Guru Kashi University (GKU) and Larsen & Toubro (L&T) Edutech ਵੱਲੋਂ ਸਾਈਬਰ ਸੁਰੱਖਿਆ ਅਧਾਰਿਤ ਪ੍ਰੋਗਰਾਮ ਲਾਂਚ

Date:

spot_img

Bathinda News: Guru Kashi University (GKU) and Larsen & Toubro (L&T) Edutech ਵੱਲੋਂ ਉਦਯੋਗਾਂ ਅਤੇ ਵਿੱਦਿਅਕ ਅਦਾਰਿਆਂ ਦੇ ਆਪਸੀ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਸਾਈਬਰ ਸੁਰੱਖਿਆ ਅਧਾਰਿਤ ਬੀ.ਟੈਕ ਅਤੇ ਬੀ.ਸੀ.ਏ. ਪ੍ਰੋਗਰਾਮਾਂ ਦੀ ਰਸਮੀ ਸ਼ੁਰੂਆਤ ਕੀਤੀ ਗਈ। ਇਹ ਪ੍ਰੋਗਰਾਮ ਵਾਈਸ ਚਾਂਸਲਰ (ਜੀ.ਕੇ.ਯੂ.) ਪ੍ਰੋ. (ਡਾ.) ਬਲਰਾਜ ਸਿੰਘ, ਸੀ.ਈ.ਓ (ਐੱਲ.ਐਡ.ਟੀ.) ਐਜ਼ੂਟੇਕ ਐਫ. ਫੈਬੀਨ ਅਤੇ ਪਰੋ. ਵਾਈਸ ਚਾਂਸਲਰ (ਜੀ.ਕੇ.ਯੂ.) ਡਾ. ਪੀਯੂਸ਼ ਵਰਮਾ ਵੱਲੋਂ ਲਾਂਚ ਕੀਤੇ ਗਏ। ਇਸ ਮੌਕੇ ਦੋਹਾਂ ਅਦਾਰਿਆਂ ਦੇ ਉੱਚ ਅਧਿਕਾਰੀ ਅਤੇ ਪਤਵੰਤੇ ਹਾਜ਼ਰ ਸਨ। ਪ੍ਰੋਗਰਾਮਾਂ ਦੀ ਰਸਮੀ ਸ਼ੁਰੂਆਤ ਮੌਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਾਈਸ ਚਾਂਸਲਰ ( ਡਾ.) ਸਿੰਘ ਨੇ ਵਰਸਿਟੀ ਵੱਲੋਂ ਖੋਜ, ਨਵੀਨਤਾ ਅਤੇ ਹੁਨਰ ਅਧਾਰਿਤ ਸਿੱਖਿਆ ਦੇ ਖੇਤਰ ਵਿੱਚ ਕੀਤੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ।

ਇਹ ਵੀ ਪੜ੍ਹੋ ਸਿਵਲ ਸਰਜਨ ਵਲੋਂ ਲੋਕਾਂ ਨੂੰ ‘ਟੀ.ਬੀ. ਮੁਕਤ ਭਾਰਤ’ ਐਪ ਵਰਤਣ ਦੀ ਅਪੀਲ

ਉਹਨਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਉਦਯੋਗਾਂ ਦੀ ਭਾਈਵਾਲਤਾ ਨਾਲ ਵਰਸਿਟੀ ਨੇ ਨਵੇਂ ਕੋਰਸ ਤੇ ਪਾਠਕ੍ਰਮ ਡਿਜ਼ਾਇਨ ਕੀਤੇ ਗਏ ਹਨ। ਜੋ ਕਿ ਵਿਦਿਆਰਥੀਆਂ ਲਈ ਰੁਜ਼ਗਾਰ ਦੇ ਨਵੇਂ ਰਸਤੇ ਖੁੱਲਣਗੇ ਅਤੇ ਉਹਨਾਂ ਦੇਉਜਵੱਲ ਭਵਿੱਖ ਵਿੱਚ ਸਹਾਈ ਹੋਣਗੇ।ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸੀ.ਈ.ਓ. ਫੈਬੀਨ ਨੇ ਸਿੱਖਿਆ ਅਤੇ ਰੁਜ਼ਗਾਰ ਦੇ ਪਾੜੇ ਨੂੰ ਭਰਨ ਲਈ ਉਦਯੋਗਾਂ ਦੀ ਲੋੜ ਅਨੁਸਾਰ ਅਕਾਦਮਿਕ ਪ੍ਰੋਗਰਾਮਾਂ ਦੀ ਮਹੱਤਤਾ ਤੇ ਜ਼ੋਰ ਦਿੱਤਾ। ਉਹਨਾਂ ਕਿਹਾ ਕਿ ਅਜਿਹੀਆਂ ਪਹਿਲ-ਕਦਮੀਆਂ ਵਿਦਿਆਰਥੀਆਂ ਨੂੰ ਉਦਯੋਗਾਂ ਦੇ ਸਪੰਰਕ ਵਿੱਚ ਲਿਆਉਂਦੀਆਂ ਹਨ, ਜੋ ਉਹਨਾਂ ਲਈ ਨਵੀਆਂ ਸੰਭਾਵਨਾਵਾਂ ਪੈਦਾ ਕਰਦੀਆਂ ਹਨ। ਉਹਨਾਂ ਵਿਸ਼ੇਸ਼ ਤੌਰ ਤੇ ਸੈਮੀਕੰਡਕਟਰ, ਰੱਖਿਆ,ਰੇਲਵੇ, ਨਵਿਆਉਣਯੋਗ ਊਰਜਾ ਅਤੇ ਹੋਰ ਉਕਤ ਤਕਨਾਲੋਜੀ ਦੇ ਖੇਤਰ ਵਿੱਚ ਐੱਲ.ਐਂਡ.ਟੀ. ਦੀ ਮੁਹਾਰਤ ਅਤੇ ਮੌਜ਼ੂਦਗੀ ਤੇ ਚਾਨਣਾ ਪਾਇਆ।ਇਸ ਮੌਕੇ ਪਰੋ. ਵਾਈਸ ਚਾਂਸਲਰ ਡਾ.ਵਰਮਾ ਨੇ ਜੀ.ਕੇ.ਯੂ. ਦੀ ਸ਼ਾਨਦਾਰ ਵਿਕਾਸ ਯਾਤਰਾ ਨੂੰ ਸਾਂਝਾ ਕੀਤਾ।

