Thursday, April 16, 2026
spot_img
spot_img

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟਾਂ ਨਾਲ ਵਿਕਟੋਰੀਆ ਕਰਾਸ ਅਤੇ ਮਹਾਂਵੀਰ ਚੱਕਰ ਜੇਤੂ ਜਮਾਦਾਰ ਨੰਦ ਸਿੰਘ ਦੀ ਧੀ ਨੇ ਸਾਂਝੇ ਕੀਤੇ ਪਿਤਾ ਦੀ ਬਹਾਦਰੀ ਦੇ ਕਿੱਸੇ

Date:

spot_img

👉ਭਾਰਤ ਦੇ ਸਰਬ ਉੱਚ ਸਨਮਾਨ ਪ੍ਰਾਪਤ ਸੈਨਿਕ ਦੀ ਧੀ ਨੇ ਕੈਡਿਟਾਂ ਨੂੰ ਜੀਵਨ ਵਿੱਚ ਉੱਚੇ ਟੀਚੇ ਮਿੱਥਣ ਤੇ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਆ
SAS Nagar News:ਪੰਜਾਬ ਸਰਕਾਰ ਦੇ ਐਸ.ਏ.ਐਸ. ਨਗਰ ਵਿਖੇ ਸਥਿਤ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਆਪਣੇ ਕੈਡਿਟਾਂ ਨੂੰ ਪ੍ਰੇਰਿਤ ਕਰਨ ਲਈ ਵਿਕਟੋਰੀਆ ਕਰਾਸ ਅਤੇ ਮਹਾਂਵੀਰ ਚੱਕਰ ਪੁਰਸਕਾਰ ਜੇਤੂ ਜਮਾਦਾਰ ਨੰਦ ਸਿੰਘ ਦੀ ਧੀ ਸ਼੍ਰੀਮਤੀ ਅਮਰਜੀਤ ਕੌਰ ਨਾਲ ਇੱਕ ਪ੍ਰੇਰਣਾਦਾਇਕ ਵਿਚਾਰ-ਵਟਾਂਦਰਾ ਸੈਸ਼ਨ ਕਰਵਾਇਆ ਗਿਆ। ਇਸ ਸੈਸ਼ਨ ਦਾ ਉਦੇਸ਼ ਕੈਡਿਟਾਂ ਨੂੰ ਜਮਾਦਾਰ ਨੰਦ ਸਿੰਘ ਦੀ ਬਹਾਦਰੀ ਅਤੇ ਕੁਰਬਾਨੀ ਦੀ ਵਿਰਾਸਤ ਤੋਂ ਜਾਣੂ ਕਰਵਾਉਣਾ ਅਤੇ ਇਸ ਤੋਂ ਪ੍ਰੇਰਨਾ ਲੈ ਕੇ ਜ਼ਿੰਦਗੀ ਵਿੱਚ ਉੱਚੇ ਟੀਚੇ ਨਿਰਧਾਰਤ ਕਰਨ ਅਤੇ ਉੱਤਮਤਾ ਲਈ ਨਿਰੰਤਰ ਯਤਨ ਕਰਦੇ ਰਹਿਣ ਲਈ ਪ੍ਰੇਰਿਤ ਕਰਨਾ ਸੀ।

