👉ਪਿੰਡ ਵਿੱਚ ਤਿੰਨ ਪਰਾਲੀ ਸਟੋਰੇਜ ਡੰਪ ਅਤੇ ਪੰਜ ਬੇਲਰ ਮਸ਼ੀਨਾਂ ਪਰਾਲੀ ਪ੍ਰਬੰਧਨ ਵਿੱਚ ਹੋ ਰਹੀਆਂ ਹਨ ਸਹਾਈ
👉ਕਿਸਾਨ ਪਰਾਲੀ ਪ੍ਰਬੰਧਨ ਸਬੰਧੀ ਸਹਾਇਤਾ ਲਈ ਹੈਲਪਲਾਈਨ ਨੰਬਰ 0164-2212525 ‘ਤੇ ਕਰ ਸਕਦੇ ਹਨ ਸੰਪਰਕ
Rampura News:ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਅਤੇ ਐਸਐਸਪੀ ਸ੍ਰੀ ਸੁਹੇਲ ਕਾਸਿਮ ਮੀਰ ਨੇ ਅੱਜ ਪਿੰਡ ਬੱਲੋ ਦਾ ਦੌਰਾ ਕੀਤਾ, ਜਿੱਥੇ ਕਿਸਾਨਾਂ ਵੱਲੋਂ ਬਿਨਾਂ ਅੱਗ ਲਗਾਏ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਕੀਤਾ ਜਾ ਰਿਹਾ ਹੈ।ਇਸ ਮੌਕੇ ਅਧਿਕਾਰੀਆਂ ਨੇ ਕਿਸਾਨ ਸ੍ਰੀ ਗੁਰਲਾਲ ਸਿੰਘ ਪੁੱਤਰ ਸ੍ਰੀ ਇੰਦਰ ਸਿੰਘ ਦੇ ਖੇਤਾਂ ਦਾ ਦੌਰਾ ਕੀਤਾ, ਜੋ ਪਿਛਲੇ ਦੋ ਸਾਲਾਂ ਤੋਂ ਆਪਣੇ 60 ਏਕੜ ਰਕਬੇ ਵਿੱਚ ਬਿਨਾਂ ਅੱਗ ਲਗਾਏ ਪਰਾਲੀ ਦਾ ਪ੍ਰਬੰਧਨ ਕਰ ਰਹੇ ਹਨ।ਕਿਸਾਨ ਗੁਰਲਾਲ ਸਿੰਘ ਨੇ ਦੱਸਿਆ ਕਿ ਬੇਲਰ ਮਸ਼ੀਨਾਂ ਦੀ ਮਦਦ ਨਾਲ ਉਨ੍ਹਾਂ ਨੇ ਆਪਣੇ ਸਾਰੇ ਖੇਤ ਚੋਂ ਪਰਾਲੀ ਚੁਕਵਾਈ ਹੈ। ਖੇਤਾਂ ਵਿੱਚੋਂ ਪਰਾਲੀ ਦੀਆਂ ਗੱਠਾਂ ਬਣਾ ਕੇ ਪਿੰਡ ਦੇ ਡੰਪ ਵਿੱਚ ਭੇਜਣ ਤੋਂ ਬਾਅਦ ਹੁਣ ਉਹ ਸੁਪਰ ਸੀਡਰ ਦੀ ਮਦਦ ਨਾਲ ਕਣਕ ਦੀ ਬਿਜਾਈ ਕਰਨਗੇ।
ਇਹ ਵੀ ਪੜ੍ਹੋ 👉Bathinda ‘ਚ ਲਾਪਰਵਾਹ PRTC ਡਰਾਈਵਰ ਨੇ ਸਾਬਕਾ ਫ਼ੌਜੀ ਦੇ ਘਰ ਦਾ ਬੁਝਾਇਆ ਚਿਰਾਗ..
