Bathinda News: DAV College Bathinda ਵਿਖੇ ਵਿਕਾਸ ਭਾਰਤ ਮੁਹਿੰਮ ਤਹਿਤ ਦੀਵਾਲੀ ਸੁਨੇਹ ਮਿਲਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਦੱਸਣਾ ਅਤੇ ਨੌਜਵਾਨਾਂ ਨੂੰ ਨਸ਼ਾ ਮੁਕਤ, ਸਿਹਤਮੰਦ ਜੀਵਨ ਜੀਣ ਲਈ ਪ੍ਰੇਰਿਤ ਕਰਨਾ ਸੀ। ਇਸੇ ਮੁਹਿੰਮ ਦੇ ਤਹਿਤ ਡੀ.ਵੀ. ਕਾਲਜ ਬਠਿੰਡਾ ਦੇ ਐਨਐਸਐਸ ਵਿਭਾਗ ਅਤੇ ਰੈੱਡ ਰਿਬਨ ਕਲੱਬ ਵੱਲੋਂ ‘ਸੇ ਨੋ ਟੂ ਡ੍ਰਗਸ’ ਵਿਸ਼ੇ ‘ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਪੋਸਟਰਾਂ ਦੇ ਮਾਧਿਅਮ ਰਾਹੀਂ ਨਸ਼ਿਆਂ ਦੇ ਆਦੀ ਹੋਣ ਵਾਲੇ ਲੋਕਾਂ ਦੇ ਸਰੀਰਕ, ਮਾਨਸਿਕ, ਸਮਾਜਿਕ ਅਤੇ ਆਰਥਿਕ ਨੁਕਸਾਨ ਬਾਰੇ ਦੱਸਿਆ।
ਇਹ ਵੀ ਪੜ੍ਹੋ 👉Punjab ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ; ਅੱਧੀ ਦਰਜ਼ਨ ਡਿਪਟੀ ਕਮਿਸ਼ਨਰਾਂ ਸਮੇਤ 131 IAS ਤੇ PCS ਅਫ਼ਸਰ ਬਦਲੇ
ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨੂੰ ਨਸ਼ਿਆਂ ਦਾ ਨਿੱਜੀ ਜੀਵਨ, ਪਰਿਵਾਰ ਅਤੇ ਸਮਾਜ ਨਾਲ ਜੁੜੇ ਬੁਰੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ । ਵਿਦਿਆਰਥੀਆਂ ਨੂੰ ਭਾਰਤ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਆਦਤ ਪਾਉਣ ਲਈ ਕਿਹਾ ਗਿਆ। ਇਸਦੇ ਨਾਲ ਹੀ ਇੱਕ ਜ਼ਿੰਮੇਵਾਰ ਨਾਗਰਿਕ ਬਣਨ ਅਤੇ ਆਪਣੇ ਆਸ-ਪਾਸ ਦੇ ਲੋਕਾਂ ਨੂੰ ਵੀ ਨਸ਼ਿਆਂ ਤੋਂ ਦੂਰ ਰਹਿਣ ਲਈ ਕਿਹਾ ਗਿਆ।
ਇਹ ਵੀ ਪੜ੍ਹੋ 👉Bathinda ਨੂੰ ਮਿਲੇਗੀ ਨਵੀਂ ਪਛਾਣ, ਸ਼ਹਿਰ ਵਿੱਚ ਬਣ ਰਿਹਾ ਆਧੁਨਿਕ ਕਲਾਕ ਟਾਵਰ
ਪ੍ਰਿੰਸੀਪਲ ਡਾ.ਰਾਜੀਵ ਕੁਮਾਰ ਸ਼ਰਮਾ ਨੇ ਕਿਹਾ ਕਿ ਇਹ ਕਾਲਜ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ “ਵਿਕਸਿਤ ਭਾਰਤ ਉਦੇਸ਼ ਮੁਕਤੀ ਮੁਹਿੰਮ” ਦੇ 100 ਹਫ਼ਤੇ ਪੂਰੇ ਹੋਣ ‘ਤੇ “ਦੀਪਾਵਲੀ ਸਨੇਹ ਮਿਲਨ” ਦਾ ਪ੍ਰੋਗਰਾਮ ਦੇਸ਼ ਦੇ 200 ਕਾਲਜਾਂ ਨੂੰ ਦਿੱਤਾ ਗਿਆ, ਜਿਸ ਵਿਚ ਡੀ.ਏ.ਵੀ.ਕਾਲਜ ਬਠਿੰਡਾ ਇੱਕ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ੇ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨ ਜੀਣ ਲਈ ਉਤਸ਼ਾਹਿਤ ਕੀਤਾ। ਉਹਨਾਂ ਐਨਐਸਐਸ ਅਤੇ ਰੈਡ ਰਿਬਨ ਕਲੱਬ ਦੇ ਸੰਯੋਜਕ ਪ੍ਰੋ. ਅਮਿਤ ਕੁਮਾਰ ਸਿੰਗਲਾ, ਡਾ. ਪ੍ਰਭਜੋਤ ਕੌਰ ਅਤੇ ਪ੍ਰੋ.ਰਮਿਲ ਗੁਪਤਾ ਦੇ ਨਸ਼ਾ ਮੁਕਤ ਭਾਰਤ ਅਭਿਆਨ ਦੇ ਤਹਿਤ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













