Thursday, April 16, 2026
spot_img
spot_img

Cyber Crime Police SASNagar ਵੱਲੋਂ ਵੱਖ-ਵੱਖ ਸੂਬਿਆਂ ਵਿੱਚ ਛਾਪੇਮਾਰੀ ਕਰਕੇ ਡਿਜੀਟਲ ਅਰੈਸਟ ਠੱਗੀ ਮਾਮਲੇ ਵਿੱਚ ਵੱਡੀ ਕਾਰਵਾਈ

Date:

spot_img

👉92 ਕਰੋੜ ਦੀ ਰਾਸ਼ਟਰ ਪੱਧਰੀ ਠੱਗੀ ਦਾ ਪਰਦਾਫਾਸ਼
SAS Nagar News:ਡਾਇਰੈਕਟਰ ਜਨਰਲ ਆਫ਼ ਪੁਲਿਸ, ਪੰਜਾਬ ਅਤੇ ਡੀ.ਆਈ.ਜੀ. ਰੂਪਨਗਰ ਰੇਂਜ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਾਈਬਰ ਆਧਾਰਿਤ ਵਿੱਤੀ ਅਪਰਾਧਾਂ ਦੇ ਖ਼ਿਲਾਫ਼ ਲੜਾਈ ਵਿੱਚ ਇੱਕ ਮਹੱਤਵਪੂਰਣ ਸਫਲਤਾ ਹਾਸਲ ਕਰਦਿਆਂ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਸਾਈਬਰ ਕ੍ਰਾਈਮ ਪੁਲਿਸ ਨੇ ਐਸ ਐਸ ਪੀ ਹਰਮਨਦੀਪ ਹਾਂਸ ਦੀ ਨਿਗਰਾਨੀ ਅਤੇ ਡੀ.ਐਸ.ਪੀ. ਰੁਪਿੰਦਰਦੀਪ ਕੌਰ ਸੋਹੀ ਦੀ ਅਗਵਾਈ ਹੇਠ ਤਾਮਿਲਨਾਡੂ, ਕਰਨਾਟਕਾ ਅਤੇ ਗੁਜਰਾਤ ਸਮੇਤ ਕਈ ਰਾਜਾਂ ਵਿੱਚ ਸਾਂਝੇ ਤੌਰ ਤੇ ਛਾਪੇਮਾਰੀਆਂ ਕਰਕੇ “ਡਿਜੀਟਲ ਅਰੈਸਟ” ਠੱਗੀ ਵਿੱਚ ਸ਼ਾਮਲ ਦੋ ਗਿਰੋਹਾਂ ਦੇ 10 ਮੈਂਬਰਾਂ ਦੀ ਪਛਾਣ ਕਰਕੇ, 6 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂ ਕਿ ਬਾਕੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਯਤਨ ਜਾਰੀ ਹਨ।ਐਸ ਐਸ ਪੀ ਹਰਮਨਦੀਪ ਸਿੰਘ ਹਾਂਸ ਨੇ ਅੱਜ ਪੱਤਰਕਾਰਾਂ ਨੂੰ ਦਸਿਆ ਕਿ “ਡਿਜੀਟਲ ਅਰੈਸਟ” ਠੱਗੀ ਇੱਕ ਯੋਜਨਾਬੱਧ ਤਰੀਕੇ ਨਾਲ ਰਚਿਆ ਗਿਆ ਸਾਈਬਰ ਕ੍ਰਾਈਮ ਮਾਡਲ ਹੈ, ਜਿਸ ਵਿੱਚ ਦੋਸ਼ੀ ਟੈਲੀਫ਼ੋਨ ਰਾਹੀਂ ਆਪਣੇ ਆਪ ਨੂੰ ਪੁਲਿਸ, ਸੀ.ਬੀ.ਆਈ. ਜਾਂ ਹੋਰ ਕਾਨੂੰਨੀ ਏਜੰਸੀ ਦੇ ਸੀਨੀਅਰ ਅਧਿਕਾਰੀ ਵਜੋਂ ਪੇਸ਼ ਕਰਦੇ ਹਨ। ਉਹ ਪੀੜਤਾਂ ਨੂੰ ਝੂਠੇ ਅਪਰਾਧਿਕ ਮਾਮਲਿਆਂ ਵਿੱਚ ਫਸਾਉਣ ਦਾ ਡਰ ਦਿਖਾ ਕੇ ਅਤੇ ਕਥਿਤ “ਡਿਜੀਟਲ ਗ੍ਰਿਫ਼ਤਾਰੀ” ਦੀ ਧਮਕੀ ਦੇ ਕੇ ਉਨ੍ਹਾਂ ਤੋਂ ਵੱਡੀ ਰਕਮ ਠੱਗ ਲੈਂਦੇ ਹਨ।ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਕਿ ਇਹ ਦੋ ਗਿਰੋਹ ਦੇਸ਼ ਭਰ ਵਿੱਚ ਕਈ ਸੂਬਿਆਂ ਵਿੱਚ ਦਰਜਨਾਂ ਲੋਕਾਂ ਨਾਲ ਠੱਗੀ ਕਰ ਚੁੱਕੇ ਹਨ ਅਤੇ ਰਾਸ਼ਟਰੀ ਪੱਧਰ ‘ਤੇ ਲਗਭਗ 92 ਕਰੋੜ ਰੁਪਏ ਦੀ ਰਕਮ ਹੜੱਪ ਚੁੱਕੇ ਹਨ।

