ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਫੈਲਾਉਣ ਲਈ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਨੇ ਹਾਟ-ਸਪਾਟ ਪਿੰਡਾਂ ਦਾ ਕੀਤਾ ਦੌਰਾ

0
117
+1

ਫਾਜ਼ਿਲਕਾ, 30 ਸਤੰਬਰ: ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਵਰਿੰਦਰ ਸਿੰਘ ਬਰਾੜ ਵੱਲੋਂ ਸਾਂਝੇ ਤੌਰ ਤੇ ਹਾਟ—ਸਪਾਟ ਪਿੰਡਾਂ ਦਾ ਦੌਰਾ ਕਰਕੇ ਝੋਨੇ ਦੀ ਪਰਾਲੀ ਤੇ ਰਹਿੰਦ—ਖੂਹੰਦ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਅੰਦਰ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਉਨ੍ਹਾਂ ਹਾਟ ਸਪਾਟ ਪਿੰਡ ਕਰਨੀ ਖੇੜਾ ਸਮੇਤ ਵੱਖ—ਵੱਖ ਪਿੰਡਾਂ ਵਿਖੇ ਪਹੁੰਚ ਕੀਤੀ ਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਹਿਤ ਕਿਸਾਨਾਂ ਨਾਲ ਤਾਲਮੇਲ ਕਾਇਮ ਕੀਤਾ।ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਪਿੰਡਾਂ ਵਿਚ ਖੇਤੀਬਾੜੀ ਸੰਦ ਉਪਲਬਧ ਕਰਵਾਏ ਗਏ ਹਨ, ਕਿਸਾਨ ਵੀਰ ਇਨ੍ਹਾਂ ਖੇਤੀਬਾੜੀ ਸੰਦਾਂ ਦੀ ਵਰਤੋਂ ਕਰਕੇ ਪਰਾਲੀ ਨੂੰ ਬਿਨਾ ਅੱਗ ਲਗਾਏ ਜਮੀਨ ਵਿਚ ਹੀ ਵਰਤੋਂ ਵਿਚ ਲਿਆ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਦੇ ਮੱਦੇਨਜ਼ਰ ਕੀਤਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ

ਪਿਛਲੇ ਸਮੇਂ ਅਨੁਸਾਰ ਜ਼ੋ ਕਿਸਾਨ ਪਰਾਲੀ ਨੂੰ ਅੱਗ ਲਗਾਉਂਦੇ ਹਨ ਉਨ੍ਹਾਂ ਨੂੰ ਖਾਸ ਤੌਰ ਤੇ ਪ੍ਰੇਰਿਤ ਕਰਦਿਆਂ ਕਿਹਾ ਕਿ ਵਾਤਾਵਰਣ ਨੂੰ ਬਚਾਉਣ ਵਿਚ ਆਪਣਾ ਯੋਗਦਾਨ ਪਾਉਂਦੇ ਹੋਏ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ।ਜ਼ਿਲ੍ਹਾ ਪੁਲਿਸ ਮੁੱਖੀ ਨੇ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਪੁਲਿਸ ਵਿਭਾਗ ਦਾ ਅਮਲਾ ਵੀ ਲਗਾਤਾਰ ਪਿੰਡਾਂ ਵਿਚ ਕਿਸਾਨਾਂ ਨਾਲ ਤਾਲਮੇਲ ਕਾਇਮ ਕਰ ਰਿਹਾ ਹੈ ਤਾਂ ਜ਼ੋ ਕਿਸਾਨਾਂ ਵੀਰ ਪਰਾਲੀ ਨੁੰ ਅੱਗ ਲਗਾਉਣ ਤੋਂ ਪਰਹੇਜ਼ ਕਰਨ ਤੇ ਪਰਾਲੀ ਨੂੰ ਜਮੀਨ ਵਿਚ ਮਿਲਾ ਕੇ ਹੀ ਨਿਬੇੜਾ ਕਰਨ। ਇਸ ਮੌਕੇ ਐਸਪੀ ਪ੍ਰਦੀਪ ਸੰਧੂ, ਡੀਐਸਪੀ ਬਲਕਾਰ ਸਿੰਘ, ਮੁੱਖ ਖੇਤੀਬਾੜੀ ਅਫਸਰ ਸੰਦੀਪ ਰਿਣਵਾ,ਬਲਾਕ ਖੇਤੀਬਾੜੀ ਅਫਸਰ ਬਲਦੇਵ ਸਿੰਘ ਤੋਂ ਇਲਾਵਾ ਖੇਤੀਬਾੜੀ ਅਫਸਰ ਤੇ ਹੋਰ ਅਧਿਕਾਰੀ ਹਾਜਰ ਸਨ।

 

+1

LEAVE A REPLY

Please enter your comment!
Please enter your name here