ਬਠਿੰਡਾ ਦੇ ‘ਬੰਦੇ’ ਦੀ ਸ਼ਿਕਾਇਤ ‘ਤੇ ਸਾਈਬਰ ਸੈੱਲ ਦਾ ਸਬ-ਇੰਸਪੈਕਟਰ 50,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

Date:

spot_img

Sangrur News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਥਾਣਾ ਸਾਈਬਰ ਸੈੱਲ, ਸੰਗਰੂਰ ਵਿਖੇ ਤਾਇਨਾਤ ਸਬ-ਇੰਸਪੈਕਟਰ ਮੇਵਾ ਸਿੰਘ ਨੂੰ 50000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਕਤ ਦੋਸ਼ੀ ਨੂੰ ਪਿੰਡ ਕੋਠੇ ਮਹਾਂ ਸਿੰਘ ਵਾਲਾ, ਜ਼ਿਲ੍ਹਾ ਬਠਿੰਡਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ Punjab ਦੇ ਸਕੂਲਾਂ ਦਾ ਸਮਾਂ ਬਦਲਿਆਂ, ਸੋਮਵਾਰ ਤੋਂ ਇਸ Time ‘ਤੇ ਲੱਗਣਗੇ ਸਕੂਲ

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਅਤੇ ਉਸਦੀ ਪਤਨੀ ਵਿਰੁੱਧ ਥਾਣਾ ਸਾਈਬਰ ਕ੍ਰਾਈਮ ਸੰਗਰੂਰ ਵਿਖੇ ਇਕ ਮਾਮਲਾ ਦਰਜ ਕੀਤਾ ਗਿਆ ਸੀ ਜਿਸ ਵਿੱਚ ਦੋਸ਼ੀ ਸਬ-ਇੰਸਪੈਕਟਰ ਜਾਂਚ ਅਧਿਕਾਰੀ ਸੀ। ਇਸ ਸਬੰਧ ਵਿੱਚ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਸਬ-ਇੰਸਪੈਕਟਰ ਨੇ ਉਸਦੀ ਪਤਨੀ ਨੂੰ ਇਸ ਕੇਸ ਵਿੱਚੋਂ ਬਰੀ ਕਰਵਾਉਣ ਵਿੱਚ ਮਦਦ ਕਰਨ ਬਦਲੇ 50000 ਰੁਪਏ ਰਿਸ਼ਵਤ ਦੀ ਮੰਗ ਕੀਤੀ।ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ, ਪਟਿਆਲਾ ਨਾਲ ਸੰਪਰਕ ਕੀਤਾ।

ਇਹ ਵੀ ਪੜ੍ਹੋ Big News: Rahul Gandhi ਦਾ ਪੰਜਾਬ ਦੇ ਆਗੂਆਂ ਨੂੰ ਸਖ਼ਤ ਸੁਨੇਹਾ;‘‘ਟੀਮ ਪਲੇਅਰ ਬਣੋਂ, ਨਹੀਂ ਰਿਜ਼ਰਵ ਵਿਚ ਬਿਠਾ ਦੇਵਾਂਗੇ”, ਦੇਖੋ ਵੀਡੀਓ

ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਸਬ-ਇੰਸਪੈਕਟਰ ਮੇਵਾ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।ਇਸ ਸਬੰਧੀ, ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

योग हमारी सनातन संस्कृति का अनमोल उपहार है : नायब सिंह सैनी

👉मुख्यमंत्री ने श्री कृष्ण आयुष विश्वविद्यालय के प्रांगण में...

ਗੈਂਗਸਟਰਾਂ ‘ਤੇ ਵਾਰ ਦਾ 136ਵਾਂ ਦਿਨ:Punjab Police ਵੱਲੋਂ 548 ਥਾਈਂ ਛਾਪੇਮਾਰੀ; 295 ਗ੍ਰਿਫ਼ਤਾਰ

👉ਪੁਲਿਸ ਟੀਮਾਂ ਨੇ 78 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ,...