ਇਹ ਵੀ ਪੜ੍ਹੋ  40000 ਰੁਪਏ ਦੀ ਰਿਸ਼ਵਤ ਲੈਂਦਾ BDPO ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਜ਼ਿਕਰਯੋਗ ਹੈ ਕਿ ਵਿਕਟੋਰੀਆ ਕਰਾਸ ਅਤੇ ਮਹਾਂਵੀਰ ਚੱਕਰ ਜੇਤੂ ਜਮਾਦਾਰ ਨੰਦ ਸਿੰਘ ਦਾ ਜਨਮ 24 ਸਤੰਬਰ, 1914 ਨੂੰ ਪਿੰਡ ਬਹਾਦਰਪੁਰ (ਮਾਨਸਾ) ਵਿੱਚ ਹੋਇਆ ਸੀ, ਉਨ੍ਹਾਂ ਨੂੰ ਬਹਾਦਰੀ ਅਤੇ ਕੁਰਬਾਨੀ ਲਈ ਸਰਬ- ਉੱਚ ਸਨਮਾਨ ਪ੍ਰਾਪਤ ਭਾਰਤੀ ਸੈਨਿਕ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਨੇ 1 ਸਿੱਖ ਬਟਾਲੀਅਨ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਈਆਂ। ਉਨ੍ਹਾਂ ਨੂੰ ਦੂਜੇ ਵਿਸ਼ਵ ਯੁੱਧ ਵਿੱਚ ਬਤੌਰ ਕਾਰਜਕਾਰੀ ਨਾਇਕ ਅਸਾਧਾਰਨ ਹੌਂਸਲੇ ਲਈ ਵਿਕਟੋਰੀਆ ਕਰਾਸ ਨਾਲ ਸਨਮਾਨਿਤ ਕੀਤਾ ਗਿਆ ਸੀ, ਖਾਸ ਕਰਕੇ ਜਦੋਂ ਉਨ੍ਹਾਂ ਨੇ ਬਰਮਾ ਦੇ ਅਰਾਕਾਨ ਵਿੱਚ ਬਿਲਕੁਲ ਸਿੱਧੀ-ਸਪਾਟ ‘ਇੰਡੀਆ ਹਿੱਲ’ ’ਤੇ ਕਬਜ਼ਾ ਕਰਨ ਦੌਰਾਨ, ਇੱਕ ਜਾਪਾਨੀ ਟਿਕਾਣੇ ਨੂੰ ਤਬਾਹ ਕਰਨ ਵਿੱਚ ਆਪਣੀ ਪਲਟਨ ਦੀ ਅਗਵਾਈ ਕੀਤੀ ਸੀ। ਬਾਅਦ ਵਿੱਚ, 1947-48 ਦੇ ਕਸ਼ਮੀਰ ਯੁੱਧ ਵਿੱਚ, ਉਨ੍ਹਾਂ ਨੇ ਆਪਣੇ ਫੌਜੀਆਂ ਨੂੰ ਇੱਕ ਹਮਲੇ ਤੋਂ ਬਚਾਉਂਦੇ ਹੋਏ ਲਾਸਾਨੀ ਕੁਰਬਾਨੀ ਦਿੱਤੀ ਅਤੇ ਇਸ ਬਹਾਦਰੀ ਲਈ ਮੌਤ ਉਪਰੰਤ ਮਹਾਂਵੀਰ ਚੱਕਰ ਪ੍ਰਾਪਤ ਕੀਤਾ।ਆਪਣੇ ਪਿਤਾ ਦੇ ਸ਼ਾਨਦਾਰ ਫੌਜੀ ਕਰੀਅਰ ਦੇ ਦਿਲੇਰਾਨਾ ਕਿੱਸੇ ਸਾਂਝੇ ਕਰਦਿਆਂ ਸ਼੍ਰੀਮਤੀ ਅਮਰਜੀਤ ਕੌਰ ਨੇ ਜੀਵਨ ਵਿੱਚ ਸਫਲਤਾ ਪ੍ਰਾਪਤ ਕਰਨ ਵਿੱਚ ਦ੍ਰਿੜਤਾ ਅਤੇ ਅਨੁਸ਼ਾਸਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਦੇ ਇੰਸਪੈਕਟਰਾਂ ਨੂੰ ਡੀਐਸਪੀ ਵਜੋਂ ਮਿਲੀ ਤਰੱਕੀ

