ਚੰਡੀਗੜ੍ਹ, 25 ਫਰਵਰੀ: ਸੂਬੇ ਵਿੱਚ ਸਾਈਬਰ ਵਿੱਤੀ ਧੋਖਾਧੜੀ ਨੂੰ ਰੋਕਣ ਲਈ ਪੁਲਿਸ ਤੇ ਬੈਂਕ ਅਧਿਕਾਰੀਆਂ ਦਰਮਿਆਨ ਤਾਲਮੇਲ ਵਧਾਉਣ ਵਾਸਤੇ, ਪੰਜਾਬ ਪੁਲਿਸ ਦੀ ਸਾਈਬਰ ਕਰਾਈਮ ਡਵੀਜ਼ਨ ਨੇ 1930 ਸਾਈਬਰ ਹੈਲਪਲਾਈਨ ‘ਤੇ ਆਉਣ ਵਾਲੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਬੈਂਕਾਂ ਨੂੰ ਵੱਖਰੇ ਨੋਡਲ ਅਫ਼ਸਰ ਨਿਯੁਕਤ ਕਰਨ ਲਈ ਕਿਹਾ ਹੈ ਤਾਂ ਜੋ ਬੈਂਕ ਖਾਤਿਆਂ ਨੂੰ ਪਹਿਲ ਦੇ ਆਧਾਰ ’ਤੇ ਬਲਾਕ ਕਰਨਾ ਅਤੇ ਸ਼ੱਕੀ ਬੈਂਕ ਖਾਤਿਆਂ ਦੇ ਵੇਰਵੇ ਸਮੇਂ ਸਿਰ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾ ਸਕੇ।ਇਹ ਫੈਸਲਾ ਏਡੀਜੀਪੀ ਸਾਈਬਰ ਕ੍ਰਾਈਮ ਵੀ. ਨੀਰਜਾ ਵੱਲੋਂ ਸੀ.ਐਫ.ਸੀ.ਐਫ.ਆਰ.ਐਮ.ਐਸ. ਪੋਰਟਲ ’ਤੇ ਦਰਜ ਸ਼ਿਕਾਇਤਾਂ ਸਬੰਧੀ ਬੈਂਕਾਂ ਵੱਲੋਂ ਜਵਾਬ ਦੇਣ ਦੇ ਸਮੇਂ ਨੂੰ ਘਟਾਉਣ ਲਈ ਵੱਖ-ਵੱਖ ਬੈਂਕਾਂ ਦੇ ਨੁਮਾਇੰਦਿਆਂ ਨਾਲ ਕੀਤੀ ਗਈ ਤਾਲਮੇਲ ਮੀਟਿੰਗ ਦੌਰਾਨ ਲਿਆ ਗਿਆ।
ਮੁਕਤਸਰ ਪੁਲਿਸ ਵੱਲੋਂ ਖੇਤਾਂ ਵਿੱਚੋਂ ਟਰਾਂਸਫਾਰਮਰ, ਤਾਂਬਾ,ਮੋਟਰਾਂ ਚੋਰੀ ਕਰਨ ਵਾਲੇ ਗਿਰੋਹ ਦੇ 9 ਮੈਂਬਰ ਕਾਬੂ
ਇਸ ਮੀਟਿੰਗ ਵਿੱਚ ਸਟੇਟ ਬੈਂਕ ਆਫ਼ ਇੰਡੀਆ, ਐਚ.ਡੀ.ਐਫ.ਸੀ. ਬੈਂਕ, ਆਈ.ਸੀ.ਆਈ.ਸੀ.ਆਈ. ਬੈਂਕ, ਪੰਜਾਬ ਨੈਸ਼ਨਲ ਬੈਂਕ, ਐਕਸਿਸ ਬੈਂਕ, ਆਰ.ਬੀ.ਐਲ. ਬੈਂਕ, ਯੂਨੀਅਨ ਬੈਂਕ ਆਫ ਇੰਡੀਆ, ਬੈਂਕ ਆਫ ਬੜੌਦਾ, ਯੈੱਸ ਬੈਂਕ, ਇੰਡੀਅਨ ਬੈਂਕ ਅਤੇ ਆਈ.ਡੀ.ਐਫ.ਸੀ. ਫਸਟ ਬੈਂਕ ਸਮੇਤ 11 ਪ੍ਰਮੁੱਖ ਬੈਂਕਾਂ ਦੇ 17 ਅਧਿਕਾਰੀਆਂ ਨੇ ਭਾਗ ਲਿਆ। ਮੀਟਿੰਗ ਵਿੱਚ ਡੀਆਈਜੀ ਸਾਈਬਰ ਕਰਾਈਮ ਨੀਲਾਂਬਰੀ ਜਗਦਲੇ ਅਤੇ ਡੀਐਸਪੀ ਸਾਈਬਰ ਕਰਾਈਮ ਪ੍ਰਭਜੋਤ ਕੌਰ ਵੀ ਹਾਜ਼ਰ ਸਨ। ਦੱਸਣਯੋਗ ਹੈ ਕਿ ਬੈਂਕਾਂ ਦੇ ਅਧਿਕਾਰੀਆਂ ਵੱਲੋਂ ਭੋਲੇ-ਭਾਲੇ ਲੋਕਾਂ ਨੂੰ ਵਿੱਤੀ ਧੋਖਾਧੜੀ ਤੋਂ ਬਚਾਉਣ ਲਈ ਲਾਅ ਇੰਫੋਰਸਮੈਂਟ ਏਜੰਸੀ ਨੂੰ ਪੂਰਾ ਸਹਿਯੋਗ ਦੇਣ ਅਤੇ ਮਾਮਲਿਆਂ ਦੀ ਜਾਂਚ ਦੌਰਾਨ ਮਦਦ ਦਾ ਭਰੋਸਾ ਦਿੱਤਾ ਗਿਆ।