Amritsar News: Amritsar bus stand firing case ;ਬੀਤੇ ਕੱਲ ਨਵਾਂਸ਼ਹਿਰ ਜ਼ਿਲ੍ਹੇ ਦੇ ਬੰਗਾ ਬੱਸ ਸਟੈਂਡ ਵਿਚ ਹੋਈ ਗੋਲੀਬਾਰੀ ਤੋਂ ਬਾਅਦ ਮੰਗਲਵਾਰ ਸਵੇਰੇ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਬੱਸ ਸਟੈਂਡ ਉੱਪਰ ਗੋਲੀਬਾਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਗੋਲੀਬਾਰੀ ਵਿਚ ਕਾਹਲੋ ਟ੍ਰਾਂਸਪੋਰਟ ਕੰਪਨੀ ਦੇ ਮੈਨੇਜ਼ਰ ਮੱਖਣ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਇੱਕ ਦੁਕਾਨਦਾਰ ਵੀ ਜਖ਼ਮੀ ਹੋ ਗਿਆ। ਹਮਲਾਵਾਰ ਦੋ ਛੋਟੀ ਉੱਮਰ ਦੇ ਨੌਜਵਾਨ ਦੱਸੇ ਜਾ ਰਹੇ ਸਨ, ਜਿੰਨ੍ਹਾਂ ਵੱਲੋਂ ਅੱਜ ਸਵੇਰੇ ਕਰੀਬ 10 ਵਜੇਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਏ।
ਇਹ ਵੀ ਪੜ੍ਹੋ ਪੰਜਾਬ ਵਿਧਾਨ ਸਭਾ ਦੇ ਸਪੀਕਰ ਦੀ ਪੰਜਾਬੀਆਂ ਨੂੰ ਅਪੀਲ; ਨਸਲ ਨੂੰ ਬਚਾਉਣ ਲਈ ਵੱਧ ਬੱਚੇ ਪੈਦਾ ਕਰੋਂ!
ਘਟਨਾ ਦਾ ਪਤਾ ਲੱਗਦੇ ਹੀ ਅੰਮ੍ਰਿਤਸਰ ਪੁਲਿਸ ਦੇ ਏਸੀਪੀ ਗਗਨਦੀਪ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਮੌਕੇ ‘ਤੇ ਪੁੱਜੀ ਅਤੇ ਜਾਂਚ ਸ਼ੁਰੂ ਕੀਤੀ। ਹਾਲਾਂਕਿ ਇਸ ਘਟਨਾ ਦੇ ਪਿੱਛੇ ਕਾਰਨਾਂ ਦਾ ਹਾਲੇ ਤੱਕ ਖੁਲਾਸਾ ਨਹੀਂ ਹੋਇਆ ਪ੍ਰੰਤੂ ਕਿਹਾ ਜਾ ਰਿਹਾ ਕਿ ਇਹ ਦੋ ਪ੍ਰਾਈਵੇਟ ਬੱਸਾਂ ਦੇ ਮੁਲਾਜਮਾਂ ਵਿਚਕਾਰ ਪਿਛਲੇ ਸਮੇਂ ਤੋ ਚੱਲ ਰਹੀ ਖਿੱਚੋਤਾਣ ਦਾ ਸਿੱਟਾ ਹੈ। ਫ਼ਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।







