ਸ੍ਰੀ ਮੁਕਤਸਰ ਸਾਹਿਬ, 6 ਨਵੰਬਰ: ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਨੇ ਵਿਸ਼ਵ ਪੱਧਰ ’ਤੇ ਹੋਏ ਵਾਟਰ ਸਪੋਰਟਸ ਡਰੈਗਨ ਬੋਟ ਮੁਕਾਬਲੇ ਵਿੱਚ ਤੀਜਾ ਸਥਾਨ ਪ੍ਰਾਪਤ ਕਰਨ ਵਾਲੀ ਖਿਡਾਰਨ ਜਸਵਿੰਦਰ ਕੌਰ ਔਲਖ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਅਤੇ ਹੌਸਲਾ ਅਫਜਾਈ ਕੀਤੀ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜਸਵਿੰਦਰ ਕੌਰ ਨੂੰ ਖੇਡਾਂ ਵਿੱਚ ਹੋਰ ਵੱਡੀਆਂ ਪ੍ਰਾਪਤੀਆਂ ਲਈ ਪ੍ਰੇਰਿਤ ਕੀਤਾ ਅਤੇ ਨਾਲ ਹੀ ਖਿਡਾਰਨ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ।
ਇਹ ਵੀ ਪੜ੍ਹੋਪੰਜਾਬ ਵਿੱਚ 25 ਨਵੰਬਰ ਤੋਂ ਸ਼ੁਰੂ ਹੋਵੇਗੀ ਗੰਨੇ ਦੀ ਪਿੜਾਈ
ਵਧੇਰੇ ਜਾਣਕਾਰੀ ਦਿੰਦਿਆਂ ਜਿਲ੍ਹਾ ਖੇਡ ਅਫਸਰ ਸ੍ਰੀਮਤੀ ਅਨਿੰਦਰਵੀਰ ਕੌਰ ਨੇ ਦੱਸਿਆ ਕਿ ਇਹ ਮੁਕਾਬਲੇ 23 ਅਕਤੂਬਰ 2024 ਤੋ 27 ਅਕਤੂਬਰ 2024 ਤੱਕ ਚੀਨ ਦੇਸ਼ ਦੇ ਯਾਈਚਨ ਸਹਿਰ ਵਿਖੇ ਆਯੋਜਿਤ ਕਰਵਾਏ ਗਏ ਸਨ।ਇਸ ਖੇਡ ਨਾਲ ਸਬੰਧਤ ਕੁੱਲ 12 ਟੀਮਾਂ ਸਨ, ਜਿਨ੍ਹਾ ਵਿਚੋਂ ਔਰਤਾਂ ਦੀਆਂ 8 ਟੀਮਾਂ ਸਨ।ਇਨ੍ਹਾਂ ਮੁਕਾਬਲਿਆਂ ਵਿੱਚ ਭਾਰਤ ਦੇ ਡੀ / 10 ਔਰਤਾਂ (500 ਮੀਟਰ ਵਿੱਚ) ਭਾਰਤ ਦੀ ਟੀਮ ਨੇ ਬਰਾਊਜ਼ ਮੈਡਲ ਜਿੱਤ ਕੇ ਦੇਸ਼ ਦਾ ਨਾਮ ਰੋਸ਼ਨ ਕੀਤਾ।





