Punjabi Khabarsaar
ਬਠਿੰਡਾ

ਡਿਪਟੀ ਕਮਿਸ਼ਨਰ ਨੇ ਬਰਸਾਤੀ ਮੌਸਮ ਦੇ ਮੱਦੇਨਜ਼ਰ ਆਗਾਊਂ ਤਿਆਰੀਆਂ ਸਬੰਧੀ ਕੀਤੀ ਸਮੀਖਿਆ ਮੀਟਿੰਗ

ਬਠਿੰਡਾ, 25 ਜੂਨ : ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਸ਼ਹਿਰੀ ਵਿਕਾਸ ਕਾਰਜਾਂ ਦੇ ਨਾਲ-ਨਾਲ ਆਗਾਮੀ ਬਰਸਾਤੀ ਮੌਸਮ ਦੇ ਮੱਦੇਨਜ਼ਰ ਕੀਤੇ ਜਾਣ ਵਾਲੇ ਅਗਾਊਂ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਆਗਾਮੀ ਬਰਸਾਤੀ ਮੌਸਮ ਦੇ ਮੱਦੇਨਜ਼ਰ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਨਗਰ ਨਿਗਮ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸ਼ਹਿਰ ਅੰਦਰ ਲਗਾਤਾਰ ਫ਼ਾਗਿੰਗ ਕਰਨੀ ਯਕੀਨੀ ਬਣਾਈ ਜਾਵੇ।

ਨਿਗਮ ਦੇ ਜਨਰਲ ਹਾਊਸ ਦੀ ਮੀਟਿੰਗ ’ਚ ਸੀਵਰੇਜ ਦੀ ਸਮੱਸਿਆ ਨੂੰ ਲੈ ਕੇ ਕੌਂਸਲਰਾਂ ਵਿੱਚ ਫੁੱਟਿਆਂ ਗੁੱਸਾ

ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਆਗਾਮੀ ਬਰਸਾਤੀ ਮੌਸਮ ਦੇ ਮੱਦੇਨਜ਼ਰ ਸੀਵਰੇਜ ਦੀ ਸਾਫ਼-ਸਫਾਈ ਕਰਨੀ ਲਾਜ਼ਮੀ ਬਣਾਈ ਜਾਵੇ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਕੋਲੋਂ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਵੀ ਬਾਰੀਕੀ ਨਾਲ ਪੁਛਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਵਾਇਆ ਜਾਵੇ।ਇਸ ਮੌਕੇ ਕਮਿਸ਼ਨਰ ਨਗਰ ਨਿਗਮ ਰਾਹੁਲ, ੲੈਡੀਸੀ (ਜਨਰਲ) ਲਤੀਫ਼ ਅਹਿਮਦ, ਏਡੀਸੀ (ਵਿਕਾਸ) ਮੈਡਮ ਲਵਜੀਤ ਕਲਸੀ, ਐਸਡੀਐਮ ਤਲਵੰਡੀ ਸਾਬੋ ਹਰਜਿੰਦਰ ਸਿੰਘ ਜੱਸਲ, ਐਸਡੀਐਮ ਬਠਿੰਡਾ ਮੈਡਮ ਇਨਾਯਤ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਂਇੰਦੇ ਆਦਿ ਹਾਜ਼ਰ ਸਨ।

 

Related posts

ਰਣਜੀਤ ਸੰਧੂ ਬਣੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਤੇ ਲਖਵਿੰਦਰ ਲੱਖੀ ਜ਼ਿਲ੍ਹਾ ਪ੍ਰਧਾਨ

punjabusernewssite

ਡੀਸੀ ਨੇ ਜ਼ਿਲ੍ਹੇ ਅੰਦਰ ਨਸ਼ਿਆਂ ਦੀ ਰੋਕਥਾਮ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

punjabusernewssite

ਵਿਧਾਨ ਸਭਾ ਬਾਰੇ ਮੁੱਖ ਮੰਤਰੀ ਦੇ ਬਿਆਨ ਤੇ ਅਕਾਲੀ ਦਲ ਨੇ ਚੁੱਕੇ ਸਵਾਲ

punjabusernewssite