ੍ਰੀ ਵਰਮਾ ਨੇ ਜਾਂਚ ਅਧਿਕਾਰੀਆਂ/ਜ਼ਿਲ੍ਹਾ ਅਟਾਰਨੀ ਅਫ਼ਸਰਾਂ ਨੂੰ ਪ੍ਰਭਾਵੀ ਸਿਖਲਾਈ ਦੇਣ ਦੀ ਵਕਾਲਤ ਕੀਤੀ ਤਾਂ ਜੋ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਤੋਂ ਸਖ਼ਤ ਸਜ਼ਾ ਯਕੀਨੀ ਬਣਾਈ ਜਾ ਸਕੇ।ਮੁੱਖ ਸਕੱਤਰ ਸ੍ਰੀ ਵਰਮਾ ਨੇ ਕਿਹਾ ਕਿ ਅਧਿਕਾਰੀ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕਰਨ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ। ਸੂਬੇ ਭਰ ਦੇ ਕੈਮਿਸਟਾਂ ‘ਤੇ ਨਿਗਰਾਨੀ ਵਧਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਵਾਰ-ਵਾਰ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕੈਮਿਸਟਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਉਂਦਿਆਂ ਉਨ੍ਹਾਂ ਦੇ ਲਾਇਸੈਂਸ ਰੱਦ ਕੀਤੇ ਜਾਣ। ਉਨ੍ਹਾਂ ਅੱਗੇ ਦੱਸਿਆ ਕਿ ਲਗਭਗ 30,000 ਰਿਟੇਲ ਸੇਲ ਅਤੇ ਹੋਲਸੇਲ ਕੈਮਿਸਟਾਂ ਵਿੱਚੋਂ ਸਿਰਫ 134 ਹੋਲਸੇਲ ਕੈਮਿਸਟਾਂ ਅਤੇ 463 ਰਿਟੇਲ ਸੇਲ ਕੈਮਿਸਟਾਂ ਨੂੰ ਪਾਬੰਦੀਸ਼ੁਦਾ ਦਵਾਈਆਂ ਰੱਖਣ ਅਤੇ ਵੇਚਣ ਦੀ ਇਜਾਜ਼ਤ ਦਿੱਤੀ ਗਈ ਹੈ।

ਪੀ.ਐਸ.ਪੀ.ਸੀ.ਐਲ ਵੱਲੋਂ ਵਿਲੱਖਣ ਪਹਿਲਕਦਮੀ; 35 ਕਿਲੋਵਾਟ ਸਮਰੱਥਾ ਦੇ ਸੱਤ ਸੋਲਰ ਰੁੱਖ ਲਗਾਏ

ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਪੱਧਰ ’ਤੇ ਸਾਰੀਆਂ ਏਜੰਸੀਆਂ ਵਿਚਕਾਰ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਉਣ ਲਈ ਨਿਯਮਤ ਤੌਰ ’ਤੇ ਜ਼ਿਲ੍ਹਾ ਪੱਧਰੀ ਐਨ-ਕੌਰਡ ਮੀਟਿੰਗਾਂ ਹੋਣੀਆਂ ਚਾਹੀਦੀਆਂ ਹਨ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਿਸ਼ੇਸ਼ ਮੁੱਖ ਸਕੱਤਰ ਰੈਵੈਨਿਊ ਕੇ.ਏ.ਪੀ. ਸਿਨਹਾ, ਵਧੀਕ ਮੁੱਖ ਸਕੱਤਰ ਆਬਕਾਰੀ ਤੇ ਕਰ ਵਿਕਾਸ ਪ੍ਰਤਾਪ, ਡੀਜੀਪੀ ਗੌਰਵ ਯਾਦਵ, ਗ੍ਰਹਿ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ, ਵਿਸ਼ੇਸ਼ ਡੀਜੀਪੀ ਸਪੈਸ਼ਲ ਟਾਸਕ ਫੋਰਸ ਕੁਲਦੀਪ ਸਿੰਘ, ਸਕੱਤਰ ਸਿਹਤ ਅਜੋਏ ਸ਼ਰਮਾ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਨੈ ਬੁਬਲਾਨੀ, ਗ੍ਰਹਿ ਸਕੱਤਰ ਜਸਵਿੰਦਰ ਕੌਰ, ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਸ਼ੇਨਾ ਅੱਗਰਵਾਲ, ਡਾਇਰੈਕਟਰ ਐਸ.ਸੀ.ਈ.ਆਰ.ਟੀ ਅਤੇ ਡਾਇਰੈਕਟਰ ਐਲੀਮੈਂਟਰੀ ਐਜੂਕੇਸ਼ਨ ਅਮਨਿੰਦਰ ਕੌਰ ਬਰਾੜ, ਵਿਸ਼ੇਸ਼ ਸਕੱਤਰ ਗ੍ਰਹਿ ਅਮਨਦੀਪ ਕੌਰ, ਜ਼ੋਨਲ ਡਾਇਰੈਕਟਰ ਐਨਸੀਬੀ ਚੰਡੀਗੜ੍ਹ ਅਮਨਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਕੇਂਦਰੀ ਏਜੰਸੀਆਂ ਦੇ ਨੁਮਾਇੰਦੇ ਹਾਜ਼ਰ ਸਨ।

 

Related posts

ਕਾਂਗਰਸ ਨੂੰ ਝਟਕਾ: ਸਾਬਕਾ ਮੇਅਰ ਤੇ ਸੂਬਾ ਪ੍ਰਧਾਨ ਹੋਇਆ ਭਾਜਪਾ ‘ਚ ਸ਼ਾਮਲ

punjabusernewssite

ਕਾਂਗਰਸ ਦੀ ‘ਆਪ’ ਨੂੰ ਗੱਠਜੋੜ ਲੈ ਕੇ ਕੋਰੀ ਨਾਂਹ, ਕਾਂਗਰਸ ਨੇ ਐਲਾਨੇ ਉਮੀਦਵਾਰ

punjabusernewssite

ਵਿਜੀਲੈਂਸ ਵੱਲੋਂ ਵਾਹਨ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਵਿੱਚ ਬੇਨਿਯਮੀਆਂ ਦੀ ਜਾਂਚ ਲਈ 7 ਆਰਟੀਏ ਦਫਤਰਾਂ ਦੀ ਚੈਕਿੰਗ

punjabusernewssite