ਤਲਵੰਡੀ ਸਾਬੋ (ਬਠਿੰਡਾ), 26 ਅਗਸਤ : ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਅੱਜ ਇੱਥੇ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਐਡੀਸ਼ਨਲ ਮੈਨੇਜਰ ਭਾਈ ਗੁਰਦੇਵ ਸਿੰਘ ਅਤੇ ਹੈਡ ਗ੍ਰੰਥੀ ਭਾਈ ਗੁਰਜੰਟ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।ਇਸ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਜਿਥੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਉਥੇ ਹੀ ਗੁਰੂ ਕੀ ਨਗਰੀ ਤਖਤ ਸ਼੍ਰੀ ਦਮਦਮਾ ਸਾਹਿਬ ਨਾਲ ਜੁੜੀ ਇਤਿਹਾਸਕ ਪ੍ਰਦਰਸ਼ਨੀ ਦੇ ਦਰਸ਼ਨ ਕੀਤੇ।
ਇਹ ਵੀ ਪੜ੍ਹੋ ਤਾਮਿਲਨਾਡੂ ਦੀ ‘ਮੁੱਖ ਮੰਤਰੀ ਬਰੇਕਫਾਸਟ ਸਕੀਮ’ ਨੂੰ ਪੰਜਾਬ ਵਿੱਚ ਲਾਗੂ ਕਰਨ ਦੀ ਸੰਭਾਵਨਾ ਲੱਭਾਂਗੇ: ਮੁੱਖ ਮੰਤਰੀ ਭਗਵੰਤ ਮਾਨ
ਇਸ ਮੌਕੇ ਉਨ੍ਹਾਂ ਗੁਰੂਦੁਆਰਾ ਸਾਹਿਬ ਦੇ ਸਮੁੱਚੇ ਇਤਿਹਾਸ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੂੰ ਐਡੀਸ਼ਨਲ ਮੈਨੇਜਰ ਭਾਈ ਗੁਰਦੇਵ ਸਿੰਘ ਅਤੇ ਹੈਡ ਗ੍ਰੰਥੀ ਭਾਈ ਗੁਰਜੰਟ ਸਿੰਘ ਵੱਲੋਂ ਸਿਰੋਪਾਓ ਤੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਦਾ ਮਾਡਲ ਵੀ ਭੇਂਟ ਕੀਤਾ ਗਿਆ।ਇਸ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਸਿੰਘ ਸਾਹਿਬ ਜਥੇਦਾਰ ਬਾਬਾ ਟੇਕ ਸਿੰਘ ਧਨੋਲਾ ਦੀ ਰਿਹਾਇਸ਼ ਵਿਖੇ ਉਨ੍ਹਾਂ ਨਾਲ ਵਿਸ਼ੇਸ਼ ਤੌਰ ‘ਤੇ ਮੁਲਾਕਾਤ ਵੀ ਕੀਤੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













