Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਬਠਿੰਡਾ

ਡਿਪਟੀ ਕਸਿਮਨਰ ਨੇ ਜਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜ਼ਾਂ ’ਚ ਦੀ ਪ੍ਰਗਤੀ ਦਾ ਲਿਆ ਜਾਇਜ਼ਾ

214 Views

ਵਿਕਾਸ ਦੇ ਕਾਰਜਾਂ ਚ ਅਣਗਹਿਲੀ ਤੇ ਦੇਰੀ ਨਹੀਂ ਹੋਵੇਗੀ ਬਰਦਾਸ਼ਤ : ਡਿਪਟੀ ਕਮਿਸ਼ਨਰ
ਬਠਿੰਡਾ, 20 ਫਰਵਰੀ : ਜ਼ਿਲ੍ਹੇ ਅਧੀਨ ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਸਬੰਧੀ ਅੱਜ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਸਥਾਨਕ ਜ਼ਿਲ੍ਹਾ ਪਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੌਕੇ ਵਿਧਾਇਕ ਬਠਿੰਡਾ ਸ਼ਹਿਰੀ ਜਗਰੂਪ ਸਿੰਘ ਗਿੱਲ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਮਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਵਿਕਾਸ ਕੰਮਾਂ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਇਨ੍ਹਾਂ ਚ ਦੇਰੀ ਤੇ ਅਣਗਹਿਲੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਜੋ ਵਿਕਾਸ ਕਾਰਜ ਮੁਕੰਮਲ ਹੋ ਚੁੱਕੇ ਹਨ, ਉਨ੍ਹਾਂ ਦੇ ਵਰਤੋਂ ਸਰਟੀਫ਼ਿਕੇਟ ਜਲਦ ਜਮਾਂ ਕਰਵਾਉਣੇ ਯਕੀਨੀ ਬਣਾਏ ਜਾਣ।

Big Breaking: ਸੁਪਰੀਮ ਕੋਰਟ ਨੇ ‘ਆਪ’ ਦੇ ਕੁਲਦੀਪ ਕੁਮਾਰ ਨੂੰ ਐਲਾਨਿਆ ਚੰਡੀਗੜ੍ਹ ਦਾ ਮੇਅਰ

ਇਸ ਤੋਂ ਪਹਿਲਾਂ ਉਨ੍ਹਾਂ ਮਾਲ ਵਿਭਾਗ ਨਾਲ ਸਬੰਧਤ ਰਿਕਵਰੀ ਕੇਸਾਂ, ਲੰਬਿਤ ਹੱਦਬੰਦੀਆਂ, ਝਗੜੇ ਵਾਲੇ ਇੰਤਕਾਲਾਂ, ਤੋਂ ਇਲਾਵਾ ਸ਼ਾਮਲਾਟਾਂ ਜ਼ਮੀਨਾਂ ਤੇ ਨਜਾਇਜ਼ ਕਬਜ਼ੇ ਹਟਾਉਣ ਅਤੇ ਖਾਨਗੀ ਤਕਸੀਮਾਂ ਆਦਿ ਸਬੰਧੀ ਸਮੀਖਿਆ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਭਰ ਚ ਸਕੂਲਾਂ ਚ ਚੱਲ ਰਹੇ ਵਿਕਾਸ ਦੇ ਕਾਰਜ ਸਮੇਂ-ਸਿਰ ਨੇਪਰੇ ਚਾੜ੍ਹੇ ਜਾਣ।ਇਸ ਤੋਂ ਪਹਿਲਾਂ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਸਮੀਖਿਆ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਸਿਹਤ ਪ੍ਰੋਗ੍ਰਾਮਾਂ ਅਤੇ ਰਿਪੋਰਟਾਂ ਸਬੰਧੀ ਸਮੀਖਿਆ ਕੀਤੀ। ਇਸ ਦੌਰਾਨ ਟੀਕਾਕਰਣ, ਪਰਿਵਾਰ ਨਿਯੋਜਨ, ਆਈ.ਡੀ.ਐਸ.ਪੀ., ਐਨ.ਵੀ.ਬੀ.ਡੀ.ਸੀ.ਪੀ., ਟੀ.ਬੀ., ਨਸ਼ਾ ਛੁਡਾਊ, ਤੰਬਾਕੂ ਕੰਟਰੋਲ, ਫੂਡ ਸੈਂਪਲਿੰਗ, ਕੋਰੋਨਾ, ਡਰੱਗ ਬ੍ਰਾਂਚ ਅਤੇ ਹੋਰ ਪ੍ਰੋਗ੍ਰਾਮਾਂ ਸਬੰਧੀ ਵਿਚਾਰ ਵਿਟਾਂਦਰਾ ਕੀਤਾ ਗਿਆ।

