Bathinda News: DAV College Bathinda ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਆਯੋਜਿਤ ਅੰਤਰ ਕਾਲਜ ਹਾਕੀ ਟੂਰਨਾਮੈਂਟ 6-7 ਦਸੰਬਰ 2025 ਨੂੰ ਕਰਵਾਇਆ। ਟੂਰਨਾਮੈਂਟ ਦਾ ਉਦਘਾਟਨ ਸੇਵਾ ਮੁਕਤ ਪ੍ਰਿੰਸੀਪਲ ਸੁਰਜੀਤ ਸਿੰਘ ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਅਤੇ ਪ੍ਰੋ.ਮਦਨ ਲਾਲ ਨੇ ਕੀਤਾ। 6,ਦਸੰਬਰ ਨੂੰ ਪਹਿਲੇ ਨਾਕ ਆਊਟ ਮੈਚ ਵਿੱਚ ਡੀ.ਏ.ਵੀ ਕਾਲਜ ਬਠਿੰਡਾ ਨੇ ਫਿਜੀਕਲ ਕਾਲਜ ਮਸਤੂਆਣਾ ਸਾਹਿਬ ਨੂੰ 14-0 ਨਾਲ ਹਰਾ ਕੇ ਲੀਗ ਵਿੱਚ ਆਪਣਾ ਸਥਾਨ ਬਣਾਇਆ। ਲੜਕਿਆਂ ਦੇ ਦੂਜੇ ਮੈਚ ਵਿਚ ਬੇਲਾ ਅਤੇ ਸਰਕਾਰੀ ਕਾਲਜ ਅਮਰਗੜ੍ਹ ਵਿਚੋਂ ਬੇਲਾ 3-0 ਨਾਲ ਜੇਤੂ ਰਿਹਾ।
ਇਹ ਵੀ ਪੜ੍ਹੋ ਉੱਘੀ ਅਦਾਕਾਰਾ ਤੇ AAP ਆਗੂ ਸੋਨੀਆ ਮਾਨ ਨੂੰ ਜਾ+ਨੋਂ ਮਾਰਨ ਦੀ ਧਮਕੀ ਦੇਣ ਵਾਲਾ ਪੁਲਿਸ ਵੱਲੋਂ ਕਾਬੂ
ਤੀਜੇ ਮੈਚ ਵਿੱਚ ਡੀ.ਏ.ਵੀ ਕਾਲਜ ਬਠਿੰਡਾ ਨੇ ਖਾਲਸਾ ਕਾਲਜ ਆਨੰਦਪੁਰ ਸਾਹਿਬ ਨੂੰ 7-1 ਦੇ ਫਰਕ ਨਾਲ ਹਰਾਇਆ। ਦਿਨ ਦੇ ਅਗਲੇ ਮੈਚ ਵਿੱਚ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ, ਰੋਪੜ ਅਤੇ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ, ਬਰਨਾਲਾ ਵਿਚੋਂ ਬੇਲਾ ਕਾਲਜ 14 -0 ਦੇ ਫਰਕ ਨਾਲ ਜਿੱਤਿਆ। ਲੜਕੀਆਂ ਦੇ ਮੈਚ ਵਿਚ ਡੀ.ਏ.ਵੀ ਕਾਲਜ ਬਠਿੰਡਾ ਨੇ ਇਨਲਾਈਟਡ ਫਿਜੀਕਲ ਕਾਲਜ ਝੁਨੀਰ ਨੂੰ 15-0 ਦੇ ਫਰਕ ਨਾਲ ਹਰਾਇਆ। ਹਾਕੀ ਕੋਚ ਮੈਡਮ ਮੀਨਾਕਸ਼ੀ ਆਬਜ਼ਰਵਰ ਰਹੇ।
ਇਹ ਵੀ ਪੜ੍ਹੋ ਭਿਆਨਕ ਸੜਕੀ ਹਾਦਸੇ ‘ਚ ਤਿੰਨ ਨੌਜਵਾਨਾਂ ਦੀ ਹੋਈ ਦਰਦਨਾਕ ਮੌ+ਤ
ਕਾਲਜ ਦੇ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਡੀ.ਏ.ਵੀ ਕਾਲਜ ਬਠਿੰਡਾ ਦੀ ਲੜਕੀਆਂ ਦੀ ਟੀਮ ਦੇ ਕੋਚ ਸ੍ਰੀ ਰਾਜਵੰਤ ਸਿੰਘ ਅਤੇ ਲੜਕਿਆਂ ਦੀ ਟੀਮ ਦੇ ਕੋਚ ਸ੍ਰੀ ਅਵਤਾਰ ਸਿੰਘ ਦੀ ਸੁਚੱਜੀ ਅਗਵਾਈ ਕਰਨ ਹਿਤ ਧੰਨਵਾਦ ਕੀਤਾ। ਇਸ ਮੌਕੇ ਉਚੇਚੇ ਤੌਰ ‘ਤੇ ਪਹੁੰਚੀਆਂ ਕਾਲਜ ਦੀਆਂ ਸਾਬਕਾ ਹਾਕੀ ਖਿਡਾਰਨਾਂ ਬੇਅੰਤ ਕੌਰ ਅਤੇ ਕੁਲਵਿੰਦਰ ਕੌਰ ਉਰਫ਼ ਕਾਲੀ ਦਾ ਸਵਾਗਤ ਕੀਤਾ।ਉਨ੍ਹਾਂ ਡੀ.ਏ.ਵੀ ਕਾਲਜ ਬਠਿੰਡਾ ਦੇ ਸਰੀਰਿਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ.ਕੁਲਦੀਪ ਸਿੰਘ,ਪ੍ਰੋ.ਨਿਰਮਲ ਸਿੰਘ, ਪ੍ਰੋ.ਲਵਪ੍ਰੀਤ ਕੌਰ ਅਤੇ ਪ੍ਰੋ.ਅਜੇ ਵਾਲੀਆ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਪੁੱਜੇ ਕੋਚ ਰਾਜੀਵ ਕੁਮਾਰ ਮੋਹੰਤੀ, ਹਾਕੀ ਕੋਚ ਰਣਧੀਰ ਸਿੰਘ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕਰਦੇ ਰਹੇ
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













