WhatsApp Image 2024-06-20 at 13.58.11
web
WhatsApp Image 2024-04-14 at 21.42.31
WhatsApp Image 2024-04-13 at 10.53.44
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-02-26 at 14.41.51
previous arrow
next arrow
Punjabi Khabarsaar
ਐਸ. ਏ. ਐਸ. ਨਗਰ

ਪੰਜਾਬੀ ਕੁੜੀਆਂ ਨੇ ਛੂਹੀਆਂ ਬੁਲੰਦੀਆਂ: ਹੌਲਦਾਰ ਅਤੇ ਪ੍ਰਿੰਸੀਪਲ ਦੀਆਂ ਧੀਆਂ ਭਾਰਤੀ ਹਵਾਈ ਫ਼ੌਜ ਵਿੱਚ ਅਫ਼ਸਰ ਬਣੀਆਂ

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਹਰੂਪ ਕੌਰ ਅਤੇ ਨਿਵੇਦਿਤਾ ਸੈਣੀ ਭਾਰਤੀ ਹਵਾਈ ਸੈਨਾ ਵਿੱਚ ਫ਼ਲਾਇੰਗ ਅਫ਼ਸਰ ਵਜੋਂ ਸ਼ਾਮਲ
ਚੰਡੀਗੜ੍ਹ, 15 ਜੂਨ:ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਐਸ.ਏ.ਐਸ. ਨਗਰ (ਮੋਹਾਲੀ) ਨੇ ਇੱਕ ਵਾਰ ਫੇਰ ਸਫ਼ਲਤਾ ਦੇ ਝੰਡੇ ਗੱਡੇ ਹਨ। ਇਸ ਵੱਕਾਰੀ ਸੰਸਥਾ ਦੀਆਂ ਦੋ ਕੈਡਿਟ ਹਰੂਪ ਕੌਰ ਅਤੇ ਨਿਵੇਦਿਤਾ ਸੈਣੀ ਏਅਰ ਫੋਰਸ ਅਕੈਡਮੀ, ਡੁੰਡੀਗਲ (ਹੈਦਰਾਬਾਦ) ਤੋਂ ਸਫਲਤਾਪੂਰਵਕ ਪਾਸ ਹੋਣ ਉਪਰੰਤ ਅੱਜ ਭਾਰਤੀ ਹਵਾਈ ਸੈਨਾ ਵਿੱਚ ਫ਼ਲਾਇੰਗ ਅਫ਼ਸਰ ਵਜੋਂ ਸ਼ਾਮਲ ਹੋ ਗਈਆਂ ਹਨ। ਪਾਸਿੰਗ ਆਊਟ ਪਰੇਡ ਦਾ ਨਿਰੀਖਣ ਚੀਫ਼ ਆਫ਼ ਏਅਰ ਸਟਾਫ, ਏਅਰ ਚੀਫ਼ ਮਾਰਸ਼ਲ ਵਿਵੇਕ ਰਾਮ ਚੌਧਰੀ, ਪੀ.ਵੀ.ਐਸ.ਐਮ, ਏ.ਵੀ.ਐਸ.ਐਮ, ਵੀ.ਐਮ, ਏ.ਡੀ.ਸੀ. ਵੱਲੋਂ ਕੀਤਾ ਗਿਆ।

ਉਪ ਚੋਣ:ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ’ਚ ਪ੍ਰਵਾਰ ਸਮੇਤ ਲਗਾਉਣਗੇ ਡੇਰਾ

ਪੰਜਾਬ ਪੁਲਿਸ ਐਸ.ਏ.ਐਸ.ਨਗਰ (ਮੋਹਾਲੀ) ਜ਼ਿਲ੍ਹੇ ਵਿੱਚ ਤੈਨਾਤ ਹੈੱਡ ਕਾਂਸਟੇਬਲ ਭਗਵੰਤ ਸਿੰਘ ਦੀ ਧੀ ਫ਼ਲਾਇੰਗ ਅਫ਼ਸਰ ਹਰੂਪ ਕੌਰ ਐਜੂਕੇਸ਼ਨ ਬ੍ਰਾਂਚ ਵਿੱਚ ਸ਼ਾਮਲ ਹੋਵੇਗੀ। ਪਠਾਨਕੋਟ ਜ਼ਿਲ੍ਹੇ ਦੀ ਰਹਿਣ ਵਾਲੀ ਫਲਾਇੰਗ ਅਫ਼ਸਰ ਨਿਵੇਦਿਤਾ ਸੈਣੀ ਦੇ ਪਿਤਾ ਹਰਿੰਦਰ ਸਿੰਘ ਸੈਣੀ ਸਰਕਾਰੀ ਸਕੂਲ ਵਿੱਚ ਪ੍ਰਿੰਸੀਪਲ ਹਨ ਅਤੇ ਨਿਵੇਦਿਤਾ ਹਵਾਈ ਸੈਨਾ ਦੀ ਲਾਜਿਸਟਿਕ ਬ੍ਰਾਂਚ ਵਿਚ ਸ਼ਾਮਲ ਹੋਵੇਗੀ।ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੋਵੇਂ ਕੈਡਿਟਾਂ ਨੂੰ ਉਨ੍ਹਾਂ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਸਫ਼ਲਤਾ ਯਕੀਨੀ ਤੌਰ ’ਤੇ ਪੰਜਾਬ ਦੀਆਂ ਹੋਰ ਧੀਆਂ ਨੂੰ ਵੀ ਰੱਖਿਆ ਸੇਵਾਵਾਂ ਵਿੱਚ ਕਰੀਅਰ ਬਣਾਉਣ ਦੇ ਮੌਕੇ ਤਲਾਸ਼ਣ ਲਈ ਪ੍ਰੇਰਿਤ ਕਰੇਗੀ।

