Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਬਠਿੰਡਾ

ਡਿਪਟੀ ਕਮਿਸ਼ਨਰ ਨੇ ਸਮੈਮ ਸਕੀਮ ਸਬੰਧੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

61 Views

ਬਠਿੰਡਾ, 8 ਨਵੰਬਰ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵਲੋਂ ਸਬ ਮਿਸ਼ਨ ਆਨ ਐਗਰੀਕਲਚਰ ਮੈਕੇਨਾਈਜੇਸ਼ਨ (ਸਮੈਮ) ਸਕੀਮ ਸਾਲ 2024-25 ਅਧੀਨ ਵੱਖ-ਵੱਖ ਖੇਤੀ ਮਸ਼ੀਨਰੀ ’ਤੇ ਸਬਸਿਡੀ ਦੇਣ ਲਈ ਪ੍ਰਾਪਤ ਹੋਈਆਂ ਆਨਲਾਈਨ ਅਰਜ਼ੀਆਂ ’ਚੋਂ ਕੰਪਿਊਟਰਾਈਜ਼ਡ ਰਾਹੀਂ ਲਾਭਪਾਤਰੀਆਂ ਦੀ ਸੀਨੀਆਰਤਾ ਸੂਚੀ ਬਨਾਉਣ ਸਬੰਧੀ ਖੇਤੀਬਾੜੀ ਅਧੀਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਤੀ ਮਸ਼ੀਨਰੀ ’ਤੇ ਸਬਸਿਡੀ ਦੇਣ ਲਈ ਖੇਤੀਬਾੜੀ ਵਿਭਾਗ ਦੇ ਆਨਲਾਈਨ agrimachinerypb.com ਪੋਰਟਲ ਤੋਂ ਡਾਊਨਲੋਡ ਕੀਤੀਆਂ ਨਿੱਜੀ ਕਿਸਾਨ (ਜਰਨਲ ਅਤੇ ਐਸਸੀ) ਅਤੇ ਸੀਐਚਸੀ (ਜਰਨਲ ਅਤੇ ਐਸਸੀ) ਦੀਆਂ ਕੁੱਲ 510 ਦਰਖਾਸਤਾਂ ਪ੍ਰਾਪਤ ਹੋਈਆਂ ਹਨ।

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਤੇ ਲਿਫਟਿੰਗ ਦਾ ਕੰਮ ਨਿਰਵਿਘਨ ਜਾਰੀ : ਸ਼ੌਕਤ ਅਹਿਮਦ ਪਰੇ

ਡਿਪਟੀ ਕਮਿਸ਼ਨਰ ਨੇ ਅੱਗੇ ਹੋਰ ਦੱਸਿਆ ਕਿ ਸਕੀਮ ਦੀਆਂ ਹਦਾਇਤਾਂ ਅਨੁਸਾਰ ਨਿੱਜੀ ਕਿਸਾਨ ਲਾਭਪਾਤਰੀ ਨੂੰ ਕੇਵਲ ਇੱਕ ਮਸ਼ੀਨ ਹੀ ਸਬਸਿਡੀ ’ਤੇ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਹੋਰ ਦੱਸਿਆ ਕਿ ਜਨਰਲ ਕੈਟਾਗਰੀ ਦੇ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਜਨਰਲ ਕੈਟਾਗਰੀ ਵਿੱਚ ਹੀ ਵਿਚਾਰਦੇ ਹੋਏ 40 ਫੀਸਦੀ ਸਬਸਿਡੀ ਦਿੱਤੀ ਜਾਵੇਗੀ, ਕਿਉਂਕਿ ਇਸ ਕੈਟਾਗਰੀ ਦੇ ਕਿਸਾਨਾਂ ਦੀ ਵੈਰੀਫਿਕੇਸ਼ਨ ਕੇਬਲ ਉਨ੍ਹਾਂ ਵੱਲੋਂ ਭਰੇ ਗਏ ਫਾਰਮਾਂ ਦੇ ਆਧਾਰ ’ਤੇ ਹੀ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਵਿਭਾਗ ਦੀਆਂ ਹਦਾਇਤਾਂ ਨੂੰ ਸਾਰੇ ਛੋਟੇ ਤੇ ਸੀਮਾਂਤ ਕਿਸਾਨਾਂ ਦੀ ਕੈਟਾਗਰੀ ਦੇ ਕਿਸਾਨਾਂ ਤੋਂ ਇਹ ਹਲਫੀਆ ਬਿਆਨ ਲਿਆ ਜਾਵੇਗਾ ਕਿ ਉਨ੍ਹਾਂ ਦੀ ਖੇਤੀ ਦੀ ਜ਼ਮੀਨ ਦੀ ਮਲਕੀਅਤ ਪੰਜ ਏਕੜ ਤੋਂ ਘੱਟ ਹੈ ਅਤੇ ਕਿਸੇ ਵੀ ਸਮੇਂ ਜੇਕਰ ਇਸ ਤੋਂ ਅਲੱਗ ਤੱਤ ਸਾਹਮਣੇ ਆਉਂਦਾ ਹੈ ਤਾਂ ਵਾਧੂ ਲਈ ਸਬਸਿਡੀ ਤੇ ਵਿਆਜ਼ ਸਮੇਤ ਵਿਭਾਗ ਨੂੰ ਵਾਪਸ ਕਰਨ ਦੇ ਪਾਬੰਦ ਹੋਣਗੇ।

ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਅ ਲਈ 18 ਦਿਨਾਂ ਦੇ ਅੰਦਰ 48 ਫ਼ੀਸਦੀ ਤੋਂ ਵੱਧ ਪਸ਼ੂਆਂ ਦਾ ਟੀਕਾਕਰਨ ਕੀਤਾ: ਗੁਰਮੀਤ ਸਿੰਘ ਖੁੱਡੀਆਂ

ਉਨ੍ਹਾਂ ਕਿਹਾ ਕਿ ਜੇਕਰ ਕੋਈ ਕਿਸਾਨ ਦੀ ਇਸ ਕੈਟਾਗਰੀ ਦਾ ਸਬੂਤ ਦੇ ਕੇ ਵੱਧ ਸਬਸਿਡੀ ਦੀ ਮੰਗ ਕਰੇਗਾ ਤਾਂ ਉਸ ਪਾਸੋਂ ਇਸ ਸਬੰਧੀ ਹਲਫੀਆ ਬਿਆਨ ਲੈ ਕੇ ਉਸ ਦਾ ਕੇਸ 50 ਫੀਸਦੀ ਸਬਸਿਡੀ ਲਈ ਵਿਚਾਰਿਆ ਜਾਵੇਗਾ।ਇਸ ਮੌਕੇ ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਸਕੀਮ ਦਾ ਸਾਰਾ ਕੰਮ ਪੂਰੇ ਪਾਰਦਰਸ਼ੀ ਤਰੀਕੇ ਨਾਲ ਕਰਨਾ ਲਾਜ਼ਮੀ ਬਣਾਇਆ ਜਾਵੇ ਅਤੇ ਸਮੇਂ ਸਿਰ ਸਬਸਿਡੀ ਜਾਰੀ ਕਰਨੀ ਯਕੀਨੀ ਬਣਾਈ ਜਾਵੇ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ ਜਗਸੀਰ ਸਿੰਘ, ਸਹਾਇਕ ਖੇਤੀਬਾੜੀ ਇੰਜੀਨੀਅਰ ਗੁਰਜੀਤ ਵਿਰਕ ਤੋਂ ਇਲਾਵਾ ਹੋਰ ਆਗਾਂਹ ਵਧੂ ਕਿਸਾਨ ਆਦਿ ਹਾਜ਼ਰ ਸਨ।

 

Related posts

ਬਠਿੰਡਾ ’ਚ ਵਾਪਰੇ ਭਿਆਨਕ ਹਾਦਸੇ ਵਿਚ ਤਿੰਨ ਦੀ ਮੌਤ, ਕਈ ਜਖ਼ਮੀ

punjabusernewssite

ਦੁਸ਼ਹਿਰੇ ਵਾਲੇ ਦਿਨ ਵੀ ਖੁੱਲ੍ਹਣਗੇ ਸੇਵਾ ਕੇਂਦਰ : ਡਿਪਟੀ ਕਮਿਸ਼ਨਰ

punjabusernewssite

ਮੁੱਖ ਮੰਤਰੀ ਚੰਨੀ ਨੇ ਖ਼ੁਸਬਾਜ ਜਟਾਣਾ ਦੇ ਹੱਕ ’ਚ ਕੀਤੀ ਪ੍ਰਭਾਵਸ਼ਾਲੀ ਰੈਲੀ

punjabusernewssite