ਡਿਪਟੀ ਕਮਿਸ਼ਨਰ ਨੇੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾ ਕੇ ਕੀਤੀ ਮੁਹਿੰਮ ਦੀ ਸ਼ੁਰੂਆਤ

Date:

spot_img

ਪਹਿਲੇ ਦਿਨ ਜਿਲ੍ਹੇ ’ਚ 73399 ਬੱਚਿਆਂ ਨੂੰ ਪਿਲਾਈਆਂ ਪੋਲੀਓ ਬੂੰਦਾਂ: ਡਾ ਤੇਜਵੰਤ ਸਿੰਘ ਢਿੱਲੋਂ
ਬਠਿੰਡਾ, 3 ਮਾਰਚ: ਨੈਸ਼ਨਲ ਪਲਸ ਪੋਲੀਓ ਰਾਊਂਡ ਦੇ ਪਹਿਲੇ ਦਿਨ ਅੱਜ ਐਤਵਾਰ ਨੂੰ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾ ਕੇ ਮੁਹਿੰਮ ਦੀ ਸ਼ੁਰੂ ਕੀਤੀ ਗਈ। ਇਸ ਮੌਕੇ ਸਿਵਲ ਸਰਜ਼ਨ ਡਾ ਤੇਜਵੰਤ ਸਿੰਘ ਢਿੱਲੋਂ ਵੀ ਵਿਸੇਸ ਤੌਰ ’ਤੇ ਮੌਜੂਦ ਰਹੇ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਨੂੰ ਇਸ ਕਾਰਜ ਲਈ ਸਿਹਤ ਵਿਭਾਗ ਦਾ ਸਹਿਯੋਗ ਦੇਣ ਲਈ ਕਿਹਾ। ਉਹਨਾਂ ਕਿਹਾ ਕਿ ਇਸ ਪਲਸ ਪੋਲੀਓ ਮੁਹਿੰਮ ਦੌਰਾਨ 0 ਤੋਂ 5 ਸਾਲ ਦੇ ਹਰ ਇੱਕ ਬੱਚੇ ਨੂੰ ਪੋਲੀਓ ਬੂੰਦਾਂ ਪਿਲਾਈਆ ਜਾ ਰਹੀਆਂ ਹਨ।

ਬਠਿੰਡਾ ’ਚ ਵਿਧਾਇਕ ਗਿੱਲ ਨੇ ਸਕੂਲ ਆਫ਼ ਐਮੀਨੈਂਸ ਨੂੰ ਕੀਤਾ ਲੋਕ ਸਮਰਪਿਤ

ਡਾ ਤੇਜਵੰਤ ਸਿੰਘ ਢਿੱਲੋਂ ਨੇ ਦੱਸਿਆ ਕਿ ਜਨਵਰੀ 2011 ਤੋਂ ਭਾਰਤ ਵਿੱਚ ਕੋਈ ਵੀ ਪੋਲੀਓ ਦਾ ਕੇਸ ਨਹੀਂ ਨਿਕਲਿਆ ਅਤੇ ਵਿਸ਼ਵ ਸਿਹਤ ਸੰਸਥਾ ਵੱਲੋਂ ਭਾਰਤ ਨੂੰ ਪੋਲੀਓ ਮੁਕਤ ਦੇਸ਼ ਘੋਸ਼ਿਤ ਕਰ ਦਿੱਤਾ ਗਿਆ ਹੈ। ਭਾਰਤ ਨੂੰ ਗੁਆਂਢੀ ਦੇਸ਼ਾਂ ਤੋਂ ਪੋਲੀਓ ਵਾਇਰਸ ਆਉਣ ਦਾ ਖਤਰਾ ਬਣਿਆ ਹੋਇਆ ਹੈ। ਜਿਸਦੇ ਚੱਲਦੇ ਇਹ ਮੁਹਿੰਮ ਚਲਾਈ ਜਾਂਦੀ ਹੈ। ਉਹਨਾਂ ਦੱਸਿਆ ਕਿ ਇਸ ਰਾਊਂਡ ਲਈ ਲਗਭਗ 154500 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਦਾ ਟੀਚਾ ਮਿੱਥਿਆ ਗਿਆ ਅਤੇ ਪਹਿਲੇ ਦਿਨ 73399 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾ ਕੇ 47.85 ਪ੍ਰਤੀਸ਼ਤ ਟੀਚਾ ਪ੍ਰਾਪਤ ਕਰ ਲਿਆ ਹੈ। ਜਿਲ੍ਹਾ ਟੀਕਾਕਰਣ ਅਫ਼ਸਰ ਡਾ ਮੀਨਾਕਸ਼ੀ ਸਿੰਗਲਾ ਨੇ ਸਮਾਜ ਸੇਵੀ ਸੰਸਥਾਵਾਂ ਅਤੇ ਮੀਡੀਆ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਲੋਕਾਂ ਤੱਕ ਇਹ ਸੰਦੇਸ਼ ਪਹੁੰਚਾਉਣ ਤਾਂ ਜ਼ੋ ਕੋਈ ਵੀ 0 ਤੋਂ 5 ਸਾਲ ਤੱਕ ਦਾ ਬੱਚਾ ਪੋਲੀਓ ਦੀਆਂ ਬੂੰਦਾਂ ਤੋਂ ਵਾਂਝਾ ਨਾ ਰਹਿ ਜਾਵੇ।

 

spot_img
spot_img

Share post:

Popular

More like this
Related

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...

Haryana के सभी मंत्रियों और विधायकों से प्रधानमंत्री की मुलाकात ऐतिहासिक और प्रेरणादायकः मुख्यमंत्री नायब सैनी

👉मुख्यमंत्री नायब सिंह सैनी बोले- प्रधानमंत्री श्री नरेंद्र मोदी...