ਚੰਡੀਗੜ੍ਹ, 25 ਸਤੰਬਰ: ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਵੱਲੋਂ ਨਕਲੀ ਖਾਦਾਂ ਦੀ ਸ਼ਰੇਆਮ ਵਿਕਰੀ ਅਤੇ ਡੀ. ਏ. ਪੀ. ਦੀ ਘਾਟ ਸਮੇਤ ਖਾਦਾਂ ਖਰੀਦਣ ਸਮੇਂ ਨੈਨੋ ਖਾਦਾਂ ਅਤੇ ਕੀਟਨਾਸ਼ਕ ਮੱਲੋਜ਼ੋਰੀ ਕਿਸਾਨਾਂ ਦੇ ਗਲ ਮੜ੍ਹਨ ਵਿਰੁੱਧ ਬੁੱਧਵਾਰ ਨੂੰ ਪੰਜਾਬ ਦੇ 16 ਜ਼ਿਲਿ੍ਹਆਂ ਵਿੱਚ 15 ਡੀ ਸੀ ਅਤੇ 2 ਐੱਸ ਡੀ ਐਮ ਸਮੇਤ 17 ਦਫ਼ਤਰਾਂ ਅੱਗੇ ਤਿੰਨ ਘੰਟੇ ਰੋਸ ਪ੍ਰਦਰਸ਼ਨ ਕੀਤੇ ਗਏ। ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਕਿਸਾਨਾਂ ਦੀ ਇਸ ਲੁੱਟ ਖਸੁੱਟ ਨੂੰ ਰੋਕਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂ ਲਿਖਤੀ ਮੰਗ ਪੱਤਰ ਜ਼ਿਲ੍ਹਾ ਅਧਿਕਾਰੀਆਂ ਨੂੰ ਸੌਂਪੇ ਗਏ। ਰੋਸ ਪ੍ਰਦਰਸ਼ਨਾਂ ਵਿੱਚ ਔਰਤਾਂ ਅਤੇ ਨੌਜਵਾਨਾਂ ਸਮੇਤ ਭਾਰੀ ਗਿਣਤੀ ਵਿੱਚ ਕਿਸਾਨਾਂ ਮਜ਼ਦੂਰਾਂ ਨੇ ਸ਼ਿਰਕਤ ਕੀਤੀ।
ਸੀ.ਐਚ.ਸੀ ਗੋਨਿਆਣਾ ਮੰਡੀ ਵਿਖੇ ਨਵੇਂ ਬਣੇ ਡਾਇਲਸਿਸ ਵਾਰਡ ਦੀ ਕੀਤੀ ਸਥਾਪਨਾ
ਵੱਖ ਵੱਖ ਥਾਵਾਂ ’ਤੇ ਸੰਬੋਧਨ ਕਰਨ ਵਾਲੇ ਇਨ੍ਹਾਂ ਆਗੂਆਂ ਤੋਂ ਇਲਾਵਾ ਹੋਰ ਮੁੱਖ ਬੁਲਾਰਿਆਂ ਵਿੱਚ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਰੂਪ ਸਿੰਘ ਛੰਨਾਂ,ਜਨਕ ਸਿੰਘ ਭੁਟਾਲ, ਜਗਤਾਰ ਸਿੰਘ ਕਾਲਾਝਾੜ, ਹਰਦੀਪ ਸਿੰਘ ਟੱਲੇਵਾਲ, ਹਰਿੰਦਰ ਕੌਰ ਬਿੰਦੂ, ਕਮਲਜੀਤ ਕੌਰ ਬਰਨਾਲਾ ਅਤੇ ਕੁਲਦੀਪ ਕੌਰ ਕੁੱਸਾ ਸਮੇਤ ਜ਼ਿਲ੍ਹਾ/ਬਲਾਕ ਆਗੂ ਸ਼ਾਮਲ ਸਨ। ਬੁਲਾਰਿਆਂ ਨੇ ਮੰਗ ਕੀਤੀ ਕਿ ਨਕਲੀ ਖਾਦਾਂ ਦੀ ਸ਼ਰੇਆਮ ਵਿਕਰੀ ਤੁਰੰਤ ਰੋਕੀ ਜਾਵੇ ਅਤੇ ਅਜਿਹਾ ਕੁਕਰਮ ਕਰ ਰਹੀਆਂ ਉਤਪਾਦਕ ਕੰਪਨੀਆਂ ਅਤੇ ਡੀਲਰਾਂ ਵਿਰੁੱਧ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਪ੍ਰਚਲਤ ਖਾਦਾਂ ਦੇ ਨਾਲ ਨੈਨੋ ਖਾਦਾਂ ਅਤੇ ਹੋਰ ਵਾਧੂ ਵਸਤਾਂ ਸਹਿਕਾਰੀ ਸਭਾਵਾਂ ਅਤੇ ਆਮ ਡੀਲਰਾਂ ਵੱਲੋਂ ਮੱਲੋਜ਼ੋਰੀ ਕਿਸਾਨਾਂ ਦੇ ਗਲ ਮੜ੍ਹਨਾ ਤੁਰੰਤ ਬੰਦ ਕੀਤਾ ਜਾਵੇ। ਲੋੜੀਂਦੀਆਂ ਖਾਦਾਂ ਦੀ ਸਪਲਾਈ ਸਾਰੇ ਡੀਲਰਾਂ ਅਤੇ ਸਹਿਕਾਰੀ ਸਭਾਵਾਂ ਰਾਹੀਂ ਮੰਗ ਅਨੁਸਾਰ ਤੁਰੰਤ ਪੂਰੀ ਕਰਨ ਨੂੰ ਯਕੀਨੀ ਬਣਾਇਆ ਜਾਵੇ।
Big news: ਸਿਵਲ ਅਧਿਕਾਰੀਆਂ ਤੋਂ ਬਾਅਦ ਹੁਣ ਸਰਕਾਰ ਵੱਲੋਂ ਪੁਲਿਸ ਵਿਭਾਗ ਵਿਚ ਵੱਡੀ ਰੱਦੋਬਦਲ
ਉਨ੍ਹਾਂ ਨੇ ਦੋਸ਼ ਲਾਇਆ ਕਿ ਖਾਦਾਂ ਦਾ ਬਣਾਉਟੀ ਸੰਕਟ ਖੜ੍ਹਾ ਕਰ ਕੇ ਨਕਲੀ ਖਾਦਾਂ ਦੇ ਉਤਪਾਦਕ ਅਤੇ ਬਲੈਕੀਏ ਆਪ ਦੀ ਮਾਨ ਸਰਕਾਰ ਦੀ ਛਤਰਛਾਇਆ ਹੇਠ ਕਿਸਾਨਾਂ ਦੀ ਅੰਨ੍ਹੀ ਲੁੱਟ ਕਰ ਰਹੇ ਹਨ। ਕਿਸਾਨ ਆਗੂਆਂ ਨੇ ਮੰਡੀਆਂ ਵਿੱਚ ਪਹੁੰਚ ਰਹੇ ਝੋਨੇ ’ਚ ਵੱਧ ਨਮੀ ਵਰਗੀਆਂ ਬੇਲੋੜੀਆਂ ਸ਼ਰਤਾਂ ਲਾ ਕੇ ਖਰੀਦ ਤੋਂ ਭੱਜਣ ਵਿਰੁੱਧ ਵੀ ਸਖ਼ਤ ਤਾੜਨਾ ਕਰਦਿਆਂ ਨਮੀ ਦੀ ਮਾਤਰਾ 21% ਕਰਨ ਦੀ ਮੰਗ ਕੀਤੀ । ਇਸੇ ਤਰ੍ਹਾਂ ਪਰਾਲੀ ਨੂੰ ਸਾੜਨ ਤੋਂ ਬਿਨਾ ਸਾਂਭਣ ਲਈ ਕਿਸਾਨਾਂ ਨੂੰ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਦੀ ਲਟਕਦੀ ਮੰਗ ਮੰਨਣ ਉੱਤੇ ਜ਼ੋਰ ਦਿੱਤਾ ਅਤੇ ਬੋਨਸ ਦੇਣ ਤੋਂ ਬਿਨਾਂ ਹੀ ਪਰਾਲੀ ਸਾੜਨ ਦੇ ਮੁਕੱਦਮੇ/ਜੁਰਮਾਨੇ ਠੋਸਣ ਅਤੇ ਲਾਲ ਐਂਟਰੀਆਂ ਦਾ ਕਿਸਾਨ ਵਿਰੋਧੀ ਸਿਲਸਿਲਾ ਬੰਦ ਕਰਨ ਦੀ ਮੰਗ ਕੀਤੀ।
Share the post "ਨਕਲੀ ਖਾਦਾਂ ਦੀ ਵਿਕਰੀ ਤੇ ਡੀ. ਏ. ਪੀ. ਦੀ ਘਾਟ ਨੂੰ ਲੈ ਕੇ ਕਿਸਾਨ ਜਥੇਬੰਦੀ ਉਗਰਾਹਾ ਨੇ 16 ਜ਼ਿਲਿ੍ਹਆਂ ਵਿੱਚ ਕੀਤੇ ਰੋਸ ਪ੍ਰਦਰਸ਼ਨ"