spot_img

ਡਿਪਟੀ ਕਮਿਸ਼ਨਰ ਨੇ ਸਾਰਾਗੜ੍ਹੀ ਦਿਵਸ ਮੌਕੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

Date:

spot_img

ਫ਼ਿਰੋਜ਼ਪੁਰ, 6 ਸਤੰਬਰ: 12 ਸਤੰਬਰ 2024 ਨੂੰ ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਫ਼ਿਰੋਜ਼ਪੁਰ ਛਾਉਣੀ ਵਿਖੇ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ਵਿੱਚ ਰਾਜ ਪੱਧਰੀ ਸਮਾਗਮ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਦੌਰਾਨ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਧਾਰਮਿਕ ਸਮਾਗਮ ਦਾ ਆਯੋਜਨ ਹੋਵੇਗਾ ਜਿਸ ਵਿਚ ਭਾਰਤੀ ਫ਼ੌਜ ਦੇ ਅਧਿਕਾਰੀਆਂ, ਸਿਵਲ ਅਤੇ ਪੁਲੀਸ ਅਧਿਕਾਰੀਆਂ, ਸ਼ਹੀਦਾਂ ਦੇ ਪਰਿਵਾਰਿਕ ਮੈਂਬਰਾਂ ਸਮੇਤ ਵੱਡੀ ਗਿਣਤੀ ਵਿਚ ਸ਼ਰਧਾਲੂ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਸਾਰਾਗੜ੍ਹੀ ਦੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਕੀਤਾ।

ਹੁਣ ਮਨਪ੍ਰੀਤ ਬਾਦਲ ਤੇ ਲੰਗਾਹ ਨੇ ਵੀ ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਦਿੱਤਾ ਸਪੱਸ਼ਟੀਕਰਨ

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਬੰਧਿਤ ਵਿਭਾਗਾਂ ਦੇ ਅਧਕਾਰੀਆਂ ਨੂੰ ਸਮਾਗਮ ਤੋਂ ਦੋ ਦਿਨ ਪਹਿਲਾਂ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਜਾਣ। ਉਨ੍ਹਾਂ ਕਿਹਾ ਕਿ ਸਮਾਗਮ ਵਾਲੇ ਸਥਾਨ ਦੀ ਸਾਫ-ਸਫਾਈ, ਪੇਂਟ ਤੇ ਮੁਰੰਮਤ, ਅਸਥਾਈ ਪਖਾਨਿਆਂ ਦਾ ਪ੍ਰਬੰਧ, ਮੈਡੀਕਲ ਸਹੂਲਤਾਂ, ਟਰੈਫਿਕ ਕੰਟਰੋਲ, ਬਿਜਲੀ ਸਪਲਾਈ, ਪਾਣੀ ਅਤੇ ਲੰਗਰ ਆਦਿ ਦੇ ਪੁਖਤਾ ਪ੍ਰਬੰਧ ਕਰ ਲੈਣ। ਉਨ੍ਹਾਂ ਕਿਹਾ ਕਿ ਸਬੰਧਿਤ ਅਧਿਕਾਰੀ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਤੇ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਸਹਾਇਕ ਕਮਿਸ਼ਨਰ ਸੂਰਜ ਕੁਮਾਰ, ਸਕੱਤਰ ਰੈੱਡ ਕਰਾਸ ਅਸੋਕ ਬਹਿਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

spot_img

Share post:

Popular

More like this
Related

“All Is Well” ਕਹਿਣ ਵਾਲੀ ਸਾਬਕਾ ਮਹਿਲਾ SHO ਨੌਕਰੀਓ ਬਰਖਾਸਤ

Moga News : ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ...

FM Harpal Singh Cheema ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

 👉ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ...