Bathinda News:DAV College Bathinda ਦੇ ਖਿਡਾਰੀਆਂ ਨੇ ਅੰਤਰ ਕਾਲਜ ਨੈਸ਼ਨਲ ਸਟਾਈਲ ਕਬੱਡੀ ਟੂਰਨਾਮੈਂਟ ਵਿਚੋਂ ਦੂਜਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਮਾਣ ਵਧਾਇਆ ਹੈ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਆਯੋਜਿਤ ਨੈਸ਼ਨਲ ਸਟਾਈਲ ਕਬੱਡੀ ਟੂਰਨਾਮੈਂਟ 1-3 ਅਕਤੂਬਰ,2025 ਨੂੰ ਜੀ.ਟੀ.ਬੀ ਖਾਲਸਾ ਕਾਲਜ ਆਨੰਦਪੁਰ ਸਾਹਿਬ ਵਿਖੇ ਕਰਵਾਇਆ ਗਿਆ।ਡੀ.ਏ.ਵੀ. ਕਾਲਜ ਬਠਿੰਡਾ ਦੀ ਟੀਮ ਨੇ ਫਿਜੀਕਲ ਐਜੂਕੇਸ਼ਨ ਕਾਲਜ ਝੁਨੀਰ ਦੀ ਟੀਮ ਨੂੰ ਪਹਿਲੇ ਨਾਕ ਆਊਟ ਮੈਚ ਵਿੱਚੋਂ 36-31 ਪੁਆਇੰਟਾਂ ਨਾਲ ਹਰਾ ਕੇ ਲੀਗ ਸਟੇਜ ਵਿੱਚ ਪ੍ਰਵੇਸ਼ ਕੀਤਾ। ਲੀਗ ਸਟੇਜ ਦੇ ਪਹਿਲੇ ਮੈਚ ਵਿੱਚ ਜੀ.ਟੀ.ਬੀ. ਖਾਲਸਾ ਕਾਲਜ ਆਨੰਦਪੁਰ ਸਾਹਿਬ ਨੂੰ 42-37 ਪੁਆਇੰਟਾਂ ਤੇ ਹਰਾਇਆ ਅਤੇ ਦੂਜਾ ਮੈਚ ਸਰਕਾਰੀ ਬਰਜਿੰਦਰਾ ਕਾਲਜ, ਫਰੀਦਕੋਟ ਨੂੰ 32- 09 ਪੁਆਇੰਟਾਂ ਤੇ ਹਰਾ ਕੇ ਦੂਜਾ ਸਥਾਨ ਹਾਸਿਲ ਕੀਤਾ।
ਇਹ ਵੀ ਪੜ੍ਹੋ ਕਾਰ ਨੂੰ ਅੱਗ ਲੱਗਣ ਕਾਰਨ ਬਠਿੰਡਾ ‘ਚ ਪ੍ਰੋਪਰਟੀ ਡੀਲਰ ਨੌਜਵਾਨ ਜਿੰਦਾ ਜਲਿਆ
ਡੀ.ਏ.ਵੀ. ਕਾਲਜ ਬਠਿੰਡਾ ਲਈ ਬਹੁਤ ਖੁਸ਼ੀ ਦੀ ਗੱਲ ਹੈ ਕਿ ਕਾਲਜ ਦੇ ਖਿਡਾਰੀਆਂ ਰਾਹੁਲ, ਕਪਿਲ, ਰਵੀ ਅਤੇ ਰਾਕੇਸ਼ ਨੂੰ ‘ਨੌਰਥ ਜੋਨ’ ਟੂਰਨਾਮੈਂਟ ਲਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਕਬੱਡੀ ਦੀ ਟੀਮ ਲਈ ਚੁਣਿਆ ਗਿਆ।ਕਾਲਜ ਦੇ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਕੁਲਦੀਪ ਸਿੰਘ, ਪ੍ਰੋ. ਨਿਰਮਲ ਸਿੰਘ, ਪ੍ਰੋ. ਲਵਪ੍ਰੀਤ ਕੌਰ ਅਤੇ ਪ੍ਰੋ. ਅਜੇ ਵਾਲੀਆ ਨੂੰ ਵਧਾਈ ਦਿੰਦਿਆਂ ਉਨਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨਾਂ ਨੇ ਕਬੱਡੀ ਕੋਚ ਪ੍ਰੋ. ਮਦਨ ਲਾਲ ਦਾ ਧੰਨਵਾਦ ਕੀਤਾ ਜਿਨਾਂ ਨੇ ਖਿਡਾਰੀਆਂ ਦਾ ਸਹੀ ਮਾਰਗਦਰਸ਼ਨ ਕੀਤਾ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।