ਇਹ ਵੀ ਪੜ੍ਹੋ D.A.V College ਬਠਿੰਡਾ ਵਿਖੇ ਅੰਤਰਰਾਸ਼ਟਰੀ ਜੈਵਿਕ ਵਿਭਿੰਨਤਾ ਦਿਵਸ ‘ਤੇ ਮਾਹਿਰ ਭਾਸ਼ਣ ਦਾ ਆਯੋਜਨ

ਉਹਨਾਂ ਯੂ.ਜੀ.ਸੀ. ਵੱਲੋਂ ਵਰਸਿਟੀ ਨੂੰ ਮਿਲੀ ਨੈਕ ਗ੍ਰੇਡA++ਮਾਨਤਾ ਦੀ ਗੱਲ ਕਰਦਿਆਂ ਦੱਸਿਆ ਕਿ ਉਦਯੋਗੀ ਭਾਈਵਾਲਾਂ ਦੇ ਸਹਿਯੋਗ ਨਾਲ ਵਰਸਿਟੀ ਵਿਖੇ ਸੈਂਟਰ ਆਫ਼ ਐਕਸੀਲੈਂਸ ਦੀ ਸਥਾਪਨਾ ਕੀਤੀ ਗਈ ਹੈ, ਜੋ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਪ੍ਰਯੋਗਸ਼ਾਲਾਵਾਂ ਵਿੱਚ ਵਿਹਾਰਕ ਗਿਆਨ ਸਿੱਖਣ ਦਾ ਮੌਕਾ ਪ੍ਰਦਾਨ ਕਰਦਾ ਹੈ। ਸਮਾਰੋਹ ਮੌਕੇ ਐੱਲ. ਐਂਡ. ਟੀ. ਐਜ਼ੂਟੇਕ ਦੇ ਉੱਤਰ ਖੇਤਰ ਮੁੱਖੀ ਆਸ਼ੀਸ਼ ਮਿਸ਼ਰਾ ਨੇ ਦੱਸਿਆ ਕਿ ਐਜ਼ੂਟੇਕ ਅਦਾਰਾ ਜੀ.ਕੇ.ਯੂ. ਵਿਖੇ ਆਰਟੀਫ਼ਿਸੀਅਲ ਇੰਟੈਲੀਜੈਂਸ (ਏ.ਆਈ.) ਤੇ ਉੱਚ ਤਕਨੀਕੀ ਖੇਤਰਾਂ ਸੰਬੰਧੀ ਪ੍ਰਯੋਗਸ਼ਾਲਾਵਾਂ ਸਥਾਪਿਤ ਕਰੇਗਾ। ਉਹਨਾਂ ਕਿਹਾ ਕਿ ਲਾਂਚ ਕੀਤੇ ਪ੍ਰੋਗਰਾਮ ਦੋਹੇ ਵਿੱਦਿਅਕ ਅਦਾਰਿਆਂ ਲਈ ਨਵੀਨਤਾਕਾਰੀ ਅਤੇ ਉਦਯੋਗਾਂ ਅਨੁਕੂਲ ਸਿੱਖਿਆ ਦੇ ਖੇਤਰ ਵਿੱਚ ਵਿਕਾਸ ਮੁੱਖੀ ਪਹਿਲ-ਕਦਮੀਆਂ ਹਨ, ਜਿਸ ਸਦਕਾ ਉਦਯੋਗਾਂ ਨੂੰ ਉੱਤਮ ਪੇਸ਼ੇਵਰ ਅਧਿਕਾਰੀ ਮਿਲਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

spot_img

Share post:

Popular

More like this
Related

ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ

👉ਵਿਸਫੋਟ ਕਰਨ ਲਈ ਪੂਰੀ ਤਰ੍ਹਾਂ ਤਿਆਰ ਸੀ ਬਰਾਮਦ ਕੀਤਾ...

ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ

👉ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਵਧਾਈ SAS Nagar...

ਸਿਵਲ ਸਰਜਨ ਵਲੋਂ ਲੋਕਾਂ ਨੂੰ ‘ਟੀ.ਬੀ. ਮੁਕਤ ਭਾਰਤ’ ਐਪ ਵਰਤਣ ਦੀ ਅਪੀਲ

👉ਮੋਬਾਈਲ ’ਤੇ ਮਿਲੇਗੀ ਟੀਬੀ ਸਬੰਧੀ ਹਰ ਜਾਣਕਾਰੀ 👉ਏ.ਆਈ. ਆਧਾਰਤ 'ਖ਼ੁਸ਼ੀ"...