ਲੋਕ ਸਭਾ ਚੋਣਾਂ ਦੀਆਂ ਅਗਾਊਂ ਤਿਆਰੀਆਂ ਚ ਕੋਈ ਕਮੀ ਨਾ ਰਹਿਣ ਦਿੱਤੀ ਜਾਵੇ:ਡਿਪਟੀ ਕਮਿਸ਼ਨਰ

ਇਸ ਦੌਰਾਨ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਕਰਦਿਆਂ 3, 4 ਅਤੇ 5 ਮਾਰਚ ਨੂੰ ਨੈਸ਼ਨਲ ਪਲਸ ਪੋਲੀਓ ਰਾਊਂਡ ਦੌਰਾਨ ਸਮੂਹ ਵਿਭਾਗਾਂ ਨੂੰ ਸਿਹਤ ਵਿਭਾਗ ਦਾ ਪੂਰਨ ਸਹਿਯੋਗ ਦੇਣ ਲਈ ਵੀ ਕਿਹਾ। ਮੀਟਿੰਗ ਵਿਚ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਏਡੀਸੀ (ਜ) ਪੂਨਮ ਸਿੰਘ, ਐਸਡੀਐਮ ਬਠਿੰਡਾ ਮੈਡਮ ਇਨਾਯਤ, ਏ.ਸੀ ਪੰਕਜ ਕੁਮਾਰ, ਜ਼ਿਲ੍ਹਾ ਮਾਲ ਅਫ਼ਸਰ ਸੰਦੀਪ ਸਿੰਘ, ਡੀਡੀਪੀਓ ਮੈਡਮ ਨੀਰੂ ਗਰਗ, ਜਿਲ੍ਹਾ ਟੀਕਾਕਰਣ ਅਫ਼ਸਰ ਡਾ. ਮੀਨਾਕਸ਼ੀ ਸਿੰਗਲਾ, ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਸੁਖਜਿੰਦਰ ਸਿੰਘ ਗਿੱਲ, ਡਾ ਰੋਜ਼ੀ ਅਗਰਵਾਲ, ਡਾ ਰੂਪਾਲੀ, ਸਮੂਹ ਸੀਨੀਅਰ ਮੈਡੀਕਲ ਅਫ਼ਸਰ ਤੋਂ ਇਲਾਵਾ ਹੋਰ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀ ’ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

 

Related posts

ਜਨਰਲ ਕੈਟਾਗਰੀ ਵੈਲਫੇਅਰ ਫੈਡਰੇਸ਼ਨ(ਬਠਿੰਡਾ ਯੂਨਿਟ) ਦੀ ਮਹੀਨਾਵਾਰ ਮੀਟੰਗ ਹੋਈ

punjabusernewssite

ਨਰੇਸ਼ ਕੁਮਾਰ ਨੇ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਵਜੋਂ ਸੰਭਾਲਿਆ ਚਾਰਜ

punjabusernewssite

ਠੇਕਾ ਮੁਲਾਜਮ ਸੰਘਰਸ਼ ਮੋਰਚਾ (ਪੰਜਾਬ) ਵੱਲੋੰ ਮਿਨੀਮਮ ਰੇਟਾਂ ਵਿੱਚ ਕੀਤੇ ਨਿਗੂਣੇ ਵਾਧੇ ਦੀ ਨਿਖੇਧੀ

punjabusernewssite