ਇਹ ਵੀ ਪੜ੍ਹੋ  ਵਿਦੇਸ਼ੀ ਵਿਦਿਆਰਥੀ ਨੂੰ ਕੁੱਟਣ ਵਾਲੇ ਸਕਿਊਰਟੀ ਗਾਰਡ ਦਾ ਸਾਥੀ ਕਾਬੂ, ਜ਼ਖਮੀ ਵਿਦਿਆਰਥੀ AIIMS ਰੈਫਰ

ਗ੍ਰਿਫ਼ਤਾਰ ਕੀਤੇ ਗਏ 06 ਦੋਸ਼ੀ ਤਾਮਿਲਨਾਡੂ, ਕਰਨਾਟਕਾ ਅਤੇ ਗੁਜਰਾਤ ਦੇ ਵਸਨੀਕ ਹਨ, ਜਿਨ੍ਹਾਂ ਵਿੱਚੋਂ 02 ਦੋਸ਼ੀ ਪਹਿਲਾਂ ਹੀ ਜੇਲ ਵਿੱਚ ਹਨ, ਜਿਨ੍ਹਾਂ ਨੂੰ ਪ੍ਰੋਡਕਸ਼ਨ ਵਾਰੰਟ ਰਾਹੀਂ ਲਿਆਂਦਾ ਜਾਵੇਗਾ।ਫਰਾਰ 02 ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਕੋਸ਼ਿਸ਼ਾਂ ਜਾਰੀ ਹਨ।ਮੁਕੱਦਮੇ ਦੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਹ ਕਾਰਵਾਈ ਥਾਣਾ ਸਾਈਬਰ ਕਰਾਈਮ ਫੇਜ਼-7 ਵਿਖੇ ਡਿਜੀਟਲ ਅਰੈਸਟ ਸਬੰਧੀ ਦਰਜ 2 ਵੱਖ-ਵੱਖ ਮੁਕੱਦਮਿਆ ਵਿੱਚ ਕੀਤੀ ਗਈ ਹੈ, ਜਿਸ ਤਹਿਤ 6 ਦੋਸ਼ੀ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ ਐੱਸ ਐੱਸ ਐੱਸ ਨਗਰ ਦੇ ਪੀੜਤਾਂ ਨਾਲ ਹੋਈ ਲਗਭਗ ਰੁਪਏ 3 ਕਰੋੜ ਦੀ ਠੱਗੀ ਟ੍ਰੇਸ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੂਰੇ ਭਾਰਤ ਵਿੱਚ ਇਸ ਗਿਰੋਹ ਵੱਲੋਂ ਲਗਭਗ ਰੁਪਏ 92 ਕਰੋੜ ਦੀ ਠੱਗੀ ਦਾ ਪਰਦਾਫਾਸ਼ ਹੋਇਆ ਹੈ, ਜਿਸ ਦੀ ਅਗਲੇਰੀ ਕਰਵਾਈ ਵਜੋਂ 310 ਬੈਂਕ ਖਾਤੇ ਫ੍ਰੀਜ਼/ਬੰਦ ਕਰਵਾਏ ਹਨ।ਇਸ ਤੋਂ ਇਲਾਵਾ ਤਫਤੀਸ਼ ਦੌਰਾਨ ਉਕਤਾਨ ਦੋਸ਼ੀਆ ਦੇ ਖਿਲਾਫ ਬੰਗਲੌਰ ਵਿਖੇ 12.50 ਕਰੋੜ ਰੁਪਏ ਦੀ ਠੱਗੀ ਵਾਲੀ ਡਿਜੀਟਲ ਗ੍ਰਿਫਤਾਰੀ ਕਰਨ ਬਾਰੇ ਮੁੱਕਦਮਾ ਨੰਬਰ 995/2024 U/S 318(4)319 (2) BNS & 66(C), 66(D) IT act PS Northeast Division ਬਾਰੇ ਵੀ ਗੱਲ ਸਾਹਮਣੇ ਆਈ ਹੈ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਾਈਬਰ ਕ੍ਰਾਈਮ ਪੁਲਿਸ ਵੱਲੋਂ ਪਿਛਲੇ 4 ਮਹੀਨਿਆਂ ਦੌਰਾਨ ਵੱਡੀਆਂ ਸਫਲਤਾਵਾਂ ਹਾਸਲ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ 06 ਗੈਰ-ਕਾਨੂੰਨੀ ਕਾਲ ਸੈਂਟਰਾਂ ਦਾ ਪਰਦਾਫਾਸ਼ ਕਰਦੇ ਹੋਏ 41 ਦੋਸ਼ੀ ਸਮੇਤ 7 ਵਿਦੇਸ਼ੀ ਨਾਗਰਿਕ ਗ੍ਰਿਫ਼ਤਾਰ ਕੀਤੇ ਗਏ।

