18 ਤੋਂ ਘੱਟ ਉਮਰ ਦਾ ਬੱਚਾ ਡਰਾਈਵਿੰਗ ਕਰਦਾ ਪਾਇਆ ਗਿਆ ਤਾਂ ਉਸ ਦੇ ਮਾਪਿਆ ਖਿਲਾਫ ਹੋਵੇਗੀ ਕਾਰਵਾਈ
ਬਠਿੰਡਾ, 12 ਅਪ੍ਰੈਲ : ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਸਕੂਲੀ ਬੱਸਾਂ ਚ ਸਫ਼ਰ ਕਰਦੇ ਬੱਚਿਆਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਦੀਆ ਸਾਰੀਆਂ ਸਕੂਲੀ ਬੱਸਾਂ ਦੀ ਚੈਕਿੰਗ ਕਰਨਾ ਲਾਜ਼ਮੀ ਬਣਾਉਣ ਦੇ ਆਦੇਸ਼ ਦਿੱਤੇ ਹਨ। ਇੱਥੇ ਜਾਰੀ ਇੱਕ ਬਿਆਨ ਰਾਹੀਂ ਸਰਕਾਰੀ ਬੁਲਾਰੇ ਨੇ ਦਸਿਆ ਕਿ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਮੁਤਾਬਕ ਹਰ ਸਕੂਲੀ ਬੱਸ ਕੋਲ ਫਿਟਨੈਸ ਸਰਟੀਫ਼ਿਕੇਟ ਹੋਣਾ ਲਾਜ਼ਮੀ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬੱਸ ਵਿੱਚ ਉਸਦੀ ਰਜਿਸਟਰਡ ਸੀਟਿੰਗ ਕਪੈਸਟੀ ਤੋਂ ਵੱਧ ਬੱਚੇ ਨਾ ਬਿਠਾਏ ਹੋਣ।
ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ’ਤੇ ਰੋਕ
ਬੱਸ ਵਿੱਚ ਸਪੀਡ ਗੋਵਰਨਰ ਚਾਲੂ ਹਾਲਤ ਵਿੱਚ ਲੱਗਿਆ ਹੋਵੇ। ਬੱਸਾਂ ਦੇ ਡਰਾਈਵਰ ਕੋਲ ਵੈਲਿਡ ਲਾਇਸੰਸ ਹੋਣਾ ਲਾਜ਼ਮੀ ਹੋਵੇ। ਉਨ੍ਹਾਂ ਇਹ ਵੀ ਕਿਹਾ ਕਿ ਸੇਫ਼ ਸਕੂਲ ਵਾਹਨ ਸਕੀਮ ਦੀ ਇੰਨ-ਬਿਨ ਪਾਲਣਾ ਕਰਨਾ ਵੀ ਯਕੀਨੀ ਬਣਾਇਆ ਜਾਵੇ। ਇਸਤੋਂ ਇਲਾਵਾ ਜੇਕਰ ਕੋਈ 18 ਤੋਂ ਘੱਟ ਉਮਰ ਦਾ ਬੱਚਾ ਸਕੂਲੀ ਵਹੀਕਲ ਦੀ ਡਰਾਈਵਿੰਗ ਕਰਦਾ ਪਾਇਆ ਗਿਆ ਤਾਂ ਉਸ ਦੇ ਮਾਪਿਆ ਖਿਲਾਫ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨਾ ਇਹ ਵੀ ਕਿਹਾ ਕਿ ਕਿਸੇ ਸਕੂਲ ਬੱਸ ਵਿੱਚ ਉਕਤ ਨੁਕਤਿਆਂ ਦੀ ਉਲੰਘਣਾ ਪਾਈ ਗਈ ਤਾਂ ਸਬੰਧਤ ਸਕੂਲ ਅਤੇ ਬੱਸ ਮਾਲਕ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Share the post "ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਬੱਚਿਆਂ ਦੀ ਜਾਨ-ਮਾਲ ਦੀ ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹੇ ਦੀਆ ਸਾਰੀਆਂ ਸਕੂਲੀ ਬੱਸਾਂ ਦੀ ਚੈਕਿੰਗ ਦੇ ਹੁਕਮ"