spot_img

DC ਤੇ SSP ਹੋਏ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੇ ਰੂ-ਬ-ਰੂ

Date:

spot_img

👉ਮੁਸ਼ਕਲ ਵੇਲੇ ਘਬਰਾਉਣ ਦੀ ਬਜਾਏ ਪੁਲਸ ਨਾਲ ਸੰਪਰਕ ਕਰਨ ਵਿਦਿਆਰਥੀ
Bathinda News : ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਅਤੇ ਐੱਸ.ਐੱਸ.ਪੀ ਬਠਿੰਡਾ ਸ਼੍ਰੀ ਸੁਹੇਲ ਕਾਸਿਮ ਮੀਰ ਅੱਜ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਦੇ ਰੂ-ਬ-ਰੂ ਹੋਏ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ।ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਵੱਲੋਂ ਨੌਜਵਾਨ ਵਿਦਿਆਰਥੀਆਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਜਾਵੇ ਅਤੇ ਉਨ੍ਹਾਂ ਦਾ ਸਹੀ ਮਾਰਗਦਰਸ਼ਨ ਕੀਤਾ ਜਾ ਸਕੇ।

ਇਹ ਵੀ ਪੜ੍ਹੋ 👉ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਵਿਦਿਆਰਥੀ ਜੀਵਨ ਦੇ ਇਸ ਦੌਰ ‘ਚ ਨੌਜਵਾਨ ਆਪਣੇ ਸੁਨਹਿਰੇ ਭਵਿੱਖ ਦੀ ਨੀਂਹ ਨੂੰ ਮਜ਼ਬੂਤ ਕਰਨ, ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਅਜਿਹੀ ਗਤੀਵਿਧੀ ਜਾਂ ਹਰਕਤ ਦਾ ਹਿੱਸਾ ਨਾ ਬਣਨ, ਜਿਸ ਨਾਲ ਉਨ੍ਹਾਂ ਦੀ ਪੜ੍ਹਾਈ ਜਾਂ ਭਵਿੱਖ ’ਤੇ ਮਾੜਾ ਪ੍ਰਭਾਵ ਪਵੇ। ਮੁਸ਼ਕਲ ਸਮੇਂ ਵਿੱਚ ਚੁੱਪ ਰਹਿਣ ਦੀ ਬਜਾਏ ਆਪਣੇ ਅਧਿਆਪਕਾਂ, ਮਾਪਿਆਂ ਜਾਂ ਪ੍ਰਸ਼ਾਸਨ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਕਿਉਂਕਿ ਸਹੀ ਸਮੇਂ ’ਤੇ ਮਿਲੀ ਸਹਾਇਤਾ ਵਿਦਿਆਰਥੀਆਂ ਨੂੰ ਕਈ ਮੁਸ਼ਕਲਾਂ ਤੋਂ ਬਚਾ ਸਕਦੀ ਹੈ।

ਇਹ ਵੀ ਪੜ੍ਹੋ 👉ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਐਸ.ਐਸ.ਪੀ ਸ਼੍ਰੀ ਸੁਹੇਲ ਕਾਸਿਮ ਮੀਰ ਨੇ ਬੱਚਿਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਚਿਆਂ ਵਿੱਚ ਅਕਸਰ ਆਪਣੇ ਅਧਿਕਾਰਾਂ ਅਤੇ ਪੁਲਿਸ ਦੀ ਮਦਦ ਲੈਣ ਸਬੰਧੀ ਜਾਗਰੂਕਤਾ ਦੀ ਘਾਟ ਹੁੰਦੀ ਹੈ। ਉਨ੍ਹਾਂ ਬੱਚਿਆਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀ ਛੋਟੀ ਜਾਂ ਵੱਡੀ ਘਟਨਾ ਵਾਪਰਨ ’ਤੇ ਘਬਰਾਉਣ ਦੀ ਬਜਾਏ ਤੁਰੰਤ ਪੁਲਸ ਨਾਲ ਸੰਪਰਕ ਕਰਨ। ਉਨ੍ਹਾਂ ਦੱਸਿਆ ਕਿ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ 112 ਨੰਬਰ ’ਤੇ ਕਾਲ ਜਾਂ 7508009080 ਵੱਟਸਅੱਪ ਕਰਕੇ ਪੁਲਿਸ ਦੀ ਮਦਦ ਲਈ ਜਾ ਸਕਦੀ ਹੈ।

ਇਹ ਵੀ ਪੜ੍ਹੋ 👉ਅਮਰੀਕੀ ਏਜੰਸੀ FBI ਨੇ ਗੈਂ/ਗਸ.ਟਰ ਗੋਲਡੀ ਬਰਾੜ ਨੂੰ ਮੋਸਟ ਵਾਂਟੇਡ ਐਲਾਨਿਆਂ; ਰੱਖਿਆ 9 ਕਰੋੜ ਦਾ ਇਨਾਮ

ਇਸ ਤੋਂ ਇਲਾਵਾ ਜੇਕਰ ਬੱਚਿਆਂ ਨਾਲ ਕੋਈ ਛੋਟੀ ਘਟਨਾ ਵੀ ਵਾਪਰਦੀ ਹੈ ਜਾਂ ਉਹ ਆਪਣੇ ਆਪ ਨੂੰ ਕਿਸੇ ਮੁਸ਼ਕਲ ਵਿੱਚ ਮਹਿਸੂਸ ਕਰਦੇ ਹਨ ਤਾਂ ਉਹ ਬੇਝਿਜਕ ਪੁਲਿਸ ਹੈਲਪਲਾਈਨ ’ਤੇ ਸੰਪਰਕ ਕਰਨ।ਇਸ ਮੌਕੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ: ਸੰਜੀਵ ਕੁਮਾਰ ਸ਼ਰਮਾ, ਰਜਿਸਟਰਾਰ ਪ੍ਰੋ: ਪਰਮਜੀਤ ਸਿੰਘ, ਡੀ.ਐੱਸ.ਪੀ. ਗੁਰਪ੍ਰੀਤ ਸਿੰਘ ਅਤੇ ਹੋਰ ਅਫ਼ਸਰ ਆਦਿ ਹਾਜ਼ਰ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

Popular

More like this
Related

ਮਹਿਤਾ ਪਰਿਵਾਰ ਵੱਲੋਂ 5 ਤੋਂ 20 ਅਕਤੂਬਰ ਤੱਕ ‘ਹਨੂਮਾਨ ਅੰਸ਼’ ਫਿਲਮ ਦਾ ਮੁਫ਼ਤ ਪ੍ਰਦਰਸ਼ਨ

👉ਗ੍ਰੀਨ ਸਿਟੀ ਸਕੁਏਅਰ ਸਿਨੇਮਾ ਵਿੱਚ ਰੋਜ਼ਾਨਾ ਦੁਪਹਿਰ 2 ਤੋਂ...

Finance Minister Harpal Singh Cheema ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਭਲਾਈ ਐਸੋਸੀਏਸ਼ਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ

👉ਭਗਵੰਤ ਮਾਨ ਸਰਕਾਰ ਗੱਲਬਾਤ ਰਾਹੀਂ ਮੁਲਾਜ਼ਮਾਂ ਦੇ ਜਾਇਜ਼ ਮਸਲਿਆਂ...