ਇਹ ਵੀ ਪੜ੍ਹੋ  ਵੱਡੀ ਖ਼ਬਰ; ਪੰਜਾਬ ਵਜਾਰਤ ਨੇ ਲਿਆ ਵੱਡਾ ਫੈਸਲਾ, ਲੈਂਡ ਪੂਲਿੰਗ ਪਾਲਿਸੀ ਨੂੰ ਕੀਤਾ ਡੀ-ਨੋਟੀਫਾਈ

ਇਨ੍ਹਾਂ ਪਾਸੋਂ 30 ਲੈਪਟਾਪ, 159 ਮੋਬਾਈਲ ਫੋਨ, 169 ਸਿਮ ਕਾਰਡ, 127 ਬੈਂਕ ਏ ਟੀ ਐਮ ਕਾਰਡ ਅਤੇ 158 ਬੈਂਕ ਖਾਤੇ ਬਰਾਮਦ ਹੋਏ ਹਨ। ਇਸ ਤੋਂ ਇਲਾਵਾ ਹਨੀ ਟ੍ਰੈਪ ਮਾਮਲੇ ਚ 3 ਦੋਸ਼ੀ ਗ੍ਰਿਫ਼ਤਾਰ ਹੋਏ, ਜਿਨ੍ਹਾਂ ਪਾਸੋਂ ਮਹੱਤਵਪੂਰਣ ਡਿਜ਼ੀਟਲ ਸਬੂਤ ਬਰਾਮਦ ਹੋਏ। ਇਸੇ ਤਰ੍ਹਾਂ ਨਕਲੀ ਭਰਤੀ ਠੱਗੀ ਵਿੱਚ ਰੇਲਵੇ ਵਿਭਾਗ ਵਿੱਚ ਨੌਕਰੀ ਦੇ ਝਾਂਸੇ ਹੇਠ ਲਗਭਗ 25 ਪੀੜਤਾਂ ਨਾਲ ਠੱਗੀ ਕਰਨ ਵਾਲਾ ਮੁੱਖ ਦੋਸ਼ੀ ਗ੍ਰਿਫ਼ਤਾਰ ਕਰਕੇ ਜੇਲ ਭੇਜਿਆ ਗਿਆ। ਇਸ ਤੋਂ ਵੱਖ-ਵੱਖ ਮਾਮਲਿਆਂ ਵਿੱਚ 4,12,97,342/- ਰੁਪਏ ਪੀੜਤਾਂ ਨੂੰ ਵਾਪਸ ਕਰਵਾਏ ਗਏ।ਉਨ੍ਹਾਂ ਦੱਸਿਆ ਕਿ ਡਿਜੀਟਲ ਅਰੈਸਟ ਦਾ ਸ਼ਿਕਾਰ ਹੋ ਚੁੱਕੇ ਵਿਅਕਤੀਆਂ ਦੀ ਬੈਂਕ ਰਾਹੀਂ ਸਮੇਂ ਸਿਰ ਪਹਿਚਾਣ ਕਰਕੇ, ਪੈਸਾ ਟ੍ਰਾਂਸਫਰ ਤੋਂ ਪਹਿਲਾਂ ਹੀ ਦਖਲ ਦੇ ਕੇ ਲਗਭਗ 2 ਕਰੋੜ ਰੁਪਏ ਦੀ ਠੱਗੀ ਰੋਕੀ ਗਈ। ਇਸ ਦੌਰਾਨ ਬੈਂਕ ਮੈਨੇਜਰਾਂ ਨੂੰ ਹਦਾਇਤ ਕੀਤੀ ਗਈ ਕਿ ਕੋਈ ਵੀ ਸ਼ੱਕੀ ਲੈਣ-ਦੇਣ ਹੋਣ ‘ਤੇ ਤੁਰੰਤ ਸਾਈਬਰ ਪੁਲਿਸ ਨੂੰ ਸੂਚਿਤ ਕੀਤਾ ਜਾਵੇ।ਐਸ.ਐਸ.