ਜਖਮੀ ਪੁਲਿਸ ਮੁਲਾਜ਼ਮਾਂ ਦੇ ਬਿਆਨਾਂ ਦੇ ਅਧਾਰ ਤੇ ਕੀਤੀ ਜਾਵੇਗੀ ਅਗਲੇ ਕਾਨੂੰਨੀ ਕਾਰਵਾਈ
ਜੇਕਰ ਕਿਸੇ ਕਿਸਾਨ ਨੂੰ ਕੋਈ ਸਮੱਸਿਆ ਹੈ ਤਾਂ ਉਹ ਕਿਸੇ ਸਮੇਂ ਵੀ ਮੇਰੇ ਨਾਲ ਕਰ ਸਕਦਾ ਹੈ ਰਾਬਤਾ
ਬਠਿੰਡਾ 22 ਨਵੰਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਅਤੇ ਜ਼ਿਲ੍ਹਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਨੇ ਭਾਰਤ ਮਾਲਾ ਪ੍ਰੋਜੈਕਟ ਸੰਬੰਧੀ ਜ਼ਮੀਨ ਐਕਵੇਅਰ ਕਰਨ ਦੇ ਮੱਦੇਨਜਰ ਜ਼ਿਲ੍ਹੇ ਦੇ ਪਿੰਡ ਦੁਨੇਵਾਲ ਵਿਖੇ ਅਮਨ-ਕਾਨੂੰਨ ਦੀ ਸਥਿਤੀ ਬਹਾਲ ਰੱਖਣ ਮੌਕੇ ਜਖਮੀ ਹੋਏ ਪੁਲਿਸ ਕਰਮਚਾਰੀਆਂ ਦਾ ਸਥਾਨਕ ਸਿਵਲ ਹਸਪਤਾਲ ਵਿਖੇ ਪਹੁੰਚ ਕੇ ਉਹਨਾਂ ਦਾ ਹਾਲ-ਚਾਲ ਜਾਣਿਆ ਅਤੇ ਉਨਾਂ ਨਾਲ ਵਿਸ਼ੇਸ਼ ਤੌਰ ‘ਤੇ ਗੱਲਬਾਤ ਵੀ ਕੀਤੀ।
ਇਹ ਵੀ ਪੜ੍ਹੋ ਪੰਜਾਬ ’ਚ ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਨੋਟੀਫ਼ਿਕੇਸ਼ਨ ਜਾਰੀ
ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਠਿੰਡਾ ਜ਼ਿਲ੍ਹੇ ਨਾਲ ਸਬੰਧਤ ਭਾਰਤ ਮਾਲਾ ਸੜਕ ਦਾ ਕੁੱਲ ਏਰੀਆ 62.7 ਕਿਲੋਮੀਟਰ ਆਉਂਦਾ ਹੈ। ਜਿਸ ਸਬੰਧੀ ਕਿਸਾਨਾਂ ਦੀ 731 ਕਰੋੜ ਰੁਪਏ ਦੀ ਅਦਾਇਗੀ ਬਣਦੀ ਹੈ। ਜਿਸ ਵਿੱਚੋਂ 693 ਕਰੋੜ ਰੁਪਏ ਸਬੰਧਤ ਕਿਸਾਨਾਂ ਦੇ ਖਾਤੇ ਵਿੱਚ ਪਾਏ ਜਾ ਚੁੱਕੇ ਹਨ ਅਤੇ ਬਾਕੀ ਦੀ ਅਦਾਇਗੀ ਵੀ ਕਿਸਾਨਾਂ ਦੇ ਆਪਣੇ ਕਿਸੇ ਕਾਰਨ ਕਰਕੇ ਨਹੀਂ ਪੈ ਰਹੀ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸੇ ਨੂੰ ਵੀ ਮਾਹੌਲ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ ਮੁੱਖ ਮੰਤਰੀ ਨੇ ਵਰਧਮਾਨ ਸਟੀਲ ਗਰੁੱਪ ਨੂੰ 1750 ਕਰੋੜ ਰੁਪਏ ਦੀ ਲਾਗਤ ਨਾਲ ਪਲਾਂਟ ਸਥਾਪਤ ਕਰਨ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ
ਉਹਨਾਂ ਅੱਗੇ ਦੱਸਿਆ ਕਿ ਜੇਕਰ ਕਿਸੇ ਕਿਸਾਨ ਨੂੰ ਕਿਸੇ ਵੀ ਕਿਸਮ ਦੀ ਕੋਈ ਦਿੱਕਤ ਹੈ ਤਾਂ ਉਹ ਮੇਰੇ ਨਾਲ ਦਫਤਰ ਵਿਖੇ ਆ ਕੇ ਰਾਬਤਾ ਕਰਕੇ ਆਪਣੀ ਸਮੱਸਿਆ ਦੱਸ ਸਕਦਾ ਹੈ ਅਤੇ ਉਸ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ।ਇਸ ਮੌਕੇ ਮੀਡੀਆ ਦੇ ਇੱਕ ਸਵਾਲ ਦੇ ਜਵਾਬ ਵਿੱਚ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਖਮੀ ਪੁਲਿਸ ਮੁਲਾਜ਼ਮਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Share the post "ਦੁੱਨੇਵਾਲਾ ਵਿਵਾਦ:DC ਤੇ SSP ਨੇ ਝੜਪਾਂ ‘ਚ ਜ਼ਖ਼ਮੀ ਹੋਏ ਪੁਲਿਸ ਮੁਲਾਜ਼ਮਾਂ ਦਾ ਸਿਵਲ ਹਸਪਤਾਲ ਪਹੁੰਚ ਕੇ ਜਾਣਿਆ ਹਾਲ"