ਗੈਂਗਸਟਰਾਂ ‘ਤੇ ਵਾਰ ਦਾ 96ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ‘ਤੇ ਛਾਪੇਮਾਰੀ; 291 ਗ੍ਰਿਫ਼ਤਾਰ

Date:

spot_img

👉ਪੁਲਿਸ ਟੀਮਾਂ ਨੇ 93 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 76 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ
👉ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ
👉ਯੁੱਧ ਨਸ਼ਿਆਂ ਵਿਰੁੱਧ ਦੇ 421ਵੇਂ ਦਿਨ 6.8 ਕਿਲੋਗ੍ਰਾਮ ਹੈਰੋਇਨ ਸਮੇਤ 95 ਨਸ਼ਾ ਤਸਕਰ ਕਾਬੂ
Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 96ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 557 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ।

ਇਹ ਵੀ ਪੜ੍ਹੋ  Bathinda Police ਨੇ 4 ਨਜਾਇਜ ਅਸਲਿਆਂ ਸਮੇਤ 2 ਨੌਜਵਾਨਾਂ ਨੂੰ ਕੀਤਾ ਕਾਬੂ

ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।96ਵੇਂ ਦਿਨ, ਪੁਲਿਸ ਟੀਮਾਂ ਨੇ ਸੱਤ ਹਥਿਆਰਾਂ ਸਮੇਤ 291 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 24,280 ਹੋ ਗਈਆਂ।ਇਸ ਤੋਂ ਇਲਾਵਾ 93 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 76 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 8 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I

ਇਹ ਵੀ ਪੜ੍ਹੋ  Bhawanigarh truck union ਦਾ ਵਿਵਾਦ ਭਖਿਆ; Sangrur Police ਨੇ 10 ਜਣਿਆਂ ਨੂੰ ਕੀਤਾ ਗ੍ਰਿਫਤਾਰ

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 421ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 95 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6.8 ਕਿਲੋ ਹੈਰੋਇਨ ਅਤੇ 306 ਨਸ਼ੀਲੀਆਂ ਗੋਲੀਆਂ/ਕੈਪਸੂਲ ਬਰਾਮਦ ਕੀਤੇ ਗਏ। ਇਸ ਨਾਲ ਸਿਰਫ 421 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 60,898 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 29 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

DGP Gaurav Yadav ਨੇ ਨਵਾਂ ‘ਸਾਂਝ ਸਿਟੀਜ਼ਨ ਪੋਰਟਲ’ ਕੀਤਾ ਲਾਂਚ, ਮਹਿਲਾ ਪੁਲਿਸ ਮੁਲਾਜ਼ਮਾਂ ਲਈ 93 ਈ-ਸਕੂਟਰਾਂ ਨੂੰ ਦਿਖਾਈ ਹਰੀ ਝੰਡੀ

👉ਨਾਗਰਿਕ-ਕੇਂਦ੍ਰਿਤ ਪੋਰਟਲ ਵਿੱਚ ਆਧਾਰ-ਸਮਰੱਥ ਈ-ਕੇਵਾਈਸੀ, ਕਿਊਆਰ-ਪ੍ਰਮਾਣਿਤ ਸਰਟੀਫਿਕੇਟ, ਕਾਰਜ ਰਹਿਤ...