ਪੀ. ਹਰਮਨਦੀਪ ਹਾਂਸ ਨੇ ਕਿਹਾ, “ਇਹ ਕਾਰਵਾਈ ਸਿਰਫ਼ ਅਪਰਾਧੀਆਂ ਦੀ ਗ੍ਰਿਫ਼ਤਾਰੀ ਤੱਕ ਸੀਮਿਤ ਨਹੀਂ, ਸਗੋਂ ਪੰਜਾਬ ਪੁਲਿਸ ਦੀ ਨਾਗਰਿਕਾਂ ਨੂੰ ਸਾਈਬਰ ਅਪਰਾਧਾਂ ਤੋਂ ਬਚਾਉਣ ਲਈ ਅਟੱਲ ਵਚਨਬੱਧਤਾ ਦਾ ਸਪੱਸ਼ਟ ਪ੍ਰਮਾਣ ਹੈ।” ਉਨ੍ਹਾਂ ਕਿਹਾ, “ਸਾਈਬਰ ਅਪਰਾਧੀ ਗਿਰੋਹਾਂ ਦੇ ਨੈੱਟਵਰਕ ਨੂੰ ਤੋੜਨ, ਪੀੜਤਾਂ ਦੇ ਪੈਸੇ ਵਾਪਸ ਲਿਆਉਣ ਅਤੇ ਹਰ ਦੋਸ਼ੀ ਨੂੰ ਕਾਨੂੰਨੀ ਘੇਰੇ ਵਿੱਚ ਲਿਆਉਣ ਲਈ ਜ਼ਿਲ੍ਹਾ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਰਿਜ਼ਨਲ ਸੈਂਟਰ ਬਠਿੰਡਾ ਦੀ MA (Eng) ਦੀ ਵਿਦਿਆਰਥਣ ਨੂੰ 41ਵੇਂ ਕਨਵੋਕੇਸ਼ਨ ‘ਤੇ ਮਿਲਿਆ ਗੋਲਡ ਮੈਡਲ

Bathinda News: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ 41ਵੇਂ ਕਨਵੋਕੇਸ਼ਨ 'ਤੇ...

ਅੰਮ੍ਰਿਤਸਰ ਵਿੱਚ ਨੌਜਵਾਨ ਦਾ ਗੋਲੀਆਂ ਮਾਰ ਕੇ ਕ+ਤ+ਲ

Amritsar News:ਬੀਤੀ ਰਾਤ ਜਿਲਾ ਅੰਮ੍ਰਿਤਸਰ ਦੇ ਪਿੰਡ ਭੁੱਲਰ ਵਿੱਚ...

SSD Girls College ਵੱਲੋਂ ਸਿਹਤ ਸੰਬੰਧੀ ਮੁੱਦਿਆਂ ‘ਤੇ ਇੱਕ ਵਿਸ਼ੇਸ਼ ਗਿਆਨ ਲੈਕਚਰ ਦਾ ਆਯੋਜਨ

Bathinda News: SSD Girls College ਵੱਲੋਂ ਪ੍ਰਿੰਸੀਪਲ ਡਾ. ਨੀਰੂ...

Punjab Police ਨੂੰ ਮਿਲੀ ਵੱਡੀ ਸਫ਼ਲਤਾ; 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲਾਂ ਸਮੇਤ 1 ਕਾਬੂ

👉ਚੰਡੀਗੜ੍ਹ ਭਾਜਪਾ ਦਫ਼ਤਰ 'ਤੇ ਹੋਏ ਗ੍ਰਨੇਡ ਹਮਲੇ ਦੇ ਨਾਲ...