ਬਠਿੰਡਾ, 13 ਜਨਵਰੀ: ਕਾਰਜਕਾਰੀ ਸਿਵਲ ਸਰਜਨ ਡਾ ਰਮਨਦੀਪ ਸਿੰਗਲਾ ਦੀ ਦੇਖ ਰੇਖ ਵਿੱਚ ਪੀ.ਸੀ. ਐਂਡ ਪੀ.ਐਨ.ਡੀ.ਟੀ. ਐਕਟ ਅਧੀਨ ਸਮਾਜ ਸੇਵੀ ਸੰਸਥਾ ਪ੍ਰਭੂ ਸ੍ਰੀ ਰਾਮ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਜੱਚਾ ਬੱਚਾ ਹਸਪਤਾਲ ਵਿਖੇ ਜਿਲ੍ਹਾ ਪੱਧਰੀ ਸਮਾਗਮ ਕੀਤਾ ਗਿਆ ਅਤੇ ਧੀਆਂ ਦੀ ਲੋਹੜੀ ਮਨਾਈ ਗਈ। ਇਸ ਮੌਕੇ ਡਾ ਸੁਖਜਿੰਦਰ ਸਿੰਘ ਗਿੱਲ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ ਊਸ਼ਾ ਗੋਇਲ ਜਿਲ੍ਹਾ ਸਿਹਤ ਅਫ਼ਸਰ, ਡਾ ਪ੍ਰੀਤ ਮਨਿੰਦਰ ਸੀਨੀਅਰ ਮੈਡੀਕਲ ਅਫ਼ਸਰ, ਡਾ ਰਵੀ ਕਾਂਤ, ਡਾ ਅੰਜਲੀ ਬਾਂਸਲ, ਡਾ ਰੀਤਿਕਾ, ਡਾ ਨੀਸ਼ਾ ਅਤੇ ਮਲਕੀਤ ਕੌਰ ਮਾਸ ਮੀਡੀਆ ਅਫ਼ਸਰ, ਨਰਿੰਦਰ ਕੁਮਾਰ ਬੀ.ਸੀ.ਸੀ., ਗਗਨਦੀਪ ਸਿੰਘ ਬੀਈਈ, ਸਮਾਜ ਸੇਵੀ ਸੰਸਥਾ ਪ੍ਰਭੂ ਸ੍ਰੀ ਰਾਮ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਕਮਲ ਰਾਏ ਬਾਂਸ਼ਲ ਨੇ ਸਮੂਲੀਅਤ ਕੀਤੀ।
ਇਹ ਵੀ ਪੜ੍ਹੋ ਵਿਸ਼ਵ ਦਾ ਸਭ ਤੋਂ ਵੱਡਾ ਧਾਰਮਿਕ ਅਤੇ ਸੱਭਿਆਚਾਰਕ ‘ਮਹਾਂ ਕੁੰਭ’ ਦੇ ਮੇਲੇ ਦੀ ਹੋਈ ਅੱਜ ਤੋਂ ਸ਼ੁਰੂਆਤ
ਇਸ ਮੌਕੇ 25 ਨਵ-ਜੰਮੀਆਂ ਬੱਚੀਆਂ ਨੂੰ ਗਿਫ਼ਟ ਦੇ ਕੇ ਸਨਮਾਨਿਤ ਕੀਤਾ ਅਤੇ ਮੁੰਗਫਲੀ ਅਤੇ ਰਿਊੜੀਆਂ ਵੰਡ ਕੇ ਖ਼ੁਸ਼ੀਆਂ ਮਨਾਈਆਂ ਗਈਆਂ। ਮਾਪਿਆਂ ਨੂੰ ਵਧਾਈਆਂ ਦਿੰਦਿਆਂ ਸਿਹਤ ਅਧਿਕਾਰੀਆਂ ਨੇ ਮਾਪਿਆਂ ਨੂੰਅਪੀਲ ਕੀਤੀ ਕਿ ਲੜਕੀਆਂ ਅਤੇ ਲੜਕਿਆਂ ਵਿੱਚ ਕੋਈ ਵੀ ਅੰਤਰ ਨਹੀਂ ਸਮਝਣਾ ਚਾਹੀਦਾ। ਲੜਕੀਆਂ ਦਾ ਪਾਲਣ ਪੋਸ਼ਣ ਅਤੇ ਵਿੱਦਿਆ ਲੜਕਿਆ ਦੇ ਬਰਾਬਰ ਹੀ ਕਰਵਾਉਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਸਿਹਤ ਵਿਭਾਗ ਅਤੇ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਜਿਲ੍ਹਾ ਬਠਿੰਡਾ ਵਿੱਚ ਪਹਿਲਾਂ ਦੇ ਮੁਕਾਬਲੇ ਲੜਕੀਆਂ ਦੀ ਅਨੁਪਾਤ ਵਿੱਚ ਵਾਧਾ ਹੋਇਆ ਹੈ। ਉਹਨਾਂ ਪੀ.ਸੀ.ਪੀ.ਐਨ.ਡੀ.ਟੀ. ਐਕਟ ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਜੇਕਰ ਕੋਈ ਵਿਅਕਤੀ ਟੈਸਟ ਜਾਂ ਬੱਚੀ ਭਰੂਣ ਹੱਤਿਆ ਕਰਨ ਵਾਲੇ, ਕਰਵਾਉਣ ਵਾਲੇ ਜਾਂ ਇਸ ਵਿੱਚ ਸਹਿਯੋਗ ਦੇਣ ਵਾਲੇ ਵਿਅਕਤੀਆਂ ਸਬੰਧੀ ਸੂਚਨਾ ਦਿੰਦਾ ਹੈ ਅਤੇ ਦੋਸ਼ੀ ਪਕੜੇ ਜਾਂਦੇ ਹਨ ਤਾਂ ਪੰਜਾਬ ਸਰਕਾਰ ਵੱਲੋਂ ਸੂਚਨਾ ਦੇਣ ਵਾਲੇ ਨੂੰ ਇੱਕ ਲੱਖ ਰੁਪਏ ਇਨਾਮ ਦਿੱਤਾ ਜਾਂਦਾ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
Share the post "ਜਿਲ੍ਹਾ ਸਿਹਤ ਵਿਭਾਗ ਵੱਲੋਂ ਜੱਚਾ ਬੱਚਾ ਹਸਪਤਾਲ ਵਿਖੇ ਮਨਾਈ ਗਈ ਧੀਆਂ ਦੀ ਲੋਹੜੀ"