ਸ਼੍ਰੀ ਧੀਮਾਨ ਨੇ ਕਿਹਾ ਕਿ ਪਿੰਡ ਦੇ ਕਿਸਾਨਾਂ ਨੇ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਕੇ ਆਪਣੀ ਸਮਰੱਥਾ ਦਾ ਪ੍ਰਗਟਾਵਾ ਹੀ ਨਹੀਂ ਕੀਤਾ, ਸਗੋਂ ਪਰਾਲੀ ਦੀਆਂ ਗੱਠਾਂ ਨੂੰ ਸਟੋਰ ਕਰਕੇ ਹੋਰਨਾਂ ਕਿਸਾਨਾਂ ਲਈ ਵੀ ਰਾਹਦਸੇਰਾ ਬਣੇ। ਉਨ੍ਹਾਂ ਦੱਸਿਆ ਕਿ ਪਿੰਡ ਵਿੱਚ ਪਰਾਲੀ ਦੀਆਂ ਗੱਠਾਂ ਦੇ ਭੰਡਾਰਨ ਲਈ ਤਿੰਨ ਡੰਪ ਬਣਾਏ ਗਏ ਹਨ। ਪਿੰਡ ਵਿੱਚ ਹੀ ਭੰਡਾਰਨ ਦੇ ਢੁਕਵੇਂ ਪ੍ਰਬੰਧ ਹੋਣ ਕਾਰਨ ਬੇਲਰ ਮਸ਼ੀਨਾਂ ਨੂੰ ਪਰਾਲੀ ਦੀ ਢੋਆ-ਢੁਆਈ ‘ਤੇ ਵੱਡਾ ਖਰਚ ਨਹੀਂ ਕਰਨਾ ਪੈਂਦਾ।ਡਿਪਟੀ ਕਮਿਸ਼ਨਰ ਨੇ ਹੋਰਨਾਂ ਨੌਜਵਾਨ ਕਿਸਾਨਾਂ ਨੂੰ ਵੀ ਗੁਰਲਾਲ ਸਿੰਘ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਸਹਾਇਤਾ ਲਈ ਵਿਸ਼ੇਸ਼ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਕਿਸਾਨ ਪਰਾਲੀ ਪ੍ਰਬੰਧਨ ਨਾਲ ਸਬੰਧਤ ਮਸ਼ੀਨਰੀ ਜਿਵੇਂ ਬੇਲਰ, ਸੁਪਰ ਸੀਡਰ ਆਦਿ ਦੀ ਸਹਾਇਤਾ ਲੈਣ ਲਈ ਹੈਲਪਲਾਈਨ ਨੰਬਰ 0164-2212525 ‘ਤੇ ਸੰਪਰਕ ਕਰ ਸਕਦੇ ਹਨ।
ਇਹ ਵੀ ਪੜ੍ਹੋ 👉25 ਹਜਾਰ ਰੁਪਏ ਦੀ ਰਿਸ਼ਵਤ ਲੈਂਦਾ ਛੋਟਾ ਥਾਣੇਦਾਰ ਵਿਜੀਲੈਂਸ ਨੇ ਰੰਗੇ ਹੱਥੀ ਚੁੱਕਿਆ
ਐਸਐਸਪੀ ਸ੍ਰੀ ਸੁਹੇਲ ਕਾਸਿਮ ਮੀਰ ਨੇ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੀਆਂ ਟੀਮਾਂ ਵੱਲੋਂ ਪਿੰਡਾਂ ਵਿੱਚ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਅਤੇ ਇਸ ਦਾ ਇਨ-ਸੀਟੂ ਤੇ ਐਕਸ-ਸੀਟੂ ਤਰੀਕਿਆਂ ਨਾਲ ਪ੍ਰਬੰਧਨ ਕਰਨ।ਇਸ ਮੌਕੇ ਐਸਡੀਐਮ ਮੌੜ ਸ੍ਰੀ ਗੁਰਜਿੰਦਰ ਸਿੰਘ, ਮੈਡਮ ਜੋਤੀ ਵਾਲੀਆ ਪੀ ਸੀ ਐੱਸ, ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਵਿਗਿਆਨੀ ਸ੍ਰੀ ਅਭਿਸ਼ੇਕ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ, ਐਸਐਚਓ ਸਦਰ ਰਾਮਪੁਰਾ ਬਲਜੀਤ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




