ਪਰਾਲੀ ਪ੍ਰਬੰਧਨ ਦੇ ਮੱਦੇਨਜ਼ਰ ਡੀਸੀ ਅਤੇ ਐਸਐਸਪੀ ਨੇ ਕੀਤਾ ਦੌਰਾ

0
67
+1

ਪਿੰਡ ਗਿੱਲ ਪੱਤੀ, ਹਰਰਾਏਪੁਰ, ਭੋਖੜਾ ਅਤੇ ਗੋਬਿੰਦਪੁਰਾ ਦੇ ਖੇਤਾਂ ਦਾ ਲਿਆ ਜਾਇਜ਼ਾ
ਬਠਿੰਡਾ, 30 ਅਕਤੂਬਰ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਤੇ ਐਸਐਸਪੀ ਮੈਡਮ ਅਮਨੀਤ ਕੌਂਡਲ ਵਲੋਂ ਜ਼ਿਲ੍ਹੇ ਦੇ ਪਿੰਡ ਗਿੱਲ ਪੱਤੀ, ਹਰਰਾਏਪੁਰ, ਭੋਖੜਾ ਅਤੇ ਗੋਬਿੰਦਪੁਰਾ ਦੇ ਖੇਤਾਂ ਦਾ ਦੌਰਾ ਕਰਦਿਆਂ ਝੋਨੇ ਦੀ ਪਰਾਲੀ ਪ੍ਰਬੰਧਨ ਦਾ ਵੀ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਅਪੀਲ ਕੀਤੀ ਕਿ ਪਰਾਲੀ ਪ੍ਰਬੰਧਨ ਲਈ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਅਪੀਲ ਕੀਤੀ ਕਿ

ਇਹ ਵੀ ਪੜ੍ਹੋ  ‘ਆਪ’ ਦੇ ਕੇਂਦਰੀ ਆਗੂ ਮਨੀਸ਼ ਸਿਸੋਦੀਆ ਵਲੋਂ ਸਪੀਕਰ ਸੰਧਵਾਂ ਦਾ ਗਰਮਜੋਸ਼ੀ ਨਾਲ ਸੁਆਗਤ

ਉਹ ਵਾਤਾਵਰਣ ਦੀ ਸ਼ੁੱਧਤਾ ਨੂੰ ਮੁੱਖ ਰੱਖਦਿਆਂ ਉਹ ਝੋਨੇ ਦੀ ਪਰਾਲੀ ਅਤੇ ਉਸਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਗੋਂ ਪਰਾਲੀ ਅਤੇ ਇਸ ਦੀ ਰਹਿੰਦ-ਖੂੰਹਦ ਦਾ ਆਧੁਨਿਕ ਮਸ਼ੀਨਰੀ ਨਾਲ ਨਿਪਟਾਰਾ ਕੀਤਾ ਜਾਵੇ।ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੌਰੇ ਦੌਰਾਨ ਕਿਸਾਨਾਂ ਨੂੰ ਉਨਤ ਕਿਸਾਨ ਐਪ ਉਨ੍ਹਾਂ ਦੇ ਮੋਬਾਇਲਾਂ ਉਪਰ ਡਾਊਨਲੋਡ ਕਰਨ ਬਾਰੇ ਜਾਣੂੰ ਕਰਵਾਉਂਦਿਆਂ ਕਿਹਾ ਕਿ ਇਸ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ।ਇਸ ਦੌਰਾਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਤੇ ਐਸ.ਐਸ.ਪੀ. ਮੈਡਮ ਅਮਨੀਤ ਕੌਂਡਲ ਨੇ ਖੇਤਾਂ ਵਿਚ ਬੇਲਰ ਚਾਲਕਾਂ ਨਾਲ ਵੀ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਪ੍ਰੇਰਿਤ ਅਤੇ ਉਤਸ਼ਾਹਤ ਕੀਤਾ।

 

+1

LEAVE A REPLY

Please enter your comment!
Please enter your name here