ਉਨ੍ਹਾਂ ਦੇ ਪ੍ਰੇਰਣਾਦਾਇਕ ਸ਼ਬਦਾਂ ਨੇ ਨੌਜਵਾਨ ਕੈਡਿਟਾਂ ਨੂੰ ਹੋਰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਆ ਅਤੇ ਦੇਸ਼ ਦੀ ਸੇਵਾ ਕਰਨ ਲਈ ਉਨ੍ਹਾਂ ਵਿੱਚ ਦੇਸ਼ ਭਗਤੀ ਅਤੇ ਸਵੈਮਾਣ ਦੀ ਇੱਕ ਨਵੀਂ ਊਰਜਾ ਸੰਚਾਰਿਤ ਕੀਤੀ।ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਅਜੈ ਐਚ ਚੌਹਾਨ ਨੇ ਕਿਹਾ ਕਿ ਜਮਾਦਾਰ ਨੰਦ ਸਿੰਘ ਦੀ ਵਿਰਾਸਤ ਉਨ੍ਹਾਂ ਦੀ ਬੇਬਾਕੀ, ਬਹਾਦਰੀ ਅਤੇ ਨਿਰਸਵਾਰਥਤਾ ਦਾ ਪ੍ਰਮਾਣ ਹੈ। ਸਭ ਤੋਂ ਉੱਚੇ ਸਨਮਾਨ ਪ੍ਰਾਪਤ ਭਾਰਤੀ ਸੈਨਿਕ ਦੇ ਰੂਪ ਵਿੱਚ, ਦੂਜੇ ਵਿਸ਼ਵ ਯੁੱਧ ਅਤੇ 1947-48 ਦੇ ਕਸ਼ਮੀਰ ਯੁੱਧ ਵਿੱਚ ਉਨ੍ਹਾਂ ਦੀ ਬਹਾਦਰੀ ਆਉਣ ਵਾਲੀਆਂ ਨਸਲਾਂ ਨੂੰ ਪ੍ਰੇਰਿਤ ਕਰਦੀ ਰਹੇਗੀ। ਉਨ੍ਹਾਂ ਦੀ ਜੀਵਨ ਦਾਸਤਾਨ ਉਨ੍ਹਾਂ ਦੀ ਅਡੋਲ ਭਾਵਨਾ ਅਤੇ ਫਰਜ਼ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਰਿਜ਼ਨਲ ਸੈਂਟਰ ਬਠਿੰਡਾ ਦੀ MA (Eng) ਦੀ ਵਿਦਿਆਰਥਣ ਨੂੰ 41ਵੇਂ ਕਨਵੋਕੇਸ਼ਨ ‘ਤੇ ਮਿਲਿਆ ਗੋਲਡ ਮੈਡਲ

Bathinda News: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ 41ਵੇਂ ਕਨਵੋਕੇਸ਼ਨ 'ਤੇ...

ਅੰਮ੍ਰਿਤਸਰ ਵਿੱਚ ਨੌਜਵਾਨ ਦਾ ਗੋਲੀਆਂ ਮਾਰ ਕੇ ਕ+ਤ+ਲ

Amritsar News:ਬੀਤੀ ਰਾਤ ਜਿਲਾ ਅੰਮ੍ਰਿਤਸਰ ਦੇ ਪਿੰਡ ਭੁੱਲਰ ਵਿੱਚ...

SSD Girls College ਵੱਲੋਂ ਸਿਹਤ ਸੰਬੰਧੀ ਮੁੱਦਿਆਂ ‘ਤੇ ਇੱਕ ਵਿਸ਼ੇਸ਼ ਗਿਆਨ ਲੈਕਚਰ ਦਾ ਆਯੋਜਨ

Bathinda News: SSD Girls College ਵੱਲੋਂ ਪ੍ਰਿੰਸੀਪਲ ਡਾ. ਨੀਰੂ...

Punjab Police ਨੂੰ ਮਿਲੀ ਵੱਡੀ ਸਫ਼ਲਤਾ; 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲਾਂ ਸਮੇਤ 1 ਕਾਬੂ

👉ਚੰਡੀਗੜ੍ਹ ਭਾਜਪਾ ਦਫ਼ਤਰ 'ਤੇ ਹੋਏ ਗ੍ਰਨੇਡ ਹਮਲੇ ਦੇ ਨਾਲ...