ਬਠਿੰਡਾ, 20 ਜੂਨ : ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਅੱਜ ਅਚਨਚੇਤੀ ਦਫਤਰ ਆਰਟੀਏ, ਸੇਵਾ ਤੇ ਫ਼ਰਦ ਕੇਂਦਰਾਂ ਦੇ ਦੌਰਾ ਕਰਕੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਸਮੂਹ ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵਲੋਂ ਚਲਾਈਆਂ ਜਾਣ ਵਾਲੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਆਉਣ ਵਾਲੇ ਕਿਸੇ ਵੀ ਲਾਭਪਾਤਰੀ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਾ ਆਉਣ ਦਿੱਤੀ ਜਾਵੇ।
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਠ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ
ਉਨ੍ਹਾਂ ਸੇਵਾ ਕੇਂਦਰ ਦੇ ਇੰਚਾਰਜ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੇਵਾ ਕੇਂਦਰ ਵਿਖੇ ਲਾਭਪਾਤਰੀਆਂ ਨੂੰ ਮੁਹੱਈਆਂ ਕਰਵਾਈਆਂ ਜਾਣ ਵਾਲੀਆਂ ਸੇਵਾਵਾਂ ਦੇ ਫਲੈਕਸ ਬੋਰਡ ਸਮੇਤ ਫ਼ੀਸ ਲਿਸਟ ਢੁੱਕਵੀਆਂ ਥਾਵਾਂ ’ਤੇ ਲਗਾਉਣੇ ਯਕੀਨੀ ਬਣਾਏ ਜਾਣ ਤਾਂ ਜੋ ਕਿਸੇ ਵੀ ਲਾਭਪਾਤਰੀ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਾ ਆਵੇ।ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਫ਼ਰਦ ਕੇਦਰ ਦਾ ਦੌਰਾ ਕਰਕੇ ਜਾਇਜ਼ਾ ਲਿਆ।
ਅੰਮ੍ਰਿਤਸਰ ਪੁਲਿਸ ਵੱਲੋਂ ਸਰਹੱਦ ਪਾਰੋ ਹਥਿਆਰਾਂ ਤੇ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫ਼ਾਸ, 8 ਕਾਬੂ
ਉਨ੍ਹਾਂ ਇਹ ਵੀ ਕਿਹਾ ਕਿ ਫ਼ਰਦ ਕੇਂਦਰ ਅੰਦਰ ਟੋਕਨ ਸਿਸਟਮ ਮਸ਼ੀਨ ਲਗਵਾਉਣੀ ਯਕੀਨੀ ਬਣਾਈ ਜਾਵੇ। ਜਸਪ੍ਰੀਤ ਸਿੰਘ ਨੇ ਆਰਟੀਏ ਦਫਤਰ ਦਾ ਵੀ ਦੌਰਾ ਕਰਕੇ ਜਾਇਜ਼ਾ ਲਿਆ ਤੇ ਉਥੋਂ ਦੇ ਰਿਕਾਰਡ ਰੂਮ ਦੀ ਚੈਕਿੰਗ ਵੀ ਕੀਤੀ। ਇਸ ਮੌਕੇ ਡੀਐਸਐਮ ਲਵਨੀਤ ਅਤੇ ਡੀਐਮ ਸੇਵਾ ਕੇਦਰ ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
Share the post "ਡਿਪਟੀ ਕਮਿਸ਼ਨਰ ਨੇ ਆਰਟੀਏ, ਸੇਵਾ ਤੇ ਫ਼ਰਦ ਕੇਂਦਰਾਂ ਦਾ ਅਚਨਚੇਤੀ ਦੌਰਾ ਕਰਕੇ ਲਿਆ ਜਾਇਜ਼ਾ"