👉ਪੁਲਿਸ ਟੀਮਾਂ ਨੇ 208 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ
👉ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ’ਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਕਰ ਸਕਦੇ ਹਨ ਰਿਪੋਰਟ
👉‘ਯੁੱਧ ਨਸ਼ਿਆਂ ਵਿਰੁੱਧ ’ ਦੇ 631ਵੇਂ ਦਿਨ 100 ਨਸ਼ਾ ਤਸਕਰ ਕਾਬੂ, 6.2 ਕਿਲੋ ਹੈਰੋਇਨ ਬਰਾਮਦ
Chandigarh News: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 306ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਤੇ ਮੈਪ ਕੀਤੇ ਗਏ 581 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ, ਗੌਰਵ ਯਾਦਵ ਦੁਆਰਾ ਕੀਤੀ ਗਈ ਸੀ। ਸੂਬੇ ਦੇ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਤਾਲਮੇਲ ਨਾਲ, ਪੂਰੇ ਸੂਬੇ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 306ਵੇਂ ਦਿਨ, ਪੁਲਿਸ ਟੀਮਾਂ ਨੇ 243 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ ਪੰਜ ਹਥਿਆਰ ਬਰਾਮਦ ਕੀਤੇ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 86,060 ਹੋ ਗਈ ਹੈ।ਇਸ ਤੋਂ ਇਲਾਵਾ 208 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ ਹੈ।
ਇਹ ਵੀ ਪੜ੍ਹੋ 👉Amritsar Police ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ
ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਦੋ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਆਮ ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ’ਤੇ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਸਾਂਝੀ ਕਰ ਸਕਦੇ ਹਨ। ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 631ਵੇਂ ਦਿਨ ਵੀ ਜਾਰੀ ਰੱਖਿਆ। ਅੱਜ 100 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 6.2 ਕਿਲੋ ਹੈਰੋਇਨ, 1 ਕਿਲੋ ਅਫੀਮ, 85 ਕਿਲੋ ਭੁੱਕੀ, 342 ਨਸ਼ੀਲੀਆਂ ਗੋਲੀਆਂ ਅਤੇ 25,500 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਹੀ ਸਿਰਫ਼ 631 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 94577 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 16 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਵਾਸਤੇ ਰਾਜ਼ੀ ਕੀਤਾ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













