Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਬਠਿੰਡਾ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਫੀਸ ਰੈਗੂਲੇਟਰੀ ਅਥਾਰਟੀ ਦੇ ਮੱਦੇਨਜ਼ਰ ਕੀਤੀ ਮੀਟਿੰਗ

10 Views

ਸਿੱਖਿਆ ਵਿਭਾਗ ਦੇ ਅਧਿਕਾਰੀਆਂ ਤੇ ਪ੍ਰਾਈਵੇਟ ਸਕੂਲਾਂ ਦੇ ਨੁਮਾਇੰਦਿਆਂ ਨੂੰ ਦਿੱਤੇ ਲੋੜੀਂਦੇ ਦਿਸ਼ਾ-ਨਿਰਦੇਸ਼
ਬਠਿੰਡਾ, 14 ਮਾਰਚ (ਸੁਖਜਿੰਦਰ ਮਾਨ) : ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਜ਼ਿਲ੍ਹਾ ਪ੍ਰਬੰਧੀਕ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਫੀਸ ਰੈਗੂਲੇਟਰੀ ਅਥਾਰਟੀ ਦੀ ਮੀਟਿੰਗ ਹੋਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਪ੍ਰਾਈਵੇਟ ਸਕੂਲਾਂ ਦੇ ਨੁਮਾਇੰਦਿਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜਸਪ੍ਰੀਤ ਸਿੰਘ ਨੇ ਜ਼ਿਲ੍ਹੇ ਦੇ ਪ੍ਰਾਈਵੇਟ ਸਕੂਲਾਂ ਦੇ ਨੁਮਾਇੰਦਿਆਂ ਨੂੰ ਰੈਗੂਲੇਸ਼ਨ ਆਫ਼ ਫੀਸ ਆਫ਼ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਲ ਐਕਟ 2019, ਰੂਲਾਂ ਅਤੇ ਸਿੱਖਿਆ ਵਿਭਾਗ ਵਲੋਂ ਪ੍ਰਾਈਵੇਟ ਸਕੂਲਾਂ ਲਈ ਪ੍ਰਾਪਤ ਹੋਈਆਂ ਹਦਾਇਤਾਂ ਯਕੀਨੀ ਬਣਾਉਣ ਲਈ ਆਦੇਸ਼ ਦਿੱਤੇ।

ਬਠਿੰਡਾ ’ਚ ਢਾਈ ਕਰੋੜ ਦੀ ਲਾਗਤ ਨਾਲ ਬਣੇਗੀ ਬਾਇਓ ਫਰਟੀਲਾਈਜ਼ਰ ਲੈਬ, ਖੇਤੀਬਾੜੀ ਮੰਤਰੀ ਖੁੱਡੀਆਂ ਨੇ ਰੱਖਿਆ ਨੀਂਹ ਪੱਥਰ

ਉਨ੍ਹਾਂ ਜ਼ਿਲ੍ਹੇ ਦੇ ਪ੍ਰਾਈਵੇਟ ਸਕੂਲਾਂ ਖਿਲਾਫ ਪ੍ਰਾਪਤ ਹੁੰਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ, ਪ੍ਰਾਈਵੇਟ ਸਕੂਲਾਂ ਵੱਲੋਂ ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਣਏਡਿਡ ਐਜੂਕੇਸ਼ਨਲ ਇੰਸਟੀਚਿਊਟ ਐਕਟ ਅਤੇ ਰੂਲਜ਼ ਦੀ ਪਾਲਣਾ ਨਾ ਕਰਨ ਬਾਰੇ, ਆਉਂਦੇ ਵਿਦਿਅਕ ਸਾਲ 2024-25 ਦੌਰਾਨ ਸਕੂਲਾਂ ਵੱਲੋਂ ਕਿਤਾਬਾਂ, ਫੀਸਾਂ ਅਤੇ ਵਰਤੀਆਂ ਸਬੰਧੀ ਫੀਸ ਰੈਗੂਲੇਟਰੀ ਐਕਟ/ਰੂਲਜ਼ ਅਤੇ ਵਿਭਾਗ ਦੀਆਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ ਸਬੰਧੀ ਅਤੇ ਸੇਫ ਸਕੂਲ ਵਾਹਨ ਪਾਲਿਸੀ ਆਦਿ ਵਿਸ਼ਿਆਂ ਤੇ ਵਿਸਥਾਰਪੂਰਵਕ ਚਰਚਾ ਵੀ ਕੀਤੀ ਗਈ।ਇਸ ਮੌਕੇ ਐਸਡੀਐਮ ਤਲਵੰਡੀ ਸਾਬੋ ਹਰਜਿੰਦਰ ਸਿੰਘ ਜੱਸਲ, ਸਿੱਖਿਆ ਵਿਭਾਗ ਅਧਿਕਾਰੀਆਂ ਤੋਂ ਇਲਾਵਾ ਜ਼ਿਲ੍ਹੇ ਅਧੀਨ ਆਉਂਦੇ ਵੱਖ-ਵੱਖ ਪ੍ਰਾਈਵੇਟ ਸਕੂਲਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

 

Related posts

ਪੰਜਾਬ ਨੈਸ਼ਨਲ ਬੈਂਕ ਦਾ ਮਨਾਇਆ 129ਵਾਂ ਸੰਸਥਾਪਨਾ ਦਿਵਸ

punjabusernewssite

ਭੁੱਚੋ ਹਲਕੇ ਦੇ ਆਪ ਆਗੂਆ ਦੀ ਜਲੰਧਰ ਜ਼ਿੰਮਨੀ ਚੋਣ ਦੌਰਾਨ ਵੀਡੀਓ ਵਾਇਰਲ ਬਣੀ ਚਰਚਾ ਦਾ ਵਿਸ਼ਾ

punjabusernewssite

ਬਠਿੰਡਾ ’ਚ ਮਹਿਲਾ ਦਿਵਸ ਨੂੰ ਸਮਰਪਿਤ ਸਮਾਗਮ ਦਾ ਆਯੋਜਨ

punjabusernewssite