ਐਮ.ਪੀ ਮੀਤ ਹੇਅਰ ਆਪ ਦੇ ਸੰਸਦ ’ਚ ਹੋਣਗੇ ਲੀਡਰ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਕਮਿਸ਼ਨਡ ਅਫਸਰਾਂ ਵਜੋਂ ਰੱਖਿਆ ਸੇਵਾਵਾਂ ਵਿੱਚ ਸ਼ਾਮਲ ਹੋਣ ਦੀਆਂ ਚਾਹਵਾਨ ਸੂਬੇ ਦੀਆਂ ਧੀਆਂ ਦੀਆਂ ਇੱਛਾਵਾਂ ਪੂਰੀਆਂ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪੰਜਾਬ ਸਰਕਾਰ ਨੇ ਜੁਲਾਈ 2023 ਵਿੱਚ ਮਾਈ ਭਾਗੋ ਏ.ਐਫ.ਪੀ.ਆਈ. ਵਿਖੇ ਲੜਕੀਆਂ ਲਈ ਐਨ.ਡੀ.ਏ. ਪ੍ਰੈਪਰੇਟਰੀ ਵਿੰਗ ਦੀ ਸਥਾਪਨਾ ਕੀਤੀ ਸੀ। ਇਸ ਸਮੇਂ ਇਥੇ ਦੂਜੇ ਬੈਚ ਦੀ ਸਿਖਲਾਈ ਚੱਲ ਰਹੀ ਹੈ।ਮਾਈ ਭਾਗੋ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ (ਸੇਵਾ-ਮੁਕਤ) ਨੇ ਦੋਵੇਂ ਕੈਡਿਟਾਂ ਨੂੰ ਫਲਾਇੰਗ ਅਫ਼ਸਰ ਵਜੋਂ ਕਮਿਸ਼ਨਡ ਹੋਣ ’ਤੇ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਇਹ ਪ੍ਰਾਪਤੀ ਸੂਬਾ ਸਰਕਾਰ ਵੱਲੋਂ ਹੋਰ ਲੜਕੀਆਂ ਨੂੰ ਵੱਖ-ਵੱਖ ਹਥਿਆਰਬੰਦ ਸੈਨਾਵਾਂ ਦੀਆਂ ਪ੍ਰੀ-ਕਮਿਸ਼ਨ ਸਿਖਲਾਈ ਅਕੈਡਮੀਆਂ ਵਿੱਚ ਭੇਜਣ ਦੇ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਹੁਲਾਰਾ ਦੇਵੇਗੀ। ਉਨ੍ਹਾਂ ਨੇ ਨਵੇਂ ਕਮਿਸ਼ਨਡ ਅਫ਼ਸਰਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

 

Related posts

ਪੰਜਾਬ ਸਰਕਾਰ ਨੇ ਸਕੂਲਾਂ ਵਿਚ ਛੁੱਟੀਆਂ ਨੂੰ ਲੈ ਕੇ ਕੀਤਾ ਐਲਾਨ

punjabusernewssite

ਪੁਲਿਸ ਹਿਰਾਸਤ ਵਿਚੋਂ ਭੱਜਣ ਦੀ ਕੋਸ਼ਿਸ਼ ਕਰਦਾ ਗੈਂਗਸਟਰ ਗੋਲੀ ਲੱਗਣ ਕਾਰਨ ਹੋਇਆ ਜ਼ਖ਼ਮੀ

punjabusernewssite

ਪੰਜਾਬ ਪੁਲਿਸ ਨੇ ਗਾਇਕ ਵਿਰਕ ਈਸਾਪੁਰੀਆ ਦੇ ਹੋਏ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਈ, ਇੱਕ ਗ੍ਰਿਫ਼ਤਾਰ

